60.1 F
New York, US
May 16, 2024
PreetNama
ਰਾਜਨੀਤੀ/Politics

ਸੜਕਾਂ ‘ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ

ਨਵੀਂ ਦਿੱਲੀ: ਖੇਤੀ ਬਿੱਲਾਂ ਖਿਲਾਫ ਦੇਸ਼ ਭਰ ‘ਚ ਵੱਖ-ਵੱਖ ਸੂਬਿਆਂ ਦੇ ਕਿਸਾਨ ਤੇ ਕਈ ਸਿਆਸੀ ਪਾਰਟੀਆਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਜਿੱਥੇ ਕਿਸਾਨਾਂ ਦਾ ਮੰਨਣਾ ਹੈ ਕਿ ਇਹ ਖੇਤੀ ਬਿੱਲ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰ ਦੇਣਗੇ, ਉੱਥੇ ਹੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਖੇਤੀ ਬਿੱਲ ਕਿਸਾਨਾਂ ਦੇ ਹੱਕ ‘ਚ ਹਨ।

ਮੋਦੀ ਨੇ ਇਸ ਸਬੰਧੀ ਟਵੀਟ ਕਰਦਿਆਂ ਕਿਹਾ ‘MSP ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖਰੀਦ ਜਾਰੀ ਰਹੇਗੀ।’ ਮੋਦੀ ਨੇ ਲਿਖਿਆ ‘ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਦੇ ਲਈ ਹਰ ਸੰਭਵ ਯਤਨ ਕਰਾਂਗੇ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜੀਵਨ ਨਿਸਚਿਤ ਕਰਾਂਗੇ।’

ਇਸ ਤੋਂ ਪਹਿਲਾਂ ਵੀ ਮੋਦੀ ਇਹ ਦਾਅਵਾ ਕਰ ਚੁੱਕੇ ਹਨ ਕਿ ਇਹ ਬਿੱਲ ਕਿਸਾਨਾਂ ਲਈ ਲਾਹੇਵੰਦ ਹਨ। ਓਧਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੀ ਪੂਰੇ ਵਿਸ਼ਵਾਸ ਨਾਲ ਦਾਅਵਾ ਕਰ ਚੁੱਕੇ ਹਨ ਕਿ ਕਿਸਾਨਾਂ ਨੂੰ ਇਨ੍ਹਾਂ ਬਿੱਲਾਂ ਤੋਂ ਲਾਭ ਹੋਵੇਗਾ ਤੇ ਉਨ੍ਹਾਂ ਦੀ ਆਮਦਨ 2022 ਤਕ ਦੁੱਗਣੀ ਹੋ ਜਾਵੇਗੀ।

Related posts

Pakistan ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਵਾਪਸੀ ਦੀ ਤਰੀਕ ਤਹਿ, ਭਰਾ ਸ਼ਾਹਬਾਜ਼ ਨੇ ਦਿੱਤੀ ਜਾਣਕਾਰੀ

On Punjab

ਭਗੌੜਾ ਮੇਹੁਲ ਚੌਕਸੀ ਜਲਦੀ ਹੋਵੇਗਾ ਭਾਰਤ ਹਵਾਲੇ

On Punjab

ਅਰਵਿੰਦ ਕੇਜਰੀਵਾਲ ਨੇ ਮਜ਼ਦੂਰਾਂ ਨੂੰ ਦਿੱਲੀ ਨਾ ਛੱਡਣ ਦੀ ਕੀਤੀ ਅਪੀਲ ‘ਤੇ ਕਿਹਾ…

On Punjab