PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੁਖਨਾ ਝੀਲ ਦੇ ਫਲੱਡ ਗੇਟ 24 ਘੰਟਿਆਂ ਵਿੱਚ ਦੂਜੀ ਵਾਰ ਖੋਲ੍ਹੇ

ਚੰਡੀਗੜ੍ਹ-  ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ। ਪਾਣੀ ਦਾ ਪੱਧਰ ਵਧਦੇ ਦੇਖ ਯੂਟੀ ਪ੍ਰਸ਼ਾਸਨ ਨੇ 24 ਘੰਟਿਆਂ ਵਿੱਚ ਦੂਜੀ ਵਾਰ ਦੇਰ ਰਾਤ 12 ਵਜੇ ਦੇ ਕਰੀਬ ਸੁਖਨਾ ਝੀਲ ਦੇ ਤਿੰਨ ਫਲੱਡ ਗੇਟਾਂ ਵਿੱਚੋਂ ਇੱਕ ਫਲੱਡ ਗੇਟ ਨੂੰ ਖੋਲ੍ਹ ਦਿੱਤਾ ਹੈ। ਇਸ ਗੇਟ ਕਰੀਬ 10 ਘੰਟੇ ਬਾਅਦ ਤੱਕ ਵੀ ਖੁੱਲ੍ਹਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਯੂਟੀ ਪ੍ਰਸ਼ਾਸਨ ਵੱਲੋਂ ਲੰਘੇ ਦਿਨ ਸੁਖਨਾ ਝੀਲ ’ਤੇ ਜਦੋਂ ਫਲੱਡ ਗੇਟਾਂ ਨੂੰ ਬੰਦ ਕੀਤਾ ਸੀ ਤਾਂ ਪਾਣੀ ਦਾ ਪੱਧਰ 1162.8 ਫੁੱਟ ਸੀ ਜੋ ਕਿ ਖਤਰੇ ਦੇ ਨਿਸ਼ਾਨ 1163 ਫੁੱਟ ਤੇ ਬਹੁਤ ਨਜ਼ਦੀਕ ਸੀ। ਇਸ ਕਰਕੇ ਰਾਤ ਨੂੰ ਪਾਣੀ ਮੁੜ ਵਧਣ ’ਤੇ ਦੁਬਾਰਾ ਫਲੱਡ ਗੇਟ ਖੋਲ੍ਹ ਦਿੱਤੇ ਗਏ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਘਟਣ ਤੇ ਫਲੱਡ ਗੇਟ ਬੰਦ ਕਰ ਦਿੱਤੇ ਜਾਣਗੇ।
ਦੱਸਣਯੋਗ ਹੈ ਕਿ ਇਸ ਸੀਜ਼ਨ ਵਿੱਚ ਹੁਣ ਤੱਕ ਸੱਤਵੀਂ ਵਾਰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ, ਜਦੋਂ ਕਿ ਇਹ 24 ਘੰਟਿਆਂ ਵਿੱਚ ਦੂਜੀ ਵਾਰ ਖੋਲ੍ਹੇ ਗਏ। ਇਸ ਤੋਂ ਪਹਿਲਾਂ ਪ੍ਰਸ਼ਾਸਨ ਨੇ ਲੰਘੇ ਦਿਨ ਤੜਕੇ ਸਾਢੇ ਤਿੰਨ ਵਜੇ ਦੇ ਕਰੀਬ ਸੁਖਨਾ ਝੀਲ ਦੇ ਦੋ ਫਲੱਡ ਗੇਟ ਖੋਲ੍ਹ ਦਿੱਤੇ ਸੀ, ਜਿਸ ਵਿੱਚੋਂ ਭਾਰੀ ਮਾਤਰਾ ਵਿੱਚ ਪਾਣੀ ਛੱਡੇ ਜਾਣ ਕਰਕੇ ਅੱਗੇ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਸੀ।

Related posts

ਸਰੀ ’ਚ ਪੁਲੀਸ ਨੇ ਸ਼ੱਕੀ ਹੱਤਿਆਰੇ ਨੂੰ ਗੋਲੀ ਮਾਰ ਕੇ ਦਬੋਚਿਆ

On Punjab

ਪੁਲਿਸ ਦੇ 46 ਖੋਜੀ ਕੁੱਤਿਆਂ ਦਾ ਤਬਾਦਲਾ, ਕਈ ਕੁੱਤਿਆਂ ਦੀ CM ਹਾਊਸ ‘ਚ ਪੋਸਟਿੰਗ

On Punjab

ਪੰਜਾਬ ਦੇ ਇਕਲੌਤੇ ਜੁਆਇੰਟ ਇੰਟੈਰੋਗੇਸ਼ਨ ਸੈਂਟਰ ‘ਚ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਅੱਠ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਗੈਂਗਸਟਰ ਆਪਣੇ ਇਕ ਹੋਰ ਸਾਥੀ ਮਨੀ ਡਾਗਰ ਦਾ ਨਾਂ ਸੁਣ ਕੇ ਦੰਗ ਰਹਿ ਗਿਆ। ਮਜੀਠਾ ਰੋਡ ਥਾਣੇ ਵਿੱਚ ਦਰਜ ਰਾਣਾ ਕੰਦੋਵਾਲੀਆ ਕਤਲ ਕੇਸ ਦੀ ਐਫਆਈਆਰ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਨਾਲ-ਨਾਲ ਹਰਿਆਣਾ ਦੇ ਮਨੀ ਡਾਗਰ ਦਾ ਨਾਂ ਵੀ ਸ਼ਾਮਲ ਹੈ।

On Punjab