75.43 F
New York, US
June 7, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੰਯੁਕਤ ਕਿਸਾਨ ਮੋਰਚਾ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਸੰਬੰਧੀ ਵੱਡੇ ਐਲਾਨ

ਚੰਡੀਗੜ੍ਹ: ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਅਤੇ ਵੱਖ-ਵੱਖ ਟਰੇਡ ਯੂਨੀਅਨ ਦੇ ਆਗੂਆਂ ਦੀ ਇਕ ਸਾਂਝੀ ਮੀਟਿੰਗ ਹੋਈ । ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲੈਂਦੇ ਹੋਏ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਹੈ । ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਡਾਕਟਰ ਦਰਸ਼ਨ ਪਾਲ, ਅੰਗਰੇਜ਼ ਸਿੰਘ ਭਦੌੜ ਅਤੇ ਬੂਟਾ ਸਿੰਘ ਬੁਰਜਗਿਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ 22 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੇ ਘਰਾਂ ਦੇ ਅੱਗੇ ਆਪਣੀਆਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਕਰੇਗਾ।

ਇਸ ਦੇ ਨਾਲ ਹੀ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਇਸੇ ਦਿਨ ਹੀ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਦੇ ਘਰਾਂ ਅੱਗੇ ਵੀ ਅਜਿਹੇ ਪ੍ਰਦਰਸ਼ਨ ਕੀਤੇ ਜਾਣਗੇ। ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ 12 ਫਰਵਰੀ ਨੂੰ ਟਰੇਡ ਯੂਨੀਅਨ ਵੱਲੋਂ ਜੋ ਸਮੁੱਚੇ ਭਾਰਤ ਵਿਚ ਹੜਤਾਲ ਦੀ ਗੱਲ ਕੀਤੀ ਗਈ ਹੈ, ਉਸ ਵਿਚ ਵੀ ਸੰਯੁਕਤ ਕਿਸਾਨ ਮੋਰਚਾ ਭਰਵਾਂ ਸਾਥ ਦੇਵੇਗਾ।

Related posts

‘ਮੈਂ ਲਾਰੈਂਸ ਦਾ ਭਰਾ ਬੋਲ ਰਿਹਾ ਹਾਂ…’, Salman Khan ਨੂੰ ਧਮਕੀ ਦੇਣ ਵਾਲਾ ਕਰਨਾਟਕ ਤੋਂ ਗ੍ਰਿਫ਼ਤਾਰ; ਕੀ ਸੀ ਮੁਲਜ਼ਮ ਦੀ ਮੰਗ? ਹਾਲ ਹੀ ‘ਚ ਬਰੇਲੀ ਨਿਵਾਸੀ ਮੁਹੰਮਦ ਤਇਅਬ ਨੇ ਅਦਾਕਾਰ ਸਲਮਾਨ ਖਾਨ ਅਤੇ ਐੱਨਸੀਪੀ ਨੇਤਾ ਜੀਸ਼ਾਨ ਸਿੱਦੀਕੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਮੁੰਬਈ ਪੁਲਿਸ ਨੇ ਨੋਇਡਾ ਸੈਕਟਰ 92 ਤੋਂ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਉਸਨੇ ਮੁੰਬਈ ਪੁਲਿਸ ਕੰਟਰੋਲ ਰੂਮ ਦੇ ਮੋਬਾਈਲ ਨੰਬਰ ‘ਤੇ ਇੱਕ ਟੈਕਸਟ ਸੁਨੇਹਾ ਭੇਜਿਆ ਸੀ।

On Punjab

ਸਰਕਾਰੀ ਸਕੂਲ ਤਰਨਤਾਰਨ ‘ਚ ਉੱਚ-ਅਧਿਕਾਰੀਆਂ ਵੱਲੋਂ ਅਚਨਚੇਤ ਨਿਰੀਖਣ, ਲੈਕਚਰਾਰ ਸਸਪੈਂਡ

On Punjab

Coronavirus Origin : ਚੀਨ ਦੇ ਵੁਹਾਨ ਮੀਟ ਬਾਜ਼ਾਰ ਤੋਂ ਨਹੀਂ ਲੈਬ ਤੋਂ ਲੀਕ ਹੋਇਆ ਕੋਰੋਨਾ, ਟਰੰਪ ਦੀ ਪਾਰਟੀ ਨੇ ਜਾਰੀ ਕੀਤੀ ਰਿਪੋਰਟ

On Punjab