PreetNama
ਸਮਾਜ/Social

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਦੋ ਗੈਂਗਸਟਰਾਂ ਨਾਲ ਬਠਿੰਡਾ ਜੇਲ੍ਹ ‘ਚ ਕੁੱਟਮਾਰ, 10 ਦਿਨ ਪਹਿਲਾਂ ਸਾਰਜ ਸੰਧੂ ਤੇ ਸਾਗਰ ਨਾਲ ਹੋਇਆ ਸੀ ਝਗੜਾ

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਸ਼ਾਰਪ ਸ਼ੂਟਰਾਂ ਨੂੰ ਕਾਰ ਤਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਗੈਂਗਸਟਰ ਸਾਰਜ ਮਿੰਟੂ ਉਰਫ਼ ਸਾਰਜ ਸੰਧੂ ਤੇ ਬੱਬੀ ਮਹਲੋਤਰਾ ਉਰਫ਼ ਸਾਗਰ ਨਾਲ 30 ਜੁਲਾਈ ਨੂੰ ਕੇਂਦਰੀ ਜੇਲ੍ਹ ਬਠਿੰਡਾ ‘ਚ ਕੁੱਟਮਾਰ ਕੀਤੀ ਗਈ ਹੈ। ਇਹ ਕੁੱਟਮਾਰ ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਜੋਗਿੰਦਰ ਸਿੰਘ ਤੇ ਗੈਂਗਸਟਰ ਪਲਵਿੰਦਰ ਸਿੰਘ ਵੱਲੋਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 10 ਦਿਨ ਪਹਿਲਾਂ ਦੋਵਾਂ ਗੈਂਗਸਟਰਾਂ ਦਾ ਸਾਰਜ ਮਿੰਟੂ ਉਰਫ ਸਾਰਜ ਸੰਧੂ ਤੇ ਬੱਬੀ ਮਲਹੋਤਰਾ ਉਰਫ ਸਾਗਰ ਨਾਲ ਝਗੜਾ ਹੋਇਆ ਸੀ।

ਬੀਤੀ 30 ਜੁਲਾਈ ਦਿਨ ਸ਼ਨਿੱਚਰਵਾਰ ਨੂੰ ਜਦੋਂ ਜੇਲ੍ਹ ਅੰਦਰ ਬੰਦੀਆਂ ਨੂੰ ਖੋਲ੍ਹਿਆ ਗਿਆ ਤਾਂ ਚਾਰੇ ਗੈਂਗਸਟਰ ਆਹਮੋ-ਸਾਹਮਣੇ ਆ ਗਏ ਤੇ ਉਨ੍ਹਾਂ ਨੇ ਸਾਰਜ ਮਿੰਟੂ ਉਰਫ ਸਾਰਜ ਸੰਧੂ ਤੇ ਬੱਬੀ ਮਹਲੋਤਰਾ ਉਰਫ ਸਾਗਰ ਦੀ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ। ਲੜਾਈ ਦਾ ਪਤਾ ਲੱਗਣ ‘ਤੇ ਜੇਲ੍ਹ ਅਧਿਕਾਰੀਆਂ ਨੇ ਦਖ਼ਲ ਦੇ ਕੇ ਚਾਰੇ ਗੈਂਗਸਟਰਾਂ ਨੂੰ ਵੱਖ-ਵੱਖ ਬੈਰਕਾਂ ‘ਚ ਬੰਦ ਕਰ ਦਿੱਤਾ ਅਤੇ ਮਾਮਲੇ ਦੀ ਸੂਚਨਾ ਥਾਣਾ ਕੈਂਟ ਪੁਲਿਸ ਨੂੰ ਦਿੱਤੀ ਗਈ |

ਥਾਣਾ ਕੈਂਟ ਪੁਲਿਸ ਨੇ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਸੁਰਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਕੁੱਟਮਾਰ ਕਰਨ ਵਾਲੇ ਗੈਂਗਸਟਰ ਜੋਗਿੰਦਰ ਸਿੰਘ ਤੇ ਪਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Related posts

ਜੰਗਬੰਦੀ ਦੇ ਐਲਾਨ ਪਿੱਛੋਂ ਭਾਜਪਾ ਵੱਲੋਂ ਮੋਦੀ ਅਤੇ ਫ਼ੌਜ ਦੀ ਸ਼ਲਾਘਾ

On Punjab

ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂ

On Punjab

ਸਰਕਾਰ ਨੇ ਆਈ.ਟੀ. ਨਿਯਮਾਂ ਵਿੱਚ ਬਦਲਾਅ ਦਾ ਪ੍ਰਸਤਾਵ ਰੱਖਿਆ; AI ਸਮੱਗਰੀ ਲਈ ਲੇਬਲਿੰਗ, ਮਾਰਕਿੰਗ ਦੀ ਤਜਵੀਜ਼

On Punjab