68.13 F
New York, US
June 7, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ ਸੋਨੇ ਦੇ ਪੱਤਰੇ ਲਗਾਏ ਗਏ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਮੁਰੰਮਤ ਦਾ ਕਾਰਜ ਕੀਤਾ ਹੈ। ਅੱਜ ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਸੋਨੇ ਦੇ ਪੱਤਰੇ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਅਤੇ ਸ਼ਰਧਾ ਨਾਲ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੁਨਹਿਰੀ ਪੱਤਰੇ ਅਤੇ ਮੀਨਾਕਾਰੀ ਨੂੰ ਸੁਰੱਖਿਅਤ ਰੱਖਣ ਲਈ ਸਮੇਂ-ਸਮੇਂ ਕਾਰਜ ਕੀਤੇ ਜਾਂਦੇ ਹਨ ਅਤੇ ਇਸੇ ਤਹਿਤ ਹੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਚੱਲ ਰਹੀ ਸੇਵਾ ਦੌਰਾਨ ਪੱਤਰਿਆਂ ਨੂੰ ਪਹਿਲਾਂ ਦੀ ਤਰ੍ਹਾਂ ਹੂ-ਬ-ਹੂ ਤਿਆਰ ਕਰਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ।

ਉਨ੍ਹਾਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਉਨ੍ਹਾਂ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ਦਾ ਵੀ ਧੰਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਓਐਸਡੀ ਸਤਬੀਰ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਪ੍ਰਚਾਰ ਮਲਕੀਤ ਸਿੰਘ ਬਹਿੜਵਾਲ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰ ਅਤੇ ਹੋਰ ਮੌਜੂਦ ਸਨ।

Related posts

ਮੰਤਰੀ ਭਗਵੰਤ ਮਾਨ ਨੇ Op Sindoor ਦੀ ਸਫਲਤਾ ‘ਤੇ ਸਵਾਲ ਉਠਾਏ, ਭਾਜਪਾ ਨੇ ‘ਪਾਕਿ ਨਾਲ ਖੜ੍ਹਨ’ ਦੇ ਦੋਸ਼ ਲਾਏ

On Punjab

ਲਾਰੈਂਸ ਬਿਸ਼ਨੋਈ ਦੇ ਨਾਂ ਤੋਂ ਸਲਮਾਨ ਖ਼ਾਨ ਨੂੰ ਫਿਰ ਮਿਲੀ ਧਮਕੀ, ‘ਸਾਡੇ ਮੰਦਰ ‘ਚ ਮਾਫ਼ੀ ਮੰਗੋ ਜਾਂ 5 ਕਰੋੜ ਦਿਉ’ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਅਦਾਕਾਰ ਸਲਮਾਨ ਖ਼ਾਨ ਲਗਾਤਾਰ ਸੁਰਖੀਆਂ ਵਿਚ ਹਨ। ਕੁਝ ਸਮਾਂ ਪਹਿਲਾਂ ਇਕ ਨੌਜਵਾਨ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਸਲਮਾਨ ਨੂੰ ਧਮਕੀ ਦਿੱਤੀ ਸੀ, ਨਾਲ ਹੀ ਉਸ ਨੇ 5 ਕਰੋੜ ਰੁਪਏ ਦੀ ਫਿਰੌਤੀ ਵੀ ਮੰਗੀ ਸੀ। ਇਸ ਨੌਜਵਾਨ ਨੂੰ ਪੁਲਿਸ ਨੇ ਜਮਸ਼ੇਦਪੁਰ ਤੋਂ ਗ੍ਰਿਫ਼ਤਾਰ ਕੀਤਾ ਸੀ।

On Punjab

ਪੰਜਾਬ ਮੰਤਰੀ ਮੰਡਲ ਵੱਲੋਂ ਮਾਈਨਿੰਗ ਪਾਲਿਸੀ ਵਿੱਚ ਸੋਧ ਨੂੰ ਹਰੀ ਝੰਡੀ

On Punjab