PreetNama
austrialaautobusinessChandigharEducationEnglish NewsOnline DatingPatialareligontradingਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਫਿਲਮ-ਸੰਸਾਰ/Filmyਰਾਜਨੀਤੀ/Politics

ਸ੍ਰੀ ਗੁਰ ਅਮਰਦਾਸ ਚੈਰੀਟੇਬਲ ਅਤੇ ਸੇਵਾ ਸੁਸਾਇਟੀ ਵੱਲੋਂ ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ 1 ਜੂਨ ਨੂੰ ਆਯੋਜਿਤ ਕੀਤੇ ਜਾਣਗੇ


ਪਟਿਆਲਾ : ਸ੍ਰੀ ਗੁਰ ਅਮਰਦਾਸ ਚੈਰੀਟੇਬਲ ਅਤੇ ਸੇਵਾ ਸੁਸਾਇਟੀ ਵੱਲੋਂ ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਇਤਿਹਾਸਕ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮਿਤੀ 01 ਜੂਨ 2025 ਦਿਨ ਐਤਵਾਰ ਨੂੰ ਦੁਪਹਿਰ 2.15 ਤੋਂ ਰਾਤ 10.45 ਵਜੇ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ਸਮਾਗਮਾਂ ਵਿਚ ਗੁਰੂ ਸਾਹਿਬ ਦੇ ਕੀਰਤਨੀ ਜਥੇ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਜੋੜਨਗੇ। ਇਥੇ ਦੱਸਣਾ ਬਣਦਾ ਹੈ ਕਿ ਇਸ ਸੁਸਾਇਟੀ ਵੱਲੋਂ ਜਿਥੇ ਲਗਾਤਾਰ ਕੀਰਤਨ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ, ਉਥੇ ਹੀ ਲੋਕ ਭਲਾਈ ਦੇ ਕੰਮ ਅਤੇ ਲੋੜਵੰਦਾਂ ਦੀ ਮਦਦ ਕਰਨ ਦੇ ਨਾਲ ਨਾਲ, ਨੌਜਵਾਨਾਂ ਨੂੰ ਸਿੱਖੀ ਪ੍ਰਤੀ ਪ੍ਰੇਰਿਤ ਵੀ ਕੀਤਾ ਜਾਂਦਾ ਹੈ। ਜਿਸ ਲਈ ਵੱਖ ਵੱਖ ਸਮੇਂ ’ਤੇ ਦਸਤਾਰ ਮੁਕਾਬਲੇ ਕਰਵਾਏ ਜਾਂਦੇ ਹਨ।
ਇਥੇ ਜ਼ਿਕਰਯੋਗ ਹੈ ਕਿ ਭਾਰਤ ਪਾਕਿਸਤਾਨ ਦੀ ਜੰਗ ਕਾਰਨ ਇਹ ਸਮਾਗਮ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੇ ਗਏ ਸਨ। ਹੁਣ ਇਹ ਸਮਾਗਮ ਗੁਰੂ ਸਾਹਿਬ ਦੀ ਅਸੀਸ ਨਾਲ 1 ਜੂਨ ਨੂੰ ਕਰਵਾਏ ਜਾਣਗੇ।

Related posts

Mexico needs 200 million coronavirus vaccine doses; shots could start in April

On Punjab

ਸੁਰੱਖਿਆ ਘੇਰੇ ਨਾਲ ਮੇਰਾ ਰਹਿਣ ਦਾ ਸਟਾਈਲ ਪ੍ਰਭਾਵੀਤ ਹੋਇਆ: ਸਲਮਾਨ

On Punjab

ਵਾਇਨਾਡ ਹਾਦਸਾ: ਕੇਰਲ ਹਾਈ ਕੋਰਟ ਵੱਲੋਂ ਕੇਸ ਦਰਜ

On Punjab