ਉੱਤਰੀ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਐੱਮਵੀ ਸੁਚਿੰਦਰ ਕੁਮਾਰ ਨੇ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦਾ ਦੌਰਾ ਕੀਤਾ ਅਤੇ ਇਲਾਕੇ ’ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ 16ਵੀਂ ਕੋਰ ਦੇ ਜਨਰਲ ਆਫੀਸਰ ਕਮਾਂਡਿੰਗ (ਜੀਓਸੀ) ਨਵੀਨ ਸਚਦੇਵਾ ਅਤੇ ਜੀਓਸੀ ਰੋਮੀਓ ਫੋਰਸ ਨਾਲ ਇਲਾਕੇ ਦਾ ਦੌਰਾ ਕੀਤਾ ਜਿਸ ਨੂੰ ਰਿਆਸੀ ’ਚ ਲੰਘੀ 9 ਜੂਨ ਨੂੰ ਸ਼ਰਧਾਲੂਆਂ ਨੂੰ ਲਿਜਾ ਰਹੀ ਬੱਸ ’ਤੇ ਹੋਏ ਦਹਿਸ਼ਤੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਦੇ ਲਿਹਾਜ਼ ਤੋਂ ਅਹਿਮ ਮੰੰਨਿਆ ਜਾ ਰਿਹਾ ਹੈ। ਉੱਤਰੀ ਕਮਾਂਡ ਨੇ ਐਕਸ ’ਤੇ ਪੋਸਟ ’ਚ ਕਿਹਾ, ‘‘ਵ੍ਹਾਈਟਨਾਈਟ ਕੋਰ ਅਤੇ ਰੋਮੀਓ ਫੋਰਸ ਦੇ ਜਨਰਲ ਆਫੀਸਰ ਕਮਾਂਡਿੰਗ ਨਾਲ ਸੈਨਾ ਕਮਾਂਡਰ ਨੇ ਰਿਆਸੀ ਦਾ ਦੌਰਾ ਕਰਕੇ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ।’’ ਉੱਤਰੀ ਕਮਾਂਡ ਨੇ ਦੱਸਿਆ ਕਿ ਉਨ੍ਹਾਂ ਨੂੰ ਮੌਜੂੁਦਾ ਸੁਰੱਖਿਆ ਸਥਿਤੀ ਅਤੇ ਸੁਰੱਖਿਆ ਬਲਾਂ ਦੇ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਗਈ।
previous post

