PreetNama
ਖਾਸ-ਖਬਰਾਂ/Important News

ਸੁਭਾਸ਼ ਚੰਦਰ ਬੋਸ ਦੇ ਡਰਾਈਵਰ ਰਹੇ ਆਜ਼ਾਦੀ ਘੁਲਾਟੀਏ ਗੁਰਦਿਆਲ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

ਸੁਭਾਸ਼ ਚੰਦਰ ਬੋਸ ਦੇ ਡਰਾਈਵਰ ਰਹੇ ਆਜ਼ਾਦੀ ਘੁਲਾਟੀਏ ਗੁਰਦਿਆਲ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ:ਸੰਗਰੂਰ : ਆਜ਼ਾਦੀ ਘੁਲਾਟੀਏ ਗੁਰਦਿਆਲ ਸਿੰਘ ਦਾ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ ਹੈ। ਉਹ 97 ਸਾਲਾਂ ਦੇ ਸਨ। ਆਜ਼ਾਦੀ ਘੁਲਾਟੀਏ ਗੁਰਦਿਆਲ ਸਿੰਘ ਆਜ਼ਾਦ ਹਿੰਦ ਫੌਜ਼ ਦੇ ਮੁਖੀ ਨੇਤਾ ਸੁਭਾਸ਼ ਚੰਦਰ ਬੋਸ ਦੇ ਡਰਾਈਵਰ ਸਨ।ਮਿਲੀ ਜਾਣਕਾਰੀ ਅਨੁਸਾਰ ਆਜ਼ਾਦੀ ਘੁਲਾਟੀਏ ਗੁਰਦਿਆਲ ਸਿੰਘ ਦਾ ਅੰਤਿਮ ਸਸਕਾਰ ਸਥਾਨਕ ਉਭਵਾਲ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਹੈ।ਉਹ ਰੇਡੀਓ ‘ਤੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀਆਂ ਦਲੀਲਾਂ ਤੋਂ ਇੰਨੇ ਪ੍ਰਭਾਵਤ ਹੋਏ ਕਿ ਉਨ੍ਹਾਂ ਨੂੰ ਇੰਡੀਅਨ ਨੈਸ਼ਨਲ ਆਰਮੀ ‘ਚ ਭਰਤੀ ਹੋ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸੁਭਾਸ਼ ਚੰਦਰ ਬੋਸ ਦੀ ਡਰਾਈਵਰੀ ਕਰਨ ਦਾ ਵੀ ਮੌਕਾ ਮਿਲਿਆ ਸੀ।ਉਨ੍ਹਾਂ ਦੀ ਉਮਰ 97ਵੇਂ ਸਾਲ ਸੀ ਅਤੇ ਆਜ਼ਾਦੀ ਤੋਂ ਪਿੱਛੋਂ ਉਨ੍ਹਾਂ ਨੇ ਪਰਿਵਾਰ ਨੂੰ ਪਾਲਣ-ਪੋਸ਼ਣ ਲਈ 1960 ਤੋਂ 1993 ਤੱਕ ਇੱਕ ਪ੍ਰਾਈਵੇਟ ਬੱਸ ਦੀ ਡਰਾਇਵਰੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸੰਗਰੂਰ ਬੱਸ ਅੱਡੇ ‘ਤੇ ਹਾਕਾਰ ਦਾ ਕੰਮ ਵੀ ਕੀਤਾ।

ਜ਼ਿਕਰਯੋਗ ਹੈ ਕਿ ਬੀਤੀ 9 ਅਗਸਤ ਨੂੰ ਰਾਸ਼ਟਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਨੇ ਗੁਰਦਿਆਲ ਸਿੰਘ ਦਾ ਵਿਸ਼ੇਸ ਸਨਮਾਨ ਰਾਸ਼ਟਰਪਤੀ ਭਵਨ ਦਿੱਲੀ ਵਿਖੇ ਕੀਤਾ ਸੀ।

Related posts

ਹਿਊਸਟਨ ਕਲੱਬ ’ਚ ਦੇਰ ਰਾਤ ਗੋਲੀਬਾਰੀ, 3 ਮੌਤਾਂ, ਇਕ ਵਿਅਕਤੀ ਗੰਭੀਰ ਜ਼ਖ਼ਮੀ

On Punjab

ਓਮੀਕ੍ਰੋਨ ਤੋਂ ਸਿਰਫ਼ ਐਂਟੀਬਾਡੀ ਨਹੀਂ ਕਰਦੀ ਬਚਾਅ, ਬਲਕਿ ਇਹ ਚੀਜ਼ਾਂ ਵੀ ਰੱਖਦੀਆਂ ਹਨ ਮਾਇਨੇ, ਜਾਣੋ ਕਿਵੇਂ

On Punjab

TarnTaran News: ਥਾਣੇਦਾਰ ਦੇ ਮੁੰਡੇ ਨੂੰ ਬਾਈਕ ਸਵਾਰਾਂ ਨੇ ਮਾਰੀਆਂ ਗੋਲ਼ੀਆਂ, ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਜਿਸ ਨੂੰ ਅੰਮ੍ਰਿਤਸਰ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦਾ ਪਤਾ ਚਲਦਿਆਂ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਉਨ੍ਹਾਂ ਦਾ ਪਤਾ ਲਗਾ ਲਿਆ ਜਾਵੇਗਾ। ਦੂਜੇ ਪਾਸੇ ਉਕਤ ਘਟਨਾ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ

On Punjab