PreetNama
ਰਾਜਨੀਤੀ/Politics

ਸੁਖਬੀਰ ਬਾਦਲ ਨੇ ਇਕਬਾਲ ਸਿੰਘ ਚੰਨੀ ਖੰਨਾ ਨੂੰ 6 ਸਾਲਾਂ ਲਈ ਪਾਰਟੀ ‘ਚੋਂ ਕੱਢਿਆ, ਜਾਣੋ ਕਿਉਂ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ‘ਚੋਂ ਕੱਢਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ‘ਚੋਂ ਕੱਢਣ ਦਾ ਫੈਸਲਾ ਕੀਤਾ ਹੈ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀਏਸੀ ਦੇ ਮੈਂਬਰ ਹਨ। ਉਹ ਪਾਰਟੀ ਵਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ, ਜਿਸ ਕਰਕੇ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 6 ਸਾਲਾਂ ਵਾਸਤੇ ਪਾਰਟੀ ‘ਚੋਂ ਕੱਢਿਆ ਜਾਂਦਾ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।

Related posts

ਸੰਭਲ ਮਸਜਿਦ ਹਿੰਸਾ: ਸੰਭਲ ਹਿੰਸਾ ਸਬੰਧੀ ਸਪਾ ਐਮਪੀ ਤੇ ਵਿਧਾਇਕ ਦੇ ਪੁੱਤਰ ਖ਼ਿਲਾਫ਼ ਐਫਆਈਆਰ

On Punjab

ਅਮਿਤ ਸ਼ਾਹ ‘ਤੇ ਅਮਰੀਕਾ ‘ਚ ਬੈਨ! ਨਾਗਰਿਕਤਾ ਸੋਧ ਬਿੱਲ ‘ਤੇ ਪੁਆੜਾ

On Punjab

ਡਾ. ਹਰਸ਼ਵਧਨ WHO ਦੇ ਐਗਜ਼ੀਕਿਊਟਿਵ ਬੋਰਡ ਦੇ ਹੋਣਗੇ ਅਗਲੇ ਚੇਅਰਮੈਨ

On Punjab