PreetNama
ਖਾਸ-ਖਬਰਾਂ/Important News

ਸੰਤ ਪ੍ਰੇਮ ਸਿੰਘ ਜੀ ਮੁਰਾਲੇਵਾਲਿਆਂ ਦੀ ਯਾਦ ਵਿਚ 69ਵਾਂ ਜੋੜ ਮੇਲਾ ਕਰਵਾਇਆ


ਨਿਊਯਾਰਕ : ਸੰਤ ਬਾਬਾ ਪ੍ਰੇਮ ਸਿੰਘ ਸਿੱਖ ਕਲਚਰਲ ਸੋਸਾਇਟੀ ਆਫ ਨਿਊਯਾਰਕ ਅਮਰੀਕਾ ਵੱਲੋਂ ਸਮੂਹ ਸੰਗਤਾਂ ਦੇ ਪਿਆਰ ਅਤੇ ਸਹਿਯੋਗ ਸਦਕਾ ਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਯਾਦ ਵਿਚ 69ਵਾਂ ਜੋੜ ਮੇਲਾ 1 ਅਤੇ 2 ਜੂਨ ਦਿਨ ਸ਼ਨੀਵਾਰ ਅਤੇ ਐਤਵਾਰ ਨੂੰ ਸਮੋਕੀ ਪਾਰਕ ਵਿਖੇ ਮਨਾਇਆ ਗਿਆ। ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਮਿਤੀ 31 ਮਈ ਨੂੰ ਆਰੰਭ ਕੀਤੇ ਗਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 1 ਜੂਨ 2019 ਨੂੰ ਪਾਏ ਗਏ ਇਸ ਉਪਰੰਤ 2 ਜੂਨ ਨੂੰ ਅੰਮ੍ਰਿਤ ਸੰਚਾਰ ਦਾ ਆਯੋਜਨ ਵੀ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਪੰਥ ਪ੍ਰਸਿੱਧ ਕੀਰਤਨੀ ਜੱਥਿਆ ਨੇ ਮਿੱਠੀ ਬਾਣੀ ਦੇ ਕੀਰਤਨ ਨਾਲ ਸੰਗਤਾ ਨੂੰ ਨਿਹਾਲ ਕੀਤਾ ਤੇ ਬਾਬਾ ਜੀ ਦੇ ਜੀਵਨ ਤੇ ਰੋਸ਼ਨੀ ਪਾਈ । ਸੁਸਾਇਟੀ ਦੇ ਪ੍ਰਧਾਨ ਜਸਵਿਦਰ ਸਿੰਘ ਜੱਸੀ, ਮਨਮੋਹਨ ਸਿੰਘ ਚੇਅਰਮੈਨ, ਜਗਜੀਤ ਸਿੰਘ ਦਸੂਹਾ, ਸ. ਅਮਰੀਕ ਸਿੰਘ, ਜੋਗਿੰਦਰ ਸਿੰਘ ਅਤੇ ਨਰਿੰਦਰ ਇਕਬਾਲ ਸਿੰਘ ਜੀ ਨੇ ਦੱਸਿਆ ਕਿ ਹਰ ਵਾਰ ਦੀ ਤਰਾ ਇਸ ਵਾਰ ਵੀ ਸੰਗਤਾ ਦਾ ਇਕੱਠ ਤੇ ਉਤਸ਼ਾਹ ਦੇਖਣ ਵਾਲਾ ਸੀ ।ਪ੍ਰਬੰਧਕਾਂ ਨੇ ਸਮੂਹ ਸੰਗਤ ਪਰਿਵਾਰਾਂ ਸਮੇਤ ਪਹੁੰਚਣ ਤੇ ਉਂਨਾਂ ਦਾ ਧੰਨਵਾਦ ਕੀਤਾ ਤੇ ਗੁਰੂ ਲੜ ਲੱਗਣ ਦੀ ਅਪੀਲ ਕੀਤੀ ।

Related posts

ਪ੍ਰਧਾਨ ਮੰਤਰੀ ਮੋਦੀ ਤਿੰਨ ਮੁਲਕੀ ਦੇ ਦੌਰੇ ਦੇ ਆਖਰੀ ਪੜਾਅ ‘ਤੇ ਕਰੋਏਸ਼ੀਆ ਪਹੁੰਚੇ

On Punjab

ਆਇਫਾ ਐਵਾਰਡਜ਼: ‘ਲਾਪਤਾ ਲੇਡੀਜ਼’ ਨੇ ਜਿੱਤਿਆ ਬਿਹਤਰੀਨ ਫਿਲਮ ਦਾ ਐਵਾਰਡ

On Punjab

ਈਦ ਮੌਕੇ ਬਾਜ਼ਾਰਾਂ ਵਿੱਚ ਰੌਣਕ ਵਧੀ

On Punjab