62.89 F
New York, US
September 21, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੰਗਰੂਰ ‘ਚ ਵੱਡੀ ਵਾਰਦਾਤ: ਨਸ਼ਾ ਤਸਕਰੀ ਦੀ ਵੀਡੀਓ ਬਣਾਉਣ ਵਾਲੇ ਨੌਜਵਾਨ ਨੇ ਖਾਧਾ ਜ਼ਹਿਰ, ਹਾਲਤ ਗੰਭੀਰ

ਸੰਗਰੂਰ: ਸੰਗਰੂਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਇੱਕ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਦੀ ਕੋਸ਼ਿਸ਼ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੀੜਤ ਨੌਜਵਾਨ ਨੂੰ ਤੁਰੰਤ ਗੰਭੀਰ ਹਾਲਤ ਵਿੱਚ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ ਅਤੇ ਡਾਕਟਰਾਂ ਵੱਲੋਂ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਬਣ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਨੌਜਵਾਨ ਨੇ ਕੁਝ ਦਿਨ ਪਹਿਲਾਂ ਇਲਾਕੇ ਵਿੱਚ ਕਥਿਤ ਤੌਰ ‘ਤੇ ਹੋ ਰਹੀ ਨਸ਼ਾ ਤਸਕਰੀ ਦੀ ਇੱਕ ਵੀਡੀਓ ਆਪਣੇ ਮੋਬਾਈਲ ਵਿੱਚ ਰਿਕਾਰਡ ਕੀਤੀ ਸੀ। ਦੋਸ਼ ਹੈ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੇ ਸਰਪੰਚ ਅਤੇ ਕੁਝ ਹੋਰ ਵਿਅਕਤੀਆਂ ਵੱਲੋਂ ਉਸ ‘ਤੇ ਵੀਡੀਓ ਵਾਇਰਲ ਨਾ ਕਰਨ ਅਤੇ ਮਾਮਲਾ ਰਫ਼ਾ-ਦਫ਼ਾ ਕਰਨ ਲਈ ਲਗਾਤਾਰ ਦਬਾਅ ਪਾਇਆ ਜਾ ਰਹਾ ਸੀ। ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਸਰਪੰਚ ਵੱਲੋਂ ਨੌਜਵਾਨ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ, ਜਿਸ ਤੋਂ ਤੰਗ ਆ ਕੇ ਅਤੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀੜਤ ਦੇ ਬਿਆਨ ਅਤੇ ਪਰਿਵਾਰ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਵੱਲੋਂ ਮਾਮਲੇ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

Related posts

Ferozepur Crime : ਜਵਾਨ ਪੁੱਤ ਨੇ ਵਹਿਸ਼ੀਆਨਾ ਢੰਗ ਨਾਲ ਕੀਤਾ ਬਾਪ ਦਾ ਕਤਲ, 20 ਤੋਂ ਵੱਧ ਵਾਰ ਕੀਤੇ ਕ੍ਰਿਪਾਨ ਨਾਲ ਵਾਰ

On Punjab

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਬੰਬ ਦੀ ਧਮਕੀ, ਸੁਰੱਖਿਆ ਵਧਾਈ

On Punjab

ਚੀਨ ਨਹੀਂ ਆ ਰਿਹਾ ਹਰਕਤਾਂ ਤੋਂ ਬਾਜ, ਲੱਦਾਖ ਮਗਰੋਂ ਅਰੁਣਾਚਲ ਦੀ ਸਰਹੱਦ ਤੇ ਵਧਾ ਰਿਹਾ ਫੌਜ ਦੀ ਤਾਇਨਾਤੀ

On Punjab