PreetNama
ਰਾਜਨੀਤੀ/Politics

ਸਿੰਧੀ ਸਿੱਖਾਂ ਦਾ ਮਾਮਲਾ ; ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਅੱਜ ਇੰਦੌਰ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ :ਹਰਜਿੰਦਰ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ 29 ਜਨਵਰੀ (ਅੱਜ) ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫੈਸਲਾ ਇੱਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ਦਿਨੀਂ ਇੰਦੌਰ ਵਿਖੇ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਤੇ ਉਨ੍ਹਾਂ ਵੱਲੋਂ ਸਥਾਪਤ ਕੀਤੇ ਅਸਥਾਨਾਂ ਤੋਂ ਕੁਝ ਲੋਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੁੱਕੇ ਸਨ। ਉਨ੍ਹਾਂ ਕਿਹਾ ਕਿ ਭਾਵੇਂ ਸਥਾਨਕ ਪੱਧਰ ’ਤੇ ਕਾਰਜਸ਼ੀਲ ਪ੍ਰਚਾਰਕਾਂ ਨੂੰ ਮੌਕੇ ’ਤੇ ਭੇਜਿਆ ਗਿਆ ਸੀ ਪਰ ਇਸ ਮਾਮਲੇ ਦੇ ਹੱਲ ਲਈ ਹੁਣ ਸ਼੍ਰੋਮਣੀ ਕਮੇਟੀ ਦਾ ਉੱਚ ਪੱਧਰੀ ਵਫ਼ਦ 29 ਜਨਵਰੀ ਨੂੰ ਦੋ ਦਿਨਾਂ ਦੌਰੇ ’ਤੇ ਇੰਦੌਰ ਭੇਜਿਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸਿੰਧੀ ਸਮਾਜ ਸਿੱਖ ਕੌਮ ਦਾ ਅਹਿਮ ਹਿੱਸਾ ਹੈ, ਜਿਸ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਨੂੰ ਸੱਟ ਨਹੀਂ ਵੱਜਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਅੰਤਿ੍ਰੰਗ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਮੈਂਬਰਾਂ ਵਿਚ ਧਰਮ ਪ੍ਰਚਾਰ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਵਾਧਾ ਕੀਤਾ ਗਿਆ ਹੈ। ਪਹਿਲਾਂ ਇਸ ਦੇ 13 ਮੈਂਬਰ ਐਲਾਨੇ ਗਏ ਸਨ, ਜਿਸ ਵਿਚ 6 ਮੈਂਬਰਾਂ ਦਾ ਵਾਧਾ ਕੀਤਾ ਹੈ। ਨਵੇਂ ਮੈਂਬਰਾਂ ਵਿਚ ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂਕੇ, ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ, ਬੀਬੀ ਇੰਦਰਜੀਤ ਕੌਰ ਖ਼ਾਲਸਾ ਅਮਰੀਕਾ, ਰਘਬੀਰ ਸਿੰਘ ਸੁਭਾਨਪੁਰ ਅਮਰੀਕਾ, ਮਾਸਟਰ ਮਹਿੰਦਰ ਸਿੰਘ ਨਿਊਯਾਰਕ ਅਮਰੀਕਾ ਤੇ ਕਰਮਦੀਪ ਸਿੰਘ ਬੈਂਸ ਯੂਬਾ ਸਿਟੀ ਅਮਰੀਕਾ ਨੂੰ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਸਲਾਬਤਪੁਰੇ ਤੋਂ ਲਾਈਵ ਸੰਬੋਧਨ ਕਰ ਰਿਹਾ ਹੈ, ਇਹ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਵਾਲੀ ਕਾਰਵਾਈ ਹੈ। ਇਸ ’ਤੇ ਪੰਜਾਬ ਦੀ ਸਰਕਾਰ ਨੂੰ ਰੋਕ ਲਗਾਉਣੀ ਚਾਹੀਦੀ ਹੈ।ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਤੇਜਿੰਦਰਪਾਲ ਸਿੰਘ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਹਰਭਜਨ ਸਿੰਘ ਮਸਾਣਾਂ, ਗੁਰਪ੍ਰੀਤ ਸਿੰਘ ਝੱਬਰ, ਗੁਰਬਖ਼ਸ਼ ਸਿੰਘ ਖ਼ਾਲਸਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਿਰਮੈਲ ਸਿੰਘ ਜੌਲਾ, ਚਰਨਜੀਤ ਸਿੰਘ ਕਾਲੇਵਾਲ, ਓਐੱਸਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਨਿਰਵੈਲ ਸਿੰਘ, ਸ਼ਾਹਬਾਜ਼ ਸਿੰਘ, ਇੰਚਾਰਜ ਵਰਿੰਦਰ ਸਿੰਘ ਠਰੂ, ਬੰਦੀ ਸਿੰਘ ਭਾਈ ਲਖਵਿੰਦਰ ਸਿੰਘ ਦੇ ਪਿਤਾ ਦਰਸ਼ਨ ਸਿੰਘ ਆਦਿ ਮੌਜੂਦ ਸਨ।

Related posts

ਰਣਵੀਰ ਅੱਲਾਹਾਬਾਦੀਆ ਪੁਲੀਸ ਵੱਲੋਂ ਰਣਵੀਰ ਅਲਾਹਾਬਾਦੀਆ ਮੁੜ ਤਲਬ

On Punjab

ਕੈਨੇਡਾ: ਸੁਰੱਖਿਆ ਅਫਸਰ ਨੇ ਭਾਰਤ ਸਰਕਾਰ ’ਤੇ 550 ਕਰੋੜ ਦਾ ਮਾਣਹਾਨੀ ਦਾਅਵਾ ਠੋਕਿਆ

On Punjab

ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਦੇ ਯੂਟਿਊਬਰ ਖ਼ਿਲਾਫ਼ ਅਦਾਲਤ ਹੱਤਕ-ਇੱਜ਼ਤ ਦੀ ਕਾਰਵਾਈ

On Punjab