PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਸਵਾਲ…ਸਖ਼ਤ ਸੁਨੇਹਾ ਦੇਣ ਲਈ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਕਿਉਂ ਗ੍ਰਿਫ਼ਤਾਰ ਨਾ ਕੀਤਾ ਜਾਵੇ

ਨਵੀਂ ਦਿੱਲੀ- ਸਰਦੀਆਂ ਵਿੱਚ ਆਮ ਕਰਕੇ ਪ੍ਰਦੂਸ਼ਣ ਦੇ ਪੱਧਰ ਵਿੱਚ ਵਾਧੇ ਤੋਂ ਫ਼ਿਕਰਮੰਦ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇਕ ਸਖ਼ਤ ਸੁਨੇਹਾ ਦੇਣ ਲਈ ਪਰਾਲੀ ਸਾੜਨ ਵਿੱਚ ਸ਼ਾਮਲ ਕੁਝ ਕਿਸਾਨਾਂ ਨੂੰ ਗ੍ਰਿਫਤਾਰ ਕਿਉਂ ਨਹੀਂ ਕੀਤਾ ਜਾਣਾ ਚਾਹੀਦਾ। ਕੋਰਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਸਾੜੀ ਜਾਂਦੀ ਪਰਾਲੀ ਹਵਾ ਪ੍ਰਦੂਸ਼ਣ ਵਿੱਚ ਮੁੱਖ ਯੋਗਦਾਨ ਪਾਉਂਦੀ ਹੈ। ਚੀਫ਼ ਜਸਟਿਸ ਬੀਆਰ ਗਵਈ ਤੇ ਜਸਟਿਸ ਕੇ. ਵਿਨੋਦ ਚੰਦਰਨ ਦੇ ਬੈਂਚ ਨੇ ਇਸ ਮਸਲੇ ’ਤੇ ਸਖ਼ਤ ਟਿੱਪਣੀਆਂ ਕਰਦਿਆਂ ਕਿਹਾ, ‘‘ਤੁਸੀਂ ਫੈਸਲਾ ਲਓ, ਨਹੀਂ ਤਾਂ ਫਿਰ ਅਸੀਂ ਕੋਈ ਹੁਕਮ ਜਾਰੀ ਕਰਾਂਗੇ।’’ ਬੈਂਚ ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਤੇ ਰਾਜਸਥਾਨ ਦੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਨਾਲ ਸਬੰਧਤ ਇੱਕ ਆਪੂ ਨੋਟਿਸ ਲਈ ਇਕ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ।

ਸੁਪਰੀਮ ਕੋਰਟ ਨੇ CAQM, CPCB ਅਤੇ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡਾਂ ਨੂੰ ਸਰਦੀਆਂ ਦੀ ਸ਼ੁਰੂਆਤ ਤੋਂ ਪਹਿਲਾਂ, ਤਿੰਨ ਹਫ਼ਤਿਆਂ ਦੇ ਅੰਦਰ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਯੋਜਨਾ ਬਣਾਉਣ ਦਾ ਨਿਰਦੇਸ਼ ਦਿੱਤਾ ਹੈ। ਬੈਂਚ ਨੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਵਿੱਚ ਖਾਲੀ ਅਸਾਮੀਆਂ ਨੂੰ ਲੈ ਕੇ ਵੀ ਸੂਬਿਆਂ ਨੂੰ ਝਾੜ ਪਾਈ ਅਤੇ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਪੰਜਾਬ ਵਰਗੇ ਸੂਬਿਆਂ ਨੂੰ ਤਿੰਨ ਮਹੀਨਿਆਂ ਵਿੱਚ ਇਨ੍ਹਾਂ ਨੂੰ ਭਰਨ ਲਈ ਕਿਹਾ।

ਬੈਂਚ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਨੂੰ ਵੀ ਇਸੇ ਤਰ੍ਹਾਂ ਦੇ ਨਿਰਦੇਸ਼ ਦਿੱਤੇ ਹਨ। ਹਾਲਾਂਕਿ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡਾਂ, CAQM ਅਤੇ CPCB ਵਿੱਚ ਅਸਾਮੀਆਂ ਭਰਨ ਲਈ ਛੇ ਮਹੀਨੇ ਦਾ ਸਮਾਂ ਦਿੱਤਾ ਹੈ।

ਦੱਸ ਦਈਏ ਕਿ CAQM ਕੇਂਦਰ ਦੁਆਰਾ ਬਣਾਈ ਗਈ ਇੱਕ ਵਿਧਾਨਕ ਸੰਸਥਾ ਹੈ ਅਤੇ ਇਸਦਾ ਮੁੱਖ ਟੀਚਾ ਕੌਮੀ ਰਾਜਧਾਨੀ ਖੇਤਰ (NCR) ਅਤੇ ਇਸਦੇ ਨਾਲ ਲੱਗਦੇ ਖੇਤਰਾਂ ਵਿੱਚ ਹਵਾ ਦੀ ਗੁਣਵੱਤਾ ਦਾ ਪ੍ਰਬੰਧਨ ਅਤੇ ਸੁਧਾਰ ਕਰਨਾ ਹੈ। ਇਸ ਵਿੱਚ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਹਿੱਸੇ ਸ਼ਾਮਲ ਹਨ। ਬੈਂਚ ਇਨ੍ਹਾਂ ਅਥਾਰਟੀਆਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਨਾਲ ਸਬੰਧਤ ਇੱਕ Suo Motu Plea ’ਤੇ ਸੁਣਵਾਈ ਕਰ ਰਿਹਾ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਵੇਗੀ।

Related posts

ਭਾਰਤੀ ਰੇਲਵੇ ਸਟੇਸ਼ਨਾਂ ‘ਤੇ ਸ਼ੁਰੂ ਹੋਣ ਜਾ ਰਹੀ ਹੈ ਪੌਡ ਹੋਟਲ ਸਰਵਿਸ, ਜਾਣੋ ਪੂਰੀ ਜਾਣਕਾਰੀ

On Punjab

ਪੰਜਾਬ ‘ਚ ਦਲਿਤ ਲੜਕੇ ਦੀ ਕੁੱਟਮਾਰ ਦਾ ਮਾਮਲਾ ਭਖਿਆ, NCSC ਚੇਅਰਮੈਨ ਵਿਜੈ ਸਾਂਪਲਾ ਨੇ ਅਧਿਕਾਰੀਆਂ ਤੋਂ ਮੰਗਿਆ ਜਵਾਬ

On Punjab

ਮੋਦੀ ਫਰਾਂਸ ਦੇ ਬੰਦਰਗਾਹ ਸ਼ਹਿਰ ਮਾਰਸੇਲੀ ਪਹੁੰਚੇ, ਨਵੇਂ ਕੌਂਸਲੇਟ ਜਨਰਲ ਦਾ ਉਦਘਾਟਨ ਕਰਨਗੇ

On Punjab