PreetNama
ਰਾਜਨੀਤੀ/Politics

ਹਰਿਆਣਾ ‘ਚ ਚੋਣ ਪ੍ਰਚਾਰ ਕਰਨ ਪੁੱਜੀ ਹੇਮਾ ਮਾਲਿਨੀ ਨੇ ਮੋਦੀ ਬਾਰੇ ਕਹੀਆਂ ਵੱਡੀਆਂ ਗੱਲਾਂ

ਚੰਡੀਗੜ੍ਹ: ਬੀਜੇਪੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ‘ਸੁਰੱਖਿਅਤ ਹੱਥਾਂ’ ਵਿੱਚ ਹੈ। ਮਾਲਿਨੀ ਨੇ ਹਰਿਆਣਾ ਵਿੱਚ ਆਪਣੀ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਫੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਸੁਰੱਖਿਅਤ ਹੱਥਾਂ ਵਿੱਚ ਹੈ।

ਹੇਮਾ ਮਲਿਨੀ ਨੇ ਕਿਹਾ, ’10-15 ਸਾਲ ਪਹਿਲਾਂ ਇਕ ਸਮਾਂ ਸੀ ਜਦੋਂ ਮੈਂ ਸੋਚਦੀ ਸੀ ਕਿ ਇਸ ਦੇਸ਼ ਦਾ ਕੀ ਬਣੇਗਾ। ਫਿਰ ਮੋਦੀ ਆਏ, ਉਹ ਦੇਸ਼ ਨੂੰ ਵਿਕਾਸ ਦੇ ਰਾਹ ‘ਤੇ ਲੈ ਗਏ। ਉਨ੍ਹਾਂ ਪੂਰੀ ਦੁਨੀਆ ਵਿੱਚ ਭਾਰਤ ਦੀ ਤਸਵੀਰ ਬਦਲ ਕੇ ਰੱਖ ਦਿੱਤੀ, ਜੋ ਪਹਿਲਾਂ ਕੋਈ ਹੋਰ ਪ੍ਰਧਾਨ ਮੰਤਰੀ ਨਹੀਂ ਕਰ ਸਕਿਆ।’

ਮਥੁਰਾ ਦੀ ਸੰਸਦ ਮੈਂਬਰ ਹੇਮਾ ਮਾਲਿਨੀ ਨੇ ਪਲਵਲ ਤੇ ਮਹਿੰਦਰਗੜ ਵਿੱਚ ਰੈਲੀਆਂ ਨੂੰ ਸੰਬੋਧਨ ਕਰਕੇ ਸ਼ਾਮ ਨੂੰ ਮੇਵਾਤ ਖੇਤਰ ਦੇ ਪੁਨਹਾਨਾ ਵਿੱਚ ਰੋਡ ਸ਼ੋਅ ਵੀ ਕੀਤਾ। ਹਰਿਆਣਾ ਵਿੱਚ 21 ਅਕਤੂਬਰ ਨੂੰ ਵੋਟਿੰਗ ਹੋਣੀ ਹੈ ਤੇ ਸ਼ਨੀਵਾਰ ਨੂੰ ਚੋਣ ਪ੍ਰਚਾਰ ਮੁਹਿੰਮ ਖ਼ਤਮ ਹੋ ਜਾਵੇਗੀ।

ਦੱਸ ਦੇਈਏ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ 24 ਅਕਤੂਬਰ ਨੂੰ ਆਉਣਗੇ। ਹਰਿਆਣਾ ਵਿੱਚ ਵਿਧਾਨ ਸਭਾ ਦੀਆਂ 90 ਸੀਟਾਂ ਹਨ।

Related posts

ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਜੱਜ ਵੱਲੋਂ ਸੁਣਨ ਤੋਂ ਇਨਕਾਰ

On Punjab

ਨਸ਼ਿਆਂ ਖ਼ਿਲਾਫ਼ ਕਾਰਵਾਈ: ਥਾਣਾ ਮੁਖੀਆਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਹੋਵੇਗਾ: ਡੀਜੀਪੀ ਗੌਰਵ ਯਾਦਵ

On Punjab

ਮਰਿਆਦਾ ਉਲੰਘਣਾ ਮਾਮਲਾ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗੀ ਮੁਆਫ਼ੀ

On Punjab