PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important News

ਹਰਿਆਣਾ ਦੇ ਸੋਨੀਪਤ ਵਿੱਚ ਭੂਚਾਲ ਦੇ ਝਟਕੇ

ਸੋਨੀਪਤ –ਕੌਮੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਨੇ ਦੱਸਿਆ ਕਿ ਵੀਰਵਾਰ ਨੂੰ ਹਰਿਆਣਾ ਦੇ ਸੋਨੀਪਤ ’ਚ ਰਿਕਟਰ ਪੈਮਾਨੇ ’ਤੇ 2.6 ਦੀ ਤੀਬਰਤਾ ਨਾਲ ਭੁਚਾਲ ਆਇਆ। ਭਾਰਤੀ ਸਮੇਂ ਅਨੁਸਾਰ ਭੁਚਾਰ ਸਵੇਰੇ 09:42 ਵਜੇ ਆਇਆ ਜਿਸ ਦਾ ਕੇਂਦਰ 28.82 ਡਿਗਰੀ ਉੱਤਰ ਅਕਸ਼ਾਂਸ਼ ਅਤੇ ਲੰਬਕਾਰ 76.90 ਡਿਗਰੀ ‘ਤੇ 10 ਕਿਲੋਮੀਟਰ ਦੀ ਡੂੰਘਾਈ ‘ਤੇ ਰਿਕਾਰਡ ਕੀਤਾ ਗਿਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਸ ਸਬੰਧੀ ਪੋਸਟ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ।ਇਸ ਤੋਂ ਪਹਿਲਾਂ ਬੀਤੇ ਦਿਨ ਦੁਪਹਿਰ ਸਮੇਂ ਹਰਿਆਣਾ ਦੇ ਰੋਹਤਕ, ਸੋਨੀਪਤ ਅਤੇ ਪਾਣੀਪਤ ਵਿੱਚ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਇਸ ਦੌਰਾਨ ਲੋਕ ਆਪਣੇ ਘਰਾਂ ਤੋਂ ਬਾਹਰ ਨਿੱਕਲ ਆਏ ਸਨ। ਕੌਮੀ ਸੀਸਮੋਲਜੀ ਵਿਭਾਗ ਅਨੁਸਾਰ ਭੂਚਾਰਲ ਦੀ ਤੀਬਰਤਾ 3.5 ਰਹੀ ਸੀ।

Related posts

China Spy Balloon : ਚੀਨ ਦੇ ਜਾਸੂਸੀ ਗੁਬਾਰਿਆਂ ਨੇ ਭਾਰਤ ਸਮੇਤ ਕਈ ਦੇਸ਼ਾਂ ਨੂੰ ਬਣਾਇਆ ਨਿਸ਼ਾਨਾ, ਅਮਰੀਕੀ ਅਖ਼ਬਾਰ ਦਾ ਦਾਅਵਾ

On Punjab

ਅਮਰੀਕਾ ਕਰਵਾਏਗਾ ਅੰਮ੍ਰਿਤਪਾਲ ਸਿੰਘ ਦੀ ਰਿਹਾਈ?, ਉਪ-ਰਾਸ਼ਟਰਪਤੀ ਕੋਲ ਪਹੁੰਚਿਆ ਮਾਮਲਾ

On Punjab

ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ ਲਗਾਤਾਰ ਜਾਰੀ

On Punjab