PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ

ਅੰਮ੍ਰਿਤਸਰ-  ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ।

ਨਗਰ ਕੀਰਤਨ ਦੌਰਾਨ ਵੱਖ-ਵੱਖ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ਼ਬਦੀ ਜਥਿਆਂ ਨੇ ਗੁਰੂ ਸਾਹਿਬ ਦੀ ਉਸਤਤ ਵਿੱਚ ਇਲਾਹੀ ਬਾਣੀ ਦਾ ਜਸ ਗਾਇਨ ਕੀਤਾ। ਗਿਆਨੀ ਪਰਵਿੰਦਰਪਾਲ ਸਿੰਘ ਨੇ ਸਮੂਹ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਦਿੱਤੀ।ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਬਾਜ਼ਾਰਾਂ ਜਿਵੇਂ ਕਿ ਪਲਾਜ਼ਾ ਘੰਟਾ ਘਰ, ਮਾਈ ਸੇਵਾਂ ਬਾਜ਼ਾਰ, ਚੌਂਕ ਛੱਤੀ ਖੂਹੀ, ਚਾਵਲ ਮੰਡੀ ਅਤੇ ਚੌਂਕ ਬਾਬਾ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ। ਪੂਰੇ ਰਸਤੇ ਵਿੱਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਲੰਗਰ ਲਗਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਐੱਸ.ਜੀ.ਪੀ.ਸੀ. ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਸਮੇਤ ਕਈ ਧਾਰਮਿਕ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੇਵਾਦਾਰਾਂ ਨੇ ਹਾਜ਼ਰੀ ਭਰੀ।

Related posts

ਨਵਾਂ ਸਾਲ 2025 ਦੇ ਸਵਾਗਤ ਲਈ ਸਿਡਨੀ ਸ਼ਹਿਰ ਪੱਬਾਂ ਭਾਰ, 8 ਟਨ ਪਟਾਕਿਆਂ ‘ਤੇ ਖ਼ਰਚੇ ਜਾਣਗੇ 7 ਮਿਲੀਅਨ ਡਾਲਰ

On Punjab

ਮੁੱਖ ਖ਼ਬਰਾਂ ਜੰਗ ਦੌਰਾਨ ਇਜ਼ਰਾਇਲੀ ਫੌਜ ਨੂੰ ਏਆਈ ਸੇਵਾਵਾਂ ਦਿੱਤੀਆਂ: ਮਾਈਕਰੋਸਾਫਟ

On Punjab

ਅਲਾਹਾਬਾਦ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖਿਆ

On Punjab