35.19 F
New York, US
March 4, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੀਨੀਅਰ ਪੱਤਰਕਾਰ ਤੇ ਪਦਮ ਭੂਸ਼ਣ ਪੁਰਸਕਾਰ ਜੇਤੂ ਐੱਚ.ਕੇ. ਦੁਆ ਦਾ ਦੇਹਾਂਤ

ਨਵੀਂ ਦਿੱਲੀ: ਸੀਨੀਅਰ ਪੱਤਰਕਾਰ ਅਤੇ ਪਦਮ ਭੂਸ਼ਣ ਪੁਰਸਕਾਰ ਜੇਤੂ ਐੱਚ.ਕੇ. ਦੁਆ ਦਾ ਬੁੱਧਵਾਰ ਨੂੰ ਨਵੀਂ ਦਿੱਲੀ ਵਿਚ 88 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ । ਖ਼ਰਾਬ ਸਿਹਤ ਦੇ ਚਲਦਿਆਂ ਉਨ੍ਹਾਂ ਨੂੰ ਤਿੰਨ ਹਫ਼ਤੇ ਪਹਿਲਾਂ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਆਖ਼ਰੀ ਸਾਹ ਲਏ । ਭਲਕੇ 5 ਮਾਰਚ ਨੂੰ ਦੁਪਹਿਰ 12 ਵਜੇ ਲੋਧੀ ਰੋਡ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ । ਦੁਆ ਸਾਬਕਾ ਪ੍ਰਧਾਨ ਮੰਤਰੀਆਂ ਐੱਚ.ਡੀ. ਦੇਵਗੌੜਾ ਅਤੇ ਅਟਲ ਬਿਹਾਰੀ ਵਾਜਪਾਈ ਦੇ ਮੀਡੀਆ ਸਲਾਹਕਾਰ ਵਜੋਂ ਸੇਵਾ ਨਿਭਾ ਚੁੱਕੇ ਸਨ। ਉਨ੍ਹਾਂ ਨੇ ਡੈਨਮਾਰਕ ਵਿਚ ਭਾਰਤ ਦੀ ਰਾਜਦੂਤ ਵਜੋਂ ਵੀ ਨੁਮਾਇੰਦਗੀ ਕੀਤੀ।

ਉਨ੍ਹਾਂ ਵੱਲੋਂ ਕਈ ਨਾਮੀ ਅਖਬਾਰਾਂ ’ਚ ਸੀਨੀਅਰ ਸੰਪਾਦਕੀ ਅਹੁਦਿਆਂ ‘ਤੇ ਕੰਮ ਕੀਤਾ ਗਿਆ । 2009 ਵਿਚ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੇ ਮੀਡੀਆ ਦੀ ਆਜ਼ਾਦੀ ਅਤੇ ਜਨਤਕ ਨੀਤੀ ‘ਤੇ ਬਹਿਸਾਂ ਵਿਚ ਹਿੱਸਾ ਲਿਆ । ਪੱਤਰਕਾਰੀ ਵਿਚ ਉਨ੍ਹਾਂ ਦੇ ਯੋਗਦਾਨ ਲਈ 2008 ਵਿਚ ਉਨ੍ਹਾਂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।

Related posts

Sheikh Hasina In Ajmer : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅਜਮੇਰ ਦਰਗਾਹ ‘ਤੇ ‘ਜ਼ਿਆਰਤ’ ਕੀਤੀ, ਰਵਾਇਤੀ ਲੋਕ ਨਾਚ ‘ਤੇ ਕੀਤਾ ਡਾਂਸ

On Punjab

ਮੁੱਖ ਮੰਤਰੀ ਦਾ ਵੱਡਾ ਐਲਾਨ, ਪੀੜਤ ਕਿਸਾਨਾਂ ਦੇ ਨਾਲ ਮਜ਼ਦੂਰਾਂ ਨੂੰ ਵੀ ਮਿਲੇਗਾ ਫ਼ਸਲ ਖਰਾਬੇ ਦਾ ਮੁਆਵਜ਼ਾ

On Punjab

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਦਿੱਲੀ ਪੁਲਿਸ ਦੀ ਸ਼ਲਾਘਾ, ਕਿਹਾ- ਸਾਰੀਆਂ ਚੁਣੌਤੀਆਂ ਦਾ ਸਬਰ ਤੇ ਸ਼ਾਂਤੀ ਨਾਲ ਕੀਤਾ ਸਾਹਮਣਾ

On Punjab