PreetNama
ਖਬਰਾਂ/News

ਸਿੱਖਿਆ ਦੇ ਵਿਕਾਸ ਨਾਲ ਹੀ ਸਮਾਜ ਦਾ ਸਮੁੱਚਾ ਵਿਕਾਸ ਸੰਭਵ- ਰਣਜੀਤ ਸਿੰਘ 

ਹਿੰਦ ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਥੀਮ ਤੇ ਆਧਾਰਿਤ ਸਲਾਨਾ ਇਨਾਮ ਵੰਡ ਸਮਾਗਮ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਅਗਵਾਈ ਵਿਚ ਆਯੋਜਿਤ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਸਹਾਇਕ ਕਮਿਸ਼ਨਰ (ਜ.) ਸ. ਰਣਜੀਤ ਸਿੰਘ ਭੁੱਲਰ ਨੇ ਸ਼ਿਰਕਤ ਕੀਤੀ।
ਸਮਾਗਮ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਬੇਹੱਦ ਪ੍ਰਭਾਵਸ਼ਾਲੀ ਤਰੀਕੇ ਨਾਲ ਪੇਸ਼ ਕੀਤਾ ਗਿਆ। ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਤੇ ਆਧਾਰਿਤ ਕਵਿਤਾਵਾਂ ਅਤੇ ਗੀਤ ਦੀ ਪੇਸ਼ਕਾਰੀ ਹਰਪ੍ਰੀਤ ਸਿੰਘ ਅਤੇ ਪੂਜਾ ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਤੋਂ ਇਲਾਵਾ ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਨੇ ਸਰੋਤਿਆਂ ਨੂੰ ਝੂਮਣ ਲਗਾ ਦਿੱਤਾ। ਮੰਚ ਸੰਭਾਲਨ ਦੀ ਜ਼ਿੰਮੇਵਾਰੀ ਸੁਖਵਿੰਦਰ ਸਿੰਘ ਲੈਕਚਰਾਰ ਨੇ ਬਾਖ਼ੂਬੀ ਨਿਭਾਈ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਸਹਾਇਕ ਕਮਿਸ਼ਨਰ (ਜ.) ਸ. ਰਣਜੀਤ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਸਕੂਲ ਦੇ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਰਹੱਦੀ ਖੇਤਰ ਦੇ ਪਛੜੇ ਇਲਾਕੇ ਵਿੱਚ ਸਥਿਤ ਇਸ ਸਰਕਾਰੀ ਸਕੂਲ ਨੇ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਨੇ ਸਮੁੱਚੇ ਸਟਾਫ਼ ਵੱਲੋਂ ਪਾਏ ਜਾ ਰਹੇ ਯੋਗਦਾਨ ਦਾ ਵਿਸ਼ੇਸ਼ ਜ਼ਿਕਰ ਕੀਤਾ ਅਤੇ ਲੜਕੀਆਂ ਦੀ ਪੜਾਈ ਪ੍ਰਤੀ ਜਾਗਰੂਕਤਾ ਫਲਾਉਣ ਲਈ ਵਿਸ਼ੇਸ਼ ਯਤਨ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਵਿਕਾਸ ਨਾਲ ਹੀ ਸਮੁੱਚੇ ਇਲਾਕੇ ਦਾ ਵਿਕਾਸ ਸੰਭਵ ਹੈ।
ਉਨ੍ਹਾਂ ਨੇ ਜੇਤੂ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਬਾਕੀ ਬੱਚਿਆਂ ਨੂੰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਸਕੂਲ ਦੇ 60 ਹੋਣਹਾਰ ਵਿਦਿਆਰਥੀ, ਜਿਨ੍ਹਾਂ ਨੇ ਸਿੱਖਿਆ, ਖੇਡਾਂ ਅਤੇ ਸਹਿਪਾਠੀ ਕਿਰਿਆਵਾਂ ਵਿਚ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਹਨ, ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 07 ਨਵਜੰਮੀਆਂ ਲੜਕੀਆਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਨੂੰ ਵੀ ਸਨਮਾਨਿਤ ਕੀਤਾ।
ਇਸ ਮੌਕੇ ਸਰਹੱਦੀ 11 ਪਿੰਡਾਂ ਦੇ ਸਰਪੰਚ ਜਿਨ੍ਹਾਂ ਵਿਚ ਸਰਪੰਚ ਜੱਗਾ ਸਿੰਘ, ਬਗ਼ੀਚਾ ਸਿੰਘ, ਲਾਲ ਸਿੰਘ,ਸਤਨਾਮ ਸਿੰਘ, ਮੰਗਲ ਸਿੰਘ, ਸੰਤਾ ਸਿੰਘ, ਮੁਖ਼ਤਿਆਰ ਸਿੰਘ, ਬਖ਼ਸ਼ੀਸ਼ ਸਿੰਘ ਤੋਂ ਇਲਾਵਾ  ਗੁਰਨਾਮ ਸਿੰਘ ਚੇਅਰਮੈਨ, ਸੁਖਵਿੰਦਰ ਸਿੰਘ ਲੈਕਚਰਾਰ, ਗੀਤਾ, ਰਾਜੇਸ਼ ਕੁਮਾਰ, ਮੀਨਾਕਸ਼ੀ ਸ਼ਰਮਾ, ਜਗਿੰਦਰ ਸਿੰਘ, ਦਵਿੰਦਰ ਕੁਮਾਰ, ਪ੍ਰਿਤਪਾਲ ਸਿੰਘ , ਲਖਵਿੰਦਰ ਕੁਮਾਰ, ਸ਼ਿੰਦਰਪਾਲ ਸਿੰਘ,, ਬਲਜੀਤ ਕੌਰ, ਮਹਿਮਾ ਕਸ਼ਅਪ, ਵਿਜੇ ਭਾਰਤੀ, ਅਰੁਣ ਕੁਮਾਰ, ਮੰਗਲ ਸਿੰਘ, ਗੁਰਦੀਪ ਸਿੰਘ, ਸਰੁਤੀ ਮਹਿਤਾ ਆਦਿ ਵੀ ਮੌਜੂਦ ਸਨ।

Related posts

ਜਸਪ੍ਰੀਤ ਬੁਮਰਾਹ ਸਾਲ ਦੇ ਸਰਬੋਤਮ ਟੈਸਟ ਕ੍ਰਿਕਟਰ ਦੇ ਪੁਰਸਕਾਰ ਲਈ ਨਾਮਜ਼ਦ

On Punjab

ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਚ ਡਰਾਮਾ ਕਰਕੇ ਸਰਕਾਰੀ ਖਰਚੇ ’ਦੇ ਅਰਦਾਸ ਦੀ ਇਸ਼ਤਿਆਰਬਾਜ਼ੀ ਕਰਨ ਦੀ ਕੀਤੀ ਨਿਖੇਧੀ

On Punjab

ਭਾਜਪਾ ਦੇ 7 ਵਿਧਾਇਕਾਂ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ, ਕੇਜਰੀਵਾਲ ਸਰਕਾਰ ਦੀ ਕਾਰਵਾਈ ਦਾ ਵਿਰੋਧ

On Punjab