37.09 F
New York, US
January 9, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੈਲੂਨ ਸੰਚਾਲਕ ਵੱਲੋਂ ਪਤਨੀ ਅਤੇ ਦੋ ਧੀਆਂ ਨੂੰ ਗੋਲੀ ਮਾਰਨ ਉਪਰੰਤ ਖ਼ੁਦਕੁਸ਼ੀ

ਫਿਰੋਜ਼ਪੁਰ: ਫਿਰੋਜ਼ਪੁਰ ਦੇ ਹਰਮਨ ਨਗਰ ਇਲਾਕੇ ਵਿੱਚ ਬੀਤੀ ਰਾਤ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਮਸ਼ਹੂਰ ਮਾਹੀ ਸੈਲੂਨ ਦੇ ਮਾਲਕ ਅਮਨਦੀਪ ਸਿੰਘ ਉਰਫ਼ ਮਾਹੀ ਨੇ ਆਪਣੀ ਪਤਨੀ ਮਨਵੀਰ ਕੌਰ ਅਤੇ ਦੋ ਮਾਸੂਮ ਬੱਚਿਆਂ (ਉਮਰ ਕਰੀਬ 6 ਅਤੇ 10 ਸਾਲ) ਨੂੰ ਗੋਲੀ ਮਾਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ ਹੈ। ਉਪਰਲੀ ਮੰਜ਼ਿਲ ’ਤੇ ਰਹਿ ਰਹੇ ਕਿਰਾਏਦਾਰਾਂ ਦੇ ਮੁਤਾਬਕ ਕਾਫ਼ੀ ਸਮੇਂ ਤੱਕ ਜਦੋਂ ਮਕਾਨ ਮਾਲਕ ਅਮਨਦੀਪ ਸਿੰਘ ਅਤੇ ਉਸਦਾ ਪਰਿਵਾਰ ਨਜ਼ਰ ਨਹੀਂ ਆਇਆ ਤਾਂ ਉਨ੍ਹਾਂ ਵੱਲੋਂ ਦਰਵਾਜ਼ਾ ਖੋਲਣ ਦੀ ਕੋਸ਼ਿਸ਼ ਕੀਤੀ ਗਈ ਅਤੇ ਸ਼ੱਕ ਹੋਣ ’ਤੇ ਆਸ-ਪਾਸ ਦੇ ਮੁਹੱਲਾ ਨਿਵਾਸੀਆਂ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਘਰ ਅੰਦਰ ਦਾਖਲ ਹੋਣ ’ਤੇ ਚਾਰਾਂ ਦੀਆਂ ਲਾਸ਼ਾਂ ਪਈਆਂ ਮਿਲੀਆਂ, ਜਿਸ ਤੋਂ ਬਾਅਦ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ ਗਈ।  ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

ਅਮਰੀਕਾ: ਕੋਰੋਨਾ ਕਾਰਨ ਪਿਛਲੇ 24 ਘੰਟਿਆਂ ‘ਚ 2502 ਲੋਕਾਂ ਦੀ ਮੌਤ

On Punjab

ਨੌਂ ਪਿਸਤੌਲਾਂ ਸਣੇ ਤਿੰਨ ਗ੍ਰਿਫ਼ਤਾਰ

On Punjab

ਮੁੱਖ ਮੰਤਰੀ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ

On Punjab