PreetNama
ਖਬਰਾਂ/News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਸਰਵਉੱਚ ਹਨ ਅਤੇ ਇਨ੍ਹਾਂ ਦੀ ਪੂਰੀ ਸ਼ਿੱਦਤ ਨਾਲ ਪਾਲਣਾ ਕੀਤੀ ਜਾਵੇਗੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਕੋਈ ਵੀ ਮੰਗ ਨਹੀਂ ਕੀਤੀ ਗਈ ਹੈ ਅਤੇ 15 ਜਨਵਰੀ ਨੂੰ ਉਨ੍ਹਾਂ ਦਾ ਕੋਈ ਹੋਰ ਪ੍ਰੋਗਰਾਮ ਨਹੀਂ ਹੈ। ਇੱਥੇ ਅੱਜ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ ਅਤੇ ਸਮੇਂ ਵਿੱਚ ਕੋਈ ਤਬਦੀਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ 15 ਜਨਵਰੀ ਨੂੰ ਕੋਈ ਹੋਰ ਪ੍ਰੋਗਰਾਮ ਨਹੀਂ ਹੈ ਅਤੇ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਦਫ਼ਤਰ ਨੂੰ ਵੀ ਉਨ੍ਹਾਂ ਦੇ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਅਸਮਰੱਥਾ ਬਾਰੇ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ 15 ਜਨਵਰੀ ਦਾ ਦਿਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਵਿੱਚ ਕਿਸੇ ਵੀ ਤਬਦੀਲੀ ਬਾਰੇ ਉਨ੍ਹਾਂ ਜਾਂ ਉਨ੍ਹਾਂ ਦੇ ਦਫ਼ਤਰ ਵੱਲੋਂ ਕੋਈ ਅਧਿਕਾਰਤ ਪੱਤਰ ਜਾਂ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨਿਮਰਤਾ ਨਾਲ ਕਿਹਾ ਕਿ ਉਹ ਬਿਨਾਂ ਕਿਸੇ ਬਦਲਾਅ ਦੇ 15 ਜਨਵਰੀ ਨੂੰ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਪੂਰੀ ਨਿਮਰਤਾ ਨਾਲ ਤਿਆਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਬੇਹੱਦ ਪਵਿੱਤਰ ਹੈ ਅਤੇ ਇਸ ਨੂੰ ਸਿੱਖ ਧਰਮ ਦਾ ਸਭ ਤੋਂ ਉੱਚਾ ਸਥਾਨ ਮੰਨਿਆ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਹਰ ਹੁਕਮ ਸਿਰ ਮੱਥੇ ਹੈ ਅਤੇ ਉਸ ਦਾ ਪਾਲਣ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਕੁਝ ਤੋਂ ਉੱਪਰ ਹਨ ਅਤੇ ਇਸ ਤੋਂ ਪ੍ਰਾਪਤ ਹੁਕਮ ਨੂੰ ਪੂਰੀ ਸ਼ਰਧਾ ਨਾਲ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਵਿੱਤਰ ਤਖ਼ਤ ਤੋਂ ਪ੍ਰਾਪਤ ਹੁਕਮ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਹੈ, ਸੀ ਅਤੇ ਰਹੇਗਾ।

Related posts

Kolkata Doctor Case : ਚਾਰਜਸ਼ੀਟ ’ਚ ਸਮੂਹਿਕ ਜਬਰ ਜਨਾਹ ਦਾ ਨਹੀਂ ਜ਼ਿਕਰ, ਕਰੀਬ 57 ਲੋਕਾਂ ਦੇ ਬਿਆਨਾਂ ਦਾ ਹੈ ਜ਼ਿਕਰ ਦੱਸਣਯੋਗ ਹੈ ਕਿ ਨੌਂ ਅਗਸਤ ਨੂੰ ਆਰਜੀ ਕਰ ਹਸਪਤਾਲ ਦੇ ਸੈਮੀਨਾਰ ਹਾਲ ’ਚ ਮਹਿਲਾ ਡਾਕਟਰ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ ਸੀ। ਕੋਲਕਾਤਾ ਪੁਲਿਸ ਨੇ 10 ਅਗਸਤ ਨੂੰ ਸੰਜੇ ਰਾਏ ਨੂੰ ਗ੍ਰਿਫ਼ਤਾਰ ਕੀਤਾ ਸੀ। ਕਲਕੱਤਾ ਹਾਈ ਕੋਰਟ ਨੇ 14 ਅਗਸਤ ਨੂੰ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਸੀ।

On Punjab

ਸਪੀਕਰ ਕੁਲਤਾਰ ਸੰਧਵਾਂ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

On Punjab

ਬਾਰਵੀਂ ਦੇ ਵਿਦਿਆਰਥੀਆਂ ਦੀ ਹਾਜ਼ਰੀ ਬਾਇਓ ਮੈਟਿ੍ਰਕ ਦੁਆਰਾ ਲਾਈ ਜਾਵੇ : ਗਰੇਵਾਲ

Pritpal Kaur