PreetNama
ਫਿਲਮ-ਸੰਸਾਰ/Filmy

ਸੁਸ਼ਾਂਤ ਸਿੰਘ ਰਾਜਪੂਤ ਦਾ ਕਤਲ ਜਾਂ ਖੁਦਕੁਸ਼ੀ? ਹੁਣ ਸੀਬੀਆਈ ਕਰੇਗੀ ਇਸ ਰਾਜ਼ ਦਾ ਖੁਲਾਸਾ

ਨਵੀਂ ਦਿੱਲੀ: ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਵਧਦੀ ਜਾ ਰਹੀ ਹੈ। ਬਿਹਾਰ ਸਰਕਾਰ ਨੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਦੱਸ ਦਈਏ ਕਿ ਕੇਂਦਰ ਨੇ ਇਸ ਮੰਗ ਨੂੰ ਮੰਨਣ ਦਾ ਫੈਸਲਾ ਕੀਤਾ ਹੈ।

ਕੇਂਦਰ ਦੇ ਵਕੀਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ, “ਬਿਹਾਰ ਨੇ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਹੈ। ਕੇਂਦਰ ਨੇ ਇਸ ਨੂੰ ਸਵੀਕਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਇਸ ਤਬਾਦਲੇ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਦੀ ਜ਼ਰੂਰਤ ਨਹੀਂ।”

ਦੱਸ ਦੇਈਏ ਕਿ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਦੋ ਜਨਹਿੱਤ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸੀ। ਇਸ ਤੋਂ ਪਹਿਲਾਂ ਰੀਆ ਚੱਕਰਵਰਤੀ ਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਕੀਤੀ ਜਾ ਚੁੱਕੀ ਹੈ, ਜਿਸ ਵਿੱਚ ਰੀਆ ਨੇ ਉਸ ਖਿਲਾਫ ਕੇਸ ਨੂੰ ਪਟਨਾ ਤੋਂ ਮੁੰਬਈ ਤਬਦੀਲ ਕਰਨ ਦੀ ਮੰਗ ਕੀਤੀ ਸੀ।

ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਕੇਕੇ ਸਿੰਘ ਨੇ ਬਿਹਾਰ ਪੁਲਿਸ ਵਿਚ ਰੀਆ ਖ਼ਿਲਾਫ਼ ਕਈ ਗੰਭੀਰ ਦੋਸ਼ ਲਾਉਂਦਿਆਂ ਕੇਸ ਦਾਇਰ ਕੀਤਾ ਸੀ। ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਸੀਬੀਆਈ ਜਾਂਚ ਲਈ ਕੇਂਦਰ ਨੂੰ ਬਿਹਾਰ ਸਰਕਾਰ ਦੀ ਸਿਫਾਰਸ਼ ਦੌਰਾਨ ਐਡਵੋਕੇਟ ਅਜੈ ਕੁਮਾਰ ਅਗਰਵਾਲ ਤੇ ਮੁੰਬਈ ਸਥਿਤ ਲਾਅ ਦੇ ਵਿਦਿਆਰਥੀ ਦਵੇਂਦਰ ਦੇਵਤੇਨ ਦੂਬੇ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ।

Related posts

ਲੌਕਡਾਊਨ ਵਿਚਕਾਰ ਸਰਗੁਣ ਮਹਿਤਾ ਆਪਣੇ ਪੁਰਾਣੇ ਦਿਨਾਂ ਨੂੰ ਕਰ ਰਹੀ ਹੈ ਮਿਸ,ਸ਼ੇਅਰ ਕੀਤਾ ਵੀਡਿੳ

On Punjab

40 ਦਿਨਾਂ ਦੀ ਹੋਈ ਸ਼ਿਲਪਾ ਸ਼ੈੱਟੀ ਦੀ ਧੀ, ਅਦਾਕਾਰਾ ਨੇ ਪਾਈ ਭਾਵੁਕ ਪੋਸਟ

On Punjab

ਕਰਨ ਔਜਲਾ ਦੇ ਲਾਈਵ ਸ਼ੋਅ ਨੇ ਮਚਾਈ ਹਲਚਲ, ਵੱਡੀ ਗਿਣਤੀ ‘ਚ ਪ੍ਰਸ਼ੰਸਕਾਂ ਦਾ ਇਕੱਠ; ਅੱਜ ਵੀ ਹੋਵੇਗਾ ਕੰਸਰਟ

On Punjab