PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸ੍ਰੀਨਗਰ ’ਚ ਫਰੀਦਕੋਟ ਦਾ ਅਗਨੀਵੀਰ ਅਕਾਸ਼ਦੀਪ ਸਿੰਘ ਸ਼ਹੀਦ

ਕੋਟਕਪੂਰਾ- ਜ਼ਿਲ੍ਹੇ ਦੇ ਪਿੰਡ ਚਾਹਿਲ ਨਾਲ ਸਬੰਧਤ ਅਗਨੀਵੀਰ ਅਕਾਸ਼ਦੀਪ ਸਿੰਘ ਦੇ ਸ੍ਰੀਨਗਰ ਵਿੱਚ ਗੋਲੀ ਲੱਗਣ ਕਰਕੇ ਸ਼ਹੀਦ ਹੋ ਗਿਆ। ਇਸ ਖਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਅੱਜ ਸਵੇਰੇ ਤੋਂ ਹੀ ਇਲਾਕੇ ਭਰ ਦੇ ਪਤਵੰਤੇ ਸ਼ਹੀਦ ਦੇ ਪਿਤਾ ਬਲਵਿੰਦਰ ਸਿੰਘ ਨਾਲ ਦੁੱਖ ਪ੍ਰਗਟਾਉਣ ਲਈ ਪਹੁੰਚ ਰਹੇ ਹਨ।

ਅਕਾਸ਼ਦੀਪ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੌਣੇ ਦੋ ਸਾਲ ਪਹਿਲਾਂ ਉਹ ਭਾਰਤੀ ਫ਼ੌਜ ਵਿੱਚ ਬਤੌਰ ਅਗਨੀਵੀਰ ਭਰਤੀ ਹੋਇਆ ਸੀ ਅਤੇ ਕੁਝ ਸਮਾਂ ਹਿਸਾਰ ਡਿਊਟੀ ’ਤੇ ਕਹਿਣ ਮਗਰੋਂ ਉਸ ਨੂੰ ਹੁਣ ਸ੍ਰੀਨਗਰ ਡਿਊਟੀ `ਤੇ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਅਕਾਸ਼ਦੀਪ ਨਾਲ ਪਰਿਵਾਰ ਦੀ ਗੱਲ ਹੋਈ ਸੀ ਅਤੇ ਸਭ ਠੀਕ‘ਠਾਕ ਸੀ ਪਰ ਅੱਜ ਸਵੇਰ ਤੋਂ ਉਸ ਨਾਲ ਸੰਪਰਕ ਨਹੀਂ ਸੀ ਹੋ ਰਿਹਾ ਸੀ। ਉਨ੍ਹਾਂ ਦੱਸਿਆ ਕਿ 12 ਅਪਰੈਲ ਨੂੰ ਅਕਾਸ਼ਦੀਪ ਛੁੱਟੀ ਆਇਆ ਸੀ ਅਤੇ 27 ਅਪਰੈਲ ਨੂੰ ਹੀ ਵਾਪਸ ਗਿਆ ਸੀ। ਉਨ੍ਹਾਂ ਦੱਸਿਆ ਕਿ ਕੰਪਨੀ ਕਮਾਂਡਰ ਨੇ ਫੋਨ ’ਤੇ ਸੂਚਨਾ ਦਿੱਤੀ ਕਿ ਅਕਾਸ਼ਦੀਪ ਦੇ ਸਿਰ ਵਿੱਚ ਗੋਲੀ ਲੱਗਣ ਕਰਕੇ ਉਸ ਦੀ ਮੌਤ ਹੋ ਗਈ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਸੋਸ਼ਲ ਮੀਡੀਆ ਰਾਹੀਂ ਅਗਨੀਵੀਰ ਅਕਾਸ਼ਦੀਪ ਸਿੰਘ ਦੀ ਮੌਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ ਅਤੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਕਾਸ਼ਦੀਪ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Related posts

ਕਰਨਲ ਬਾਠ ਮਗਰੋਂ ਹੁਣ ਸੁਖਬੀਰ ਬਾਦਲ ਨੇ ਪੰਜਾਬ ਪੁਲੀਸ ਦੀ ਜਾਂਚ ’ਤੇ ਸਵਾਲ ਚੁੱਕੇ

On Punjab

ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ

On Punjab

।ਹੋ ਜਾਓ ਤਿਆਰ! 4 ਜੂਨ ਨੂੰ ਦਸਤਕ ਦਏਗਾ ਮਾਨਸੂਨ, ਇਸ ਸੀਜ਼ਨ ਘੱਟ ਪਏਗਾ ਮੀਂਹ

On Punjab