PreetNama
ਸਮਾਜ/Social

ਹਰਿਮੰਦਰ ਸਾਹਿਬ ਦੀ ਤਰਜ਼ ‘ਤੇ ਬਣਾਇਆ ਦੁਰਗਾ ਪੂਜਾ ਦਾ ਪੰਡਾਲ, ਸਿੱਖਾਂ ‘ਚ ਭਾਰੀ ਰੋਸ

ਚੰਡੀਗੜ੍ਹ: ਕੋਲਕਾਤਾ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰਜ਼ ‘ਤੇ ਦੁਰਗਾ ਪੂਜਾ ਦਾ ਪੰਡਾਲ ਬਣਾਇਆ ਗਿਆ ਹੈ ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਸਿੱਖਾਂ ਦੀ ਧਾਰਮਕ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਲੌਂਗੋਵਾਲ ਨੇ ਵੀ ਇਸ ਦਾ ਸਖ਼ਤ ਨੋਟਿਸ ਲਿਆ ਹੈ।

ਬਰਨਾਲਾ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੌਂਗੋਵਾਲ ਨੇ ਦੱਸਿਆ ਕਿ ਕਲਕੱਤਾ ਵਿੱਚ ਇੱਕ ਪੰਡਾਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਤਰਜ਼ ‘ਤੇ ਬਣਾਇਆ ਗਿਆ ਹੈ। ਇਸ ਨਾਲ ਸਮੁੱਚੇ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਵਾਰ-ਵਾਰ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ ਜੋ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਏਗੀ। ਇਸ ਖਿਲਾਫ਼ ਸਖ਼ਤ ਨੋਟਿਸ ਲੈਂਦਿਆਂ ਉੁਨ੍ਹਾਂ ਕਿਹਾ ਕਿ ਇਸ ‘ਤੇ ਬਣਦੀ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।

Related posts

ਦਿਲਜੀਤ ਦੋਸਾਂਝ ਵੱਲੋਂ ਗੁਹਾਟੀ ਕੰਸਰਟ ਡਾ. ਮਨਮੋਹਨ ਸਿੰਘ ਨੂੰ ਸਮਰਪਿਤ

On Punjab

ਮੋਦੀ ਤੇ ਉਸ ਦੀ ਭੈਣ ਦੇ ਚਾਰ ਖ਼ਾਤੇ ਜ਼ਬਤ, 283 ਕਰੋੜ ਜਮ੍ਹਾ

On Punjab

ਭਾਰਤ ਪਾਕਿ ਤਣਾਅ: ਕੌਮਾਂਤਰੀ ਏਅਰਲਾਈਨਾਂ ਉਡਾਣਾਂ ਦੇ ਰੂਟ ਬਦਲਣ ਲੱਗੀਆਂ

On Punjab