ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁਝ ਸਮਾਂ ਗੁਰਬਾਣੀ ਪਾਠ ਵੀ ਸਰਵਨ ਕੀਤਾ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।