PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੁਨਹਿਰੀ ਭਵਿੱਖ ਲਈ ਦੁਬਈ ਗਏ ਮਜੀਠਾ ਦੇ ਨੌਜਵਾਨ ਦੀ ਲਾਸ਼ ਵਤਨ ਪਰਤੀ

ਅੰਮ੍ਰਿਤਸਰ- ਮਜੀਠਾ ਨੇੜਲੇ ਪਿੰਡ ਭੰਗਵਾਂ ਨਾਲ ਸਬੰਧਿਤ 30 ਸਾਲਾ ਨੌਜਵਾਨ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਵਤਨ ਭੇਜ ਦਿੱਤੀ ਗਈ ਹੈ। ਦੇਰ ਰਾਤ ਗੁਰਜੰਟ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਸ੍ਰੀ ਰਾਮਦਾਸ ਕੌਮੀ ਹਵਾਈ ਅੱਡੇ ਵਿਖੇ ਲਿਆਂਦੀ ਗਈ, ਜਿੱਥੋ ਇਸ ਲਾਸ਼ ਨੁੂੰ ਸਰਬੱਤ ਦਾ ਭਲਾ ਟਰੱਸਟ ਦੀ ਐਂਬੂਲੈਂਸ ਸੇਵਾ ਰਾਹੀਂ ਘਰ ਭੇਜਿਆ ਗਿਆ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਗੁਰਜੰਟ ਸਿੰਘ ਪੁੱਤਰ ਪਿਆਰਾ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਲਈ ਕਰੀਬ ਪਿਛਲੇ 6 ਸਾਲ ਪਹਿਲਾਂ ਦੁਬਈ ਗਿਆ ਸੀ। ਦੁਬਈ ਵਿੱਖੇ ਉਹ ਮਿਹਨਤ ਮਜ਼ਦੂਰੀ ਕਰ ਰਿਹਾ ਸੀ।ਉਨ੍ਹਾਂ ਦੱਸਿਆ ਕਿ ਪਰਿਵਾਰ ਮੁਤਾਬਿਕ ਸਿਹਤ ਖ਼ਰਾਬ ਹੋਣ ‘ਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਿਮਾਗ ਦੀ ਨਾੜੀ ਫਟਣ ਕਾਰਨ 24 ਜੁਲਾਈ ਦੀ ਰਾਤ ਉਸਦੀ ਮੌਤ ਹੋ ਗਈ ਸੀ।

ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜਤ ਪਰਿਵਾਰ ਦੀ ਹਾਜ਼ਰੀ ‘ਚ ਟਰੱਸਟ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰਜੰਟ ਦਾ ਮ੍ਰਿਤਕ ਸਰੀਰ ਭਾਰਤ ਭੇਜਣ ‘ਤੇ ਆਇਆ ਖਰਚ ਆਦਿ ਉਸ ਦੀ ਬੀਮਾ ਕੰਪਨੀ ਵੱਲੋਂ ਕੀਤਾ ਗਿਆ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਗੁਰਜੰਟ ਆਪਣੇ ਪਿੱਛੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ, ਦੋ ਸਾਲਾ ਪੁੱਤਰ ਅਤੇ ਆਪਣੀਆਂ ਤਿੰਨ ਭੈਣਾਂ ਨੂੰ ਰੋਂਦਿਆਂ ਛੱਡ ਗਿਆ ਹੈ। ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਹੋਣ ਉਪਰੰਤ ਗੁਰਜੰਟ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਾਸਿਕ ਪੈਨਸ਼ਨ ਵੀ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਡਾ. ਉਬਰਾਏ ਦੀ ਅਗਵਾਈ ਹੇਠ ਹੁਣ ਤੱਕ 420 ਦੇ ਕਰੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁੱਝ ਸਮੇਂ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਸਰੀਰ ਘਰਾਂ ਤੱਕ ਪਹੁੰਚਣ ਲਈ ‘ਮੁਫ਼ਤ ਐਂਬੂਲੈਂਸ ਸੇਵਾ’ ਵੀ ਸ਼ੁਰੂ ਕੀਤੀ ਗਈ ਹੈ।

Related posts

ਅਮਰੀਕਾ ‘ਚ ਸਮਾਰਟ ਪੇਸ਼ੇਵਰਾਂ ਦੀ ਘਾਟ, H-1B Visa ਚਾਹੁਣ ਵਾਲਿਆਂ ਦੀ ਖੁੱਲ੍ਹ ਸਕਦੀ ਹੈ ਕਿਸਮਤ

On Punjab

NASA ਨੇ ਸ਼ੇਅਰ ਕੀਤੀ ਸਫੈਦ ਬੌਣੇ ਤਾਰਿਆਂ ਦੀ ਤਸਵੀਰ, ਸੋਸ਼ਲ ਮੀਡੀਆ ਯੂਜ਼ਰਜ਼ ਨੇ ਕਿਹਾ ਇਹ ਹੈ ਅਦਭੁੱਤ

On Punjab

ਪੰਜਾਬ ਦੇ ਕੈਪਟਨ ਨੇ ਦਿੱਲੀ ਦੇ ਕੈਪਟਨ ਦੇ ਨਾਂ ਦੀ ਕੀਤੀ ਸਿਫਾਰਸ਼

On Punjab