PreetNama
ਫਿਲਮ-ਸੰਸਾਰ/Filmy

ਸਿੱਧੂ ਮੂਸੇਵਾਲਾ ਖ਼ਿਲਾਫ਼ ਇੱਕ ਹੋਰ ਕੇਸ, ‘ਸੰਜੂ’ ਗਾਣੇ ਮਗਰੋਂ ਪੁਲਿਸ ਨੇ ਕੱਸਿਆ ਸ਼ਿਕੰਜਾ

: ਪੰਜਾਬ ਪੁਲਿਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਆਰਮਜ਼ ਐਕਟ ਦੇ ਕੇਸ ਵਿੱਚ ਮਿਲੀ ਅਗਾਊਂ ਜ਼ਮਾਨਤ ਰੱਦ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਜਾ ਰਹੀ ਹੈ। ਸਿੱਧੂ ਖ਼ਿਲਾਫ਼ ਕ੍ਰਾਈਮ ਬ੍ਰਾਂਚ ਨੇ ਹਿੰਸਾ ਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਦੇ ਦੋਸ਼ ਵਿੱਚ ਇੱਕ ਹੋਰ ਕੇਸ ਦਰਜ ਕੀਤਾ ਹੈ। ਗਾਣਾ “ਸੰਜੂ”, ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋਇਆਇਸ ਤੋਂ ਪਹਿਲਾਂ ਸਿੱਧੂ ਖ਼ਿਲਾਫ਼ ਬਰਨਾਲਾ ਪੁਲਿਸ ਵੱਲੋਂ ਆਪਦਾ ਪ੍ਰਬੰਧਨ ਅਤੇ ਅਸਲਾ ਐਕਟ ਅਧੀਨ ਵੱਖ-ਵੱਖ ਅਪਰਾਧਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਇਸ ਦੌਰਾਨ ਸਿੱਧੂ ਦੀਆਂ ਕਰਫਿਊ ਦੌਰਾਨ ਫਾਇਰਿੰਗ ਰੇਂਜ ‘ਤੇ ਏਕੇ 47 ਰਾਈਫਲ ਚਲਾਉਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ’ ਤੇ ਵਾਇਰਲ ਹੋਈਆਂ ਸੀ। ਸੀ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਏਡੀਜੀਪੀ ਤੇ ਡਾਇਰੈਕਟਰ ਪੰਜਾਬ ਬਿਊਰੋ ਆਫ਼ ਇਨਵੈਸਟੀਗੇਸ਼ਨ, ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਿੱਧੂ ਖਿਲਾਫ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਸ ਦਾ ਗਾਣਾ “ਸੰਜੂ” ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਟ੍ਰੈਂਡ ਕਰ ਰਿਹਾ ਹੈ। ਗਾਣੇ ‘ਚ ਹਥਿਆਰਾਂ ਦੀ ਵਰਤੋਂ ਤੇ ਵੱਖ-ਵੱਖ ਐਫਆਈਆਰਜ਼ ਬਾਰੇ ਸ਼ੇਖੀ ਮਾਰਨਾ, ਜਿਹੀਆਂ ਗੱਲਾਂ ਕਾਰਨ ਆਰਮਜ਼ ਐਕਟ ਅਧੀਨ ਇਹ ਕੇਸ ਦਰਜ ਕੀਤਾ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਪੁਲਿਸ ਜਲਦ ਹੀ ਹਾਈ ਕੋਰਟ ਦੁਆਰਾ ਮੂਸੇਵਾਲਾ ਨੂੰ ਦਿੱਤੀ ਗਈ ਅਗਾਊਂ ਜ਼ਮਾਨਤ ਰੱਦ ਕਰਨ ਲਈ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਕਿਹਾ ਇਹ ਗੀਤ ਨਾ ਸਿਰਫ ਗੈਰਕਾਨੂੰਨੀ ਹਥਿਆਰਾਂ ਦੀ ਵਰਤੋਂ ਨੂੰ ਉਤਸ਼ਾਹਤ ਕਰਦਾ ਹੈ ਬਲਕਿ ਨਿਆਂਪਾਲਿਕਾ, ਪੁਲਿਸ ਤੇ ਵਕੀਲਾਂ ਨੂੰ ਵੀ ਕਮਜ਼ੋਰ ਕਰਦਾ ਹੈ।

Related posts

ਵਿਆਹ ਤੋਂ ਪਹਿਲਾਂ ਕਿਸੇ ਹੋਰ ਬੱਚੇ ਦੀ ਮਾਂ ਬਣਨ ਵਾਲੀਆਂ ਸਨ ਇਹ ਅਦਾਕਾਰਾਂ

On Punjab

Anupam Kher ਨੇ ਕਿਉਂ ਕੀਤਾ ਸੀ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਸੈਲੀਬੇ੍ਰਸ਼ਨ? ਬੁਲਾਇਆ ਸੀ ਰਾਕਬੈਂਡ

On Punjab

ਪ੍ਰਭਾਸ ਨੇ ‘ਬਾਹੁਬਲੀ’ ਤੋਂ ‘ਸਾਹੋ’ ਲਈ ਘਟਾਇਆ ਸੀ 10 ਕਿਲੋ ਵਜ਼ਨ

On Punjab