PreetNama
ਖਾਸ-ਖਬਰਾਂ/Important News

ਹਰਮੀਤ ਸਿੰਘ ਦੀ ਮੌਤ ਤੋਂ ਬਾਅਦ ਸਟੇਟ ਇੰਟੈਲੀਜੈਂਸ ਵੱਲੋਂ ਪੰਜਾਬ ‘ਚ ਹਾਈ ਅਲਰਟ ਜਾਰੀ

Happy PHD State Intelligence alert: ਚੰਡੀਗੜ੍ਹ: ਪਾਕਿਸਤਾਨ ਵਿੱਚ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਚੀਫ ਹਰਮੀਤ ਸਿੰਘ ਪੀ.ਐੱਚ.ਡੀ. ਦੀ ਮੌਤ ਤੋਂ ਬਾਅਦ ਭਾਰਤ ਵਿੱਚ ਕੇਂਦਰ ਅਤੇ ਸਟੇਟ ਇੰਟੈਲੀਜੈਂਸ ਅਲਰਟ ਹੋ ਗਈਆਂ ਹਨ । ਜਿਸਦੇ ਚਲਦਿਆਂ ਬੁੱਧਵਾਰ ਨੂੰ ਇੰਟੈਲੀਜੈਂਸ ਵੱਲੋਂ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ । ਇਸ ਮਾਮਲੇ ਵਿੱਚ ਇੰਟੈਲੀਜੈਂਸ ਨੂੰ ਸ਼ੱਕ ਹੈ ਕਿ ਪੀ.ਐੱਚ.ਡੀ. ਦੀ ਮੌਤ ਦੇ ਰੋਸ ਵਜੋ ਉਸ ਦੇ ਸਮਰਥਕ ਭਾਰਤ ਖਾਸ ਕਰਕੇ ਪੰਜਾਬ ਦੇ ਬਾਰਡਰ ਦੇ ਇਲਾਕੇ ਵਿੱਚ ਕਿਸੇ ਘਟਨਾ ਨੂੰ ਅੰਜਾਮ ਦੇ ਸਕਦੇ ਹਨ । ਇਸ ਲਈ ਇੰਟੈਲੀਜੈਂਸ ਵੱਲੋਂ ਅਲਰਟ ਜਾਰੀ ਕਰਕੇ ਚੌਕਸੀ ਵਰਤਣ ਲਈ ਕਿਹਾ ਗਿਆ ਹੈ ।

ਜ਼ਿਕਰਯੋਗ ਹੈ ਕਿ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਚੀਫ ਹਰਮੀਤ ਸਿੰਘ ਪੀ.ਐੱਚ.ਡੀ. ਦੀ ਪਾਕਿਸਤਾਨ ਦੇ ਲਾਹੌਰ ਵਿੱਚ ਸੋਮਵਾਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ. ਉਥੇ ਹੀ ਦਿੱਲੀ ਵਿੱਚ ਬੁੱਧਵਾਰ ਨੂੰ ਕੇਂਦਰੀ ਏਜੰਸੀਆਂ ਦੇ ਨਾਲ ਡੀ.ਜੀ ਪੀ. ਦਿਨਕਰ ਗੁਪਤਾ ਵੱਲੋਂ ਇੱਕ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਕੇਂਦਰ ਦੀ ਖੁਫੀਆ ਏਜੰਸੀਆਂ ਵੱਲੋਂ ਇਹ ਜਾਣਕਾਰੀ ਸ਼ੇਅਰ ਕੀਤੀ ਗਈ ਕਿ ਪੰਜਾਬ ਦੇ ਅੱਤਵਾਦੀ ਪਾਕਿਸਤਾਨ ਵਿੱਚ ਠਹਿਰੇ ਹੋਏ ਹਨ । ਜਿਨ੍ਹਾਂ ਵਿੱਚ ਪ੍ਰਮੁੱਖ ਰੂਪ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ ਗਰੁੱਪ ਸਮੇਤ ਹੋਰ ਵਾਂਟਿਡ ਅੱਤਵਾਦੀ ਸ਼ਾਮਿਲ ਹਨ । ਇਸ ਤੋਂ ਅੱਗੇ ਡੀ.ਜੀ.ਪੀ. ਦਾ ਕਹਿਣਾ ਹੈ ਕਿ ਹੈੱਪੀ ਪੀ.ਐੱਚ.ਡੀ. ਪਿਛਲੇ ਕੁਝ ਸਾਲਾਂ ਤੋਂ ਪੰਜਾਬ ਵਿੱਚ ਹੋ ਰਹੀਆਂ ਵੱਡੀਆਂ ਵਾਰਦਾਤਾਂ ਵਿੱਚ ਮੁੱਖ ਭੂਮਿਕਾ ਨਿਭਾਅ ਰਿਹਾ ਸੀ, ਜਿਨ੍ਹਾਂ ਵਿੱਚ ਹਿੰਦੂ ਨੇਤਾਵਾਂ ਦੀ ਟਾਰਗੇਟਿੰਗ ਕਿਲਿੰਗ ਸ਼ਾਮਿਲ ਹੈ ।

ਇਸ ਬਾਰੇ ਖੁਫੀਆ ਏਜੰਸੀਆਂ ਦਾ ਮੰਨਣਾ ਹੈ ਕਿ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਚੀਫ ਵਧਾਵਾ ਸਿੰਘ ਬੱਬਰ ਅਤੇ ਪਰਮਜੀਤ ਸਿੰਘ ਪੰਜਵੜ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਫਿਰਾਕ ਵਿੱਚ ਹਨ । ਇਹ ਇਟਲੀ, ਜਰਮਨ ਅਤੇ ਕੈਨੇਡਾ ਵਿੱਚ ਰਹਿ ਰਹੇ ਸਾਬਕਾ ਅੱਤਵਾਦੀਆਂ ਨਾਲ ਸੰਪਰਕ ਵਿੱਚ ਹੈ । ਇਨ੍ਹਾਂ ਨੂੰ ਵਿਦੇਸ਼ਾਂ ਤੋਂ ਫੰਡ ਦਾ ਆਉਣਾ ਬਰਕਰਾਰ ਹੈ ।ਖੁਫੀਆ ਏਜੰਸੀਆਂ ਨੂੰ ਜਾਣਕਾਰੀ ਮਿਲੀ ਹੈ ਕਿ ਪੰਜਾਬ ਤੋਂ ਗਏ ਅੱਤਵਾਦੀ ਪਾਕਿਸਤਾਨ ਵਿੱਚ ਪ੍ਰਾਪਰਟੀ ਡੀਲਰ ਦਾ ਕੰਮ ਕਰਦੇ ਹਨ, ਉਥੇ ਹੀ ਇਨ੍ਹਾਂ ਨੂੰ ਪਾਕਿਸਤਾਨ ਦੀਆਂ ਖੁਫੀਆ ਏਜੰਸੀਆਂ ਆਈ.ਐੱਸ.ਆਈ. ਫੰਡਿੰਗ ਕਰ ਰਹੀਆਂ ਹਨ, ਜਿਸ ਦੇ ਜ਼ਰੀਏ ਇਹ ਨੈੱਟਵਰਕ ਚਲਾਉਂਦੇ ਹਨ ।

Related posts

ਕੈਨੇਡਾ : ਪੰਜਾਬੀ ਟਰੱਕ ਡਰਾਈਵਰ ਦੀ ਮੌਤ ਦਾ ਅਸਲ ਸੱਚ ਆਇਆ ਸਾਹਮਣੇ

On Punjab

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਿੱਤੇ ਕਾਨੂੰਨੀ ਲੜਾਈ ਦੇ ਸੰਕੇਤ

On Punjab

ਪੁਲਾੜ ਡੌਕਿੰਗ ਪ੍ਰਯੋਗ: ਸਬੰਧਤ ਪੁਲਾੜ ਯਾਨ ਸਫਲਤਾਪੂਰਵਕ ਵੱਖ ਹੋਏ

On Punjab