PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੰਯੁਕਤ ਕਿਸਾਨ ਮੋਰਚੇ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲੰਘੇ ਦਿਨ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ (SKM) ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਸੂਬਾ ਸਰਕਾਰ ਦੇ ਫੈਸਲੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।

ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਨਹੀਂ ਕਰਦੀ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਨੂੰ ਸਮਰਾਲਾ ਵਿਖੇ ਕਿਸਾਨ ਮਹਾ ਰੈਲੀ ਕੀਤੀ ਜਾਵੇਗੀ ਜਿੱਥੇ ਕਿਸਾਨਾਂ ਦੀਆਂ ਮੰਗਾਂ ਅਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਫਤ ਵਪਾਰ ਸਮਝੌਤਿਆਂ ਦੇ ਖਿਲਾਫ 13 ਅਗਸਤ ਨੂੰ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਸਦਰ ਡੋਨਲਡ ਟਰੰਪ ਦੇ ਪੁਤਲੇ ਸਾੜੇ ਜਾਣਗੇ।

Related posts

ਫਲਸਤੀਨ-ਇਜ਼ਰਾਈਲ ਸਰਹੱਦ ‘ਤੇ ਅਲ-ਜਜ਼ੀਰਾ ਦੇ ਰਿਪੋਰਟਰ ਦੀ ਮੌਤ, ਇਜ਼ਰਾਈਲ ‘ਤੇ ਲੱਗਾ ਦੋਸ਼

On Punjab

Exit Polls ਮਗਰੋਂ ਸੋਸ਼ਲ ਮੀਡੀਆ ‘ਤੇ ਕਾਂਗਰਸ, ‘ਆਪ’ ਤੇ ਮਮਤਾ ਬੈਨਰਜੀ ਨੂੰ ਟਿੱਚਰਾਂ

On Punjab

ਇੰਡੋਨੇਸ਼ੀਆ ਦੇ ਜਾਵਾ ‘ਚ 5.6 ਤੀਬਰਤਾ ਦੇ ਭੂਚਾਲ ਨਾਲ ਧਰਤੀ ਹਿੱਲੀ, 56 ਲੋਕਾਂ ਦੀ ਮੌਤ, 700 ਜ਼ਖ਼ਮੀ

On Punjab