PreetNama
businessਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੋਨੇ ਦੀਆਂ ਕੀਮਤਾਂ ਮੁੜ ਵਧੀਆਂ; 93 ਹਜ਼ਾਰ ਪ੍ਰਤੀ ਦਸ ਗਰਾਮ ਹੋਇਆ

ਨਵੀਂ ਦਿੱਲੀ- ਦੇਸ਼ ਵਿਚ ਸੋਨੇ ਦੀਆਂ ਕੀਮਤਾਂ ਵਿੱਚ ਅੱਜ ਮੁੜ ਵਾਧਾ ਹੋਇਆ। ਇੰਡੀਆ ਬੁਲੀਅਨ ਐਂਡ ਜਵੇਲਰਜ਼ ਐਸੋਸੀਏਸ਼ਨ ਅਨੁਸਾਰ 10 ਗਰਾਮ 24 ਕੈਰੇਟ ਸੋਨੇ ਦਾ ਭਾਅ 2913 ਰੁਪਏ ਵੱਧ ਕੇ 93,074 ਰੁਪਏ ਹੋ ਗਿਆ ਹੈ। ਇਸ ਤੋਂ ਪਹਿਲਾਂ ਸੋਨੇ ਦੀ ਕੀਮਤ 90,161 ਰੁਪਏ ਸੀ। ਦੂਜੇ ਪਾਸੇ ਚਾਂਦੀ ਦੀਆਂ ਕੀਮਤਾਂ ਵਿਚ ਵੀ ਵਾਧਾ ਦਰਜ ਕੀਤਾ ਗਿਆ ਹੈ। ਚਾਂਦੀ ਦੀ ਕੀਮਤ 1958 ਰੁਪਏ ਵਧ ਕੇ 92627 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਇਸ ਤੋਂ ਪਹਿਲਾਂ ਚਾਂਦੀ ਦਾ ਭਾਅ 90669 ਰੁਪਏ ਸੀ। ਇਸ ਤੋਂ ਪਹਿਲਾਂ 28 ਮਾਰਚ ਨੂੰ ਚਾਂਦੀ ਇਕ ਲੱਖ ਰੁਪਏ ਪ੍ਰਤੀ ਕਿਲੋ ਤੋਂ ਪਾਰ ਹੋ ਗਈ ਸੀ। ਸੋਨੇ ਦੀਆਂ ਕੀਮਤਾਂ ਵਿਚ ਵਾਧੇ ਦੇ ਮੁੱਖ ਕਾਰਨਾਂ ਵਿਚ ਡਾਲਰ ਦੇ ਮੁਕਾਬਲੇ ਰੁਪਇਆ ਕਮਜ਼ੋਰ ਹੋ ਰਿਹਾ ਹੈ। ਇਸ ਸਾਲ ਰੁਪਏ ਵਿਚ ਲਗਪਗ ਚਾਰ ਫੀਸਦੀ ਦੀ ਕਮੀ ਦੇਖਣ ਨੂੰ ਮਿਲੀ ਹੈ। ਅਮਰੀਕਾ ਦੀ ਟੈਕਸ ਪਾਲਸੀ ਕਾਰਨ ਟਰੇਡ ਵਾਰ ਦਾ ਖਤਰਾ ਵਧ ਗਿਆ ਹੈ। ਇਸ ਕਾਰਨ ਆਲਮੀ ਮੰਦੀ ਦਾ ਸੰਕਟ ਪੈਦਾ ਹੋ ਸਕਦਾ ਹੈ।

Related posts

40 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ, 4 ਕਾਬੂ

On Punjab

ਬਰਤਾਨੀਆ ‘ਚ ਓਮੀਕ੍ਰੋਨ ਦਾ ਕਹਿਰ, ਇਕ ਦਿਨ ’ਚ ਕੋਰੋਨਾ ਦੇ 1,83,037 ਮਾਮਲੇ ਆਏ ਸਾਹਮਣੇ, ਬੇਹਾਲ ਹੋਏ ਰੂਸ ਤੇ ਅਮਰੀਕਾ, ਜਾਣੋ ਬਾਕੀ ਮੁਲਕਾਂ ਦਾ ਹਾਲ

On Punjab

ਵਿਦੇਸ਼ ‘ਚ ਆਸਾਨੀ ਨਾਲ ਨੌਕਰੀ ਲੈ ਸਕਣਗੇ ਪਿੰਡਾਂ ਤੇ ਕਸਬਿਆਂ ਦੇ ਨੌਜਵਾਨ, ਸਰਕਾਰ ਦੇਸ਼ ‘ਚ ਸਥਾਪਿਤ ਕਰੇਗੀ 30 ਸਕਿੱਲ ਇੰਡੀਆ ਇੰਟਰਨੈਸ਼ਨਲ ਸੈਂਟਰ

On Punjab