PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਨਕਸਲੀ ਹਲਾਕ

ਰਾਂਚੀ- ਛਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਇਕ ਨਕਸਲੀ ਹਲਾਕ ਹੋ ਗਿਆ। ਇਹ ਮੁਕਾਬਲਾ ਜੰਗਲੀ ਖੇਤਰ ਵਿਚ ਸ਼ੁੱਕਰਵਾਰ ਦੇਰ ਰਾਤ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੀ ਟੀਮ ਨਕਸਲੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾ ਰਹੀ ਸੀ ਜਿਸ ਤੋਂ ਬਾਅਦ ਇਕ ਨਕਸਲੀ ਨੇ ਸੁਰੱਖਿਆ ਬਲਾਂ ਦੀ ਟੀਮ ’ਤੇ ਹਮਲਾ ਕਰ ਦਿੱਤਾ।

ਪੁਲੀਸ ਦੀ ਜਵਾਬੀ ਕਾਰਵਾਈ ਵਿਚ ਨਕਸਲੀ ਮਾਰਿਆ ਗਿਆ। ਉਸ ਕੋਲੋਂ ਹਥਿਆਰ ਬਰਾਮਦ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਹੈ।

Related posts

ਅਮਰੀਕਾ ਦੇ ਹੋਟਲ ‘ਚ ਲੱਗੀ ਭਿਆਨਕ ਅੱਗ

On Punjab

ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣ ਨਤੀਜੇ: ਨੌਸ਼ਹਿਰਾ ਪੰਨੂੰਆਂ ਵਿੱਚ ਹੁਣ ਤੱਕ 820 ਵੋਟਾਂ ਰੱਦ, 357 ਨੇ ਨੋਟਾ ਨੂੰ ਪਾਈ ਵੋਟ

On Punjab

ਦਿੱਲੀ ’ਚ ‘ਬੈਂਡ ਬਾਜਾ ਬਾਰਾਤ’ ਗਰੋਹ ਦੇ ਚਾਰ ਮੈਂਬਰ ਕਾਬੂ

On Punjab