PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਅੰਮ੍ਰਿਤਸਰ-  ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਜਲੌ ਸਜਾਏ ਗਏ ਸਨ।

ਗੁਰਦੁਆਰਾ ਮੰਜੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿੱਥੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਤ ਨੂੰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਇਸ ਦੌਰਾਨ ਸਵੇਰੇ ਸਿੱਖ ਸੰਗਤ ਵੱਲੋਂ ਗੁਰਦੁਆਰਾ ਭਾਈ ਵੀਰ ਸਿੰਘ ਨਿਵਾਸ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਪ੍ਰਭਾਤ ਫੇਰੀ ਵੀ ਸਜਾਈ ਗਈ ਹੈ। ਇਸ ਦੌਰਾਨ ਸਿੱਖ ਸੰਗਤਾਂ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਾਏ ਗਏ ਹਨ। ਵੱਖ-ਵੱਖ ਗੁਰਦੁਆਰਿਆਂ ਵਿੱਚ ਵੀ ਗੁਰਪੁਰਬ ਮਨਾਇਆ ਗਿਆ ਹੈ।

Related posts

(ਰੁੱਖ ਦੀ ਚੀਕ)

Pritpal Kaur

ਨਹੀਂ ਟਲਿਆ ਅਮਰੀਕਾ!, ਹੁਣ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼ ਕਰਨ ਬਾਰੇ ਕਰ ਦਿੱਤੀ ਟਿੱਪਣੀ…

On Punjab

J&K: ਆਰਮੀ ਕੰਪਲੈਕਸ ‘ਚ ਲੱਗੀ ਭਿਆਨਕ ਅੱਗ, 6 ਜਵਾਨ ਜ਼ਖਮੀ, 8 ਦੁਕਾਨਾਂ ਸੜ ਕੇ ਸੁਆਹ, ਸੜਕ ਹਾਦਸੇ ‘ਚ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

On Punjab