PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੋਨਮ ਵਾਂਗਚੁਕ ਦੀ ਪਤਨੀ ਨਾਲ ਕੁੱਟਮਾਰ ਦੇ ਦੋਸ਼ਾਂ ਨੂੰ ਦਿੱਲੀ ਪੁਲੀਸ ਨੇ ਨਕਾਰਿਆ

ਨਵੀਂ ਦਿੱਲੀ-  ਦਿੱਲੀ ਵਿੱਚ ਨੀਟ (NEET) ਪੇਪਰ ਲੀਕ ਮਾਮਲੇ ਨੂੰ ਲੈ ਕੇ ਕੌਕਰੇਚ ਜਨਤਾ ਪਾਰਟੀ (CJP) ਅਤੇ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਵੱਲੋਂ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਤੋਂ ਸੰਸਦ ਵੱਲ ਕੱਢੇ ਗਏ ਰੋਸ ਮਾਰਚ ਦੌਰਾਨ ਹਾਲਾਤ ਤਣਾਅਪੂਰਨ ਬਣੇ ਰਹੇ। ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜ ਕੇ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰਨ ’ਤੇ ਪੁਲੀਸ ਨੇ ਹੰਝੂ ਗੈਸ ਦੇ ਗੋਲੇ ਛੱਡੇ ਅਤੇ ਲਾਠੀਚਾਰਜ ਕੀਤਾ, ਜਿਸ ਕਾਰਨ ਕਈ ਵਿਦਿਆਰਥੀ ਅਤੇ ਆਗੂ ਜ਼ਖ਼ਮੀ ਹੋ ਗਏ। ਇਸ ਦੌਰਾਨ ਵੱਡੇ ਇਕੱਠ ਅਤੇ ਹਫ਼ੜਾ-ਦਫ਼ੜੀ ਕਾਰਨ ਕੇਂਦਰੀ ਦਿੱਲੀ ਛਾਉਣੀ ਵਿੱਚ ਤਬਦੀਲ ਹੋ ਗਈ, ਜਿੱਥੇ ਮੋਬਾਈਲ ਇੰਟਰਨੈੱਟ ਸੇਵਾਵਾਂ ਠੱਪ ਰਹੀਆਂ ਅਤੇ ਕਈ ਮੈਟਰੋ ਸਟੇਸ਼ਨ ਬੰਦ ਕਰਨੇ ਪਏ। ਵਿਰੋਧ ਪ੍ਰਦਰਸ਼ਨਾਂ ਦੌਰਾਨ ਸੋਨਮ ਵਾਂਗਚੁੱਕ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਏ ਜਾਣ ਅਤੇ ਭੁੱਖ ਹੜਤਾਲਾਂ ਦੇ ਚਲਦਿਆਂ ਵਿਰੋਧੀ ਨੇਤਾਵਾਂ ਅਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਹਾਲਾਂਕਿ, ਤਣਾਅ ਦੇ ਇਸ ਮਾਹੌਲ ਵਿੱਚ ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਪ੍ਰਦਰਸ਼ਨਕਾਰੀਆਂ ਦੇ ਵਫ਼ਦ ਦੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਵੀ ਸ਼ੁਰੂ ਹੋਈ, ਜਿਸ ਤੋਂ ਬਾਅਦ ਦਿੱਲੀ ਪੁਲੀਸ ਅਤੇ ਆਗੂਆਂ ਵੱਲੋਂ ਲੋਕਾਂ ਨੂੰ ਅਮਨ-ਸ਼ਾਂਤੀ ਅਤੇ ਸੰਜਮ ਬਣਾਏ ਰੱਖਣ ਦੀ ਅਪੀਲ ਕੀਤੀ ਗਈ ਹੈ।

Related posts

Ukraine Russia War: ਪੁਤਿਨ ਨੇ ਕੀਤਾ ਪਰਮਾਣੂ ਅਭਿਆਸ ਦਾ ਐਲਾਨ, ਬਾਈਡੇਨ ਦੀ ਚੇਤਾਵਨੀ- ਪ੍ਰਮਾਣੂ ਹਥਿਆਰਾਂ ਦੀ ਵਰਤੋਂ ਵੱਡੀ ਗਲਤੀ ਸਾਬਤ ਹੋਵੇਗੀ

On Punjab

ਕੈਪਸ ਕੈਫੇ ਗੋਲੀਬਾਰੀ: ਹਰ ਘਟਨਾ ਤੋਂ ਬਾਅਦ ਸਾਨੂੰ ਵੱਡੀ ਓਪਨਿੰਗ ਮਿਲੀ: ਕਪਿਲ ਸ਼ਰਮਾ

On Punjab

ਮੋਹਾਲੀ ਦੇ ਸਿਵਲ ਹਸਪਤਾਲ ‘ਚ ਡਾਕਟਰ ਦੱਸ ਕੇ ਬਜ਼ੁਰਗ ਤੋਂ ਠੱਗੇ ਸਾਢੇ ਸੱਤ ਹਜ਼ਾਰ ਰੁਪਏ

On Punjab