PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੋਨੇ ਦੀ ਕੀਮਤ 580 ਰੁਪਏ ਵਧ ਕੇ 97,030 ਰੁਪਏ ਪ੍ਰਤੀ ਦਸ ਗਰਾਮ ਹੋਈ

ਨਵੀਂ ਦਿੱਲੀ- ਕੌਮੀ ਰਾਜਧਾਨੀ ’ਚ ਸੋਨਾ 580 ਰੁਪਏ ਚੜ੍ਹ ਕੇ 97,030 ਰੁਪਏ ਪ੍ਰਤੀ 10 ਗ੍ਰਾਮ ’ਤੇ ਪਹੁੰਚ ਗਿਆ ਹੈ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ ਕੌਮਾਂਤਰੀ ਬਾਜ਼ਾਰਾਂ ਦੇ ਮਜ਼ਬੂਤ ​​ਰੁਖ ਦਰਮਿਆਨ ਸੋਨੇ ਦੇ ਭਾਅ ਵਿੱਚ ਵਾਧਾ ਹੋਇਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 99.9 ਫੀਸਦੀ ਸ਼ੁੱਧਤਾ ਵਾਲੀ ਕੀਮਤੀ ਧਾਤੂ 96,450 ਰੁਪਏ ਪ੍ਰਤੀ 10 ਗ੍ਰਾਮ ’ਤੇ ਬੰਦ ਹੋਈ ਸੀ। ਦੂਜੇ ਪਾਸੇ ਚਾਂਦੀ 500 ਰੁਪਏ ਵਧ ਕੇ 98,500 ਰੁਪਏ ਪ੍ਰਤੀ ਕਿਲੋਗ੍ਰਾਮ (ਸਾਰੇ ਟੈਕਸਾਂ ਸਮੇਤ) ਹੋ ਗਈ। ਸ਼ੁੱਕਰਵਾਰ ਨੂੰ ਸਫੈਦ ਧਾਤੂ 98,000 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਬੰਦ ਹੋਈ ਸੀ।

Related posts

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ‘ਫਿਰੌਤੀ ਅਤੇ ਗੋਲੀਬਾਰੀ’ ਮਾਮਲੇ ਵਿੱਚ ਲੋੜੀਂਦੇ ਕੈਨੇਡਾ ’ਚ ਰਹਿ ਰਹੇ ਅਤਿਵਾਦੀ ਗੋਲਡੀ ਬਰਾੜ ਤੇ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਵਿੱਚ ਮਦਦ ਕਰਨ ਵਾਲੀ ਸੂਚਨਾ ਸਾਂਝੀ ਕਰਨ ਵਾਲੇ ਵਿਅਕਤੀਆਂ ਨੂੰ 10-10 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਮੁਲਜ਼ਮ ਇਸ ਸਾਲ 8 ਮਾਰਚ ਨੂੰ ਫਿਰੌਤੀ ਲਈ ਇੱਕ ਕਾਰੋਬਾਰੀ ਦੇ ਘਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ ਨਗਰ ਨਿਵਾਸੀ ਸ਼ਮਸ਼ੇਰ ਸਿੰਘ ਦੇ ਪੁੱਤਰ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਅਤੇ ਪੰਜਾਬ ਦੇ ਹੀ ਰਾਜਪੁਰਾ ਸਥਿਤ ਬਾਬਾ ਦੀਪ ਸਿੰਘ ਕਲੋਨੀ ਨਿਵਾਸੀ ਸੁਖਜਿੰਦਰ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ ਉਰਫ ਗੋਲਡੀ ਰਾਜਪੁਰਾ ਖ਼ਿਲਾਫ਼ ਆਈਪੀਸੀ, ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘ਐੱਨਆਈਏ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਫਿਰੌਤੀ ਅਤੇ ਇੱਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਲੋੜੀਂਦੇ ਅਤਿਵਾਦੀ ਗੋਲਡੀ ਬਰਾੜ ਅਤੇ ਇੱਕ ਹੋਰ ਗੈਂਗਸਟਰ ਦੀ ਗ੍ਰਿਫਤਾਰੀ ’ਤੇ ਨਕਦ ਇਨਾਮ ਦਾ ਐਲਾਨ ਕੀਤਾ ਹੈ।’’ ਏਜੰਸੀ ਨੇ ਦੋਵਾਂ ’ਚੋਂ ਕਿਸੇ ਦੀ ਵੀ ਗ੍ਰਿਫਤਾਰੀ ਲਈ ਅਹਿਮ ਜਾਣਕਾਰੀ ਦੇਣ ਲਈ 10-10 ਲੱਖ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਸਬੰਧੀ ਸੂਚਨਾ ਐੱਨਆਈਏ ਹੈੱਡਕੁਆਰਟਰ ਦੇ ਫੋਨ ਨੰਬਰ, ਈਮੇਲ, ਵਟਸਐਪ ਜਾਂ ਟੈਲੀਗ੍ਰਾਮ ਐਪ ਰਾਹੀਂ ਦਿੱਤੀ ਜਾ ਸਕਦੀ ਹੈ।

On Punjab

ਹੁਣ ਘਰ ਬੈਠੇ ਪਾਕਿਸਤਾਨ ਦੇ ਮੰਦਰਾਂ ਤੇ ਗੁਰਦੁਆਰਿਆਂ ਦੇ ਕਰ ਸਕੋਗੇ ਦਰਸ਼ਨ, ਬੈਠਕ ‘ਚ ਲਿਆ ਫੈਸਲਾ

On Punjab

ਹਰਿਆਣਾ ਦੇ ਸਾਬਕਾ ਮੰਤਰੀ ਦੀ ਈਵੀਐਮ ਬਾਰੇ ਪਟੀਸ਼ਨ ਦੀ ਸੀਜੇਆਈ ਦੀ ਅਗਵਾਈ ਵਾਲੇ ਬੈਂਚ ਅੱਗੇ ਹੋਵੇਗੀ ਸੁਣਵਾਈ

On Punjab