PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਸਨ ਭਾਰਦਵਾਜ ਬਣੇ ਬਰਨਾਲਾ ਨਗਰ ਨਿਗਮ ਦੇ ਪਲੇਠੇ ਮੇਅਰ

ਬਰਨਾਲਾ-  ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅੱਜ ਇੱਥੇ ਨਿਗਮ ਦੇ ਦਫ਼ਤਰ ਵਿਖੇ ਬਣੀ ਸ੍ਰੀ ਰਾਮ ਸਰੂਪ ਅਣਖੀ ਮਿਊਂਸੀਪਲ ਲਾਇਬ੍ਰੇਰੀ ਵਿੱਚ ਹੋਈ। ਇਸ ਦੌਰਾਨ ਹਸਨ ਭਾਰਦਵਾਜ ਨੂੰ ਨਗਰ ਨਿਗਮ ਬਰਨਾਲਾ ਦਾ ਪਹਿਲਾ ਮੇਅਰ ਚੁਣ ਲਿਆ ਗਿਆ ਹੈ।ਚੋਣ ਪ੍ਰਕਿਰਿਆ ਤੋਂ ਪਹਿਲਾਂ ਨਗਰ ਨਿਗਮ ਬਰਨਾਲਾ ਦੇ ਸਾਰੇ ਨਵੇਂ ਚੁਣੇ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਅਤੇ ਚੋਣ  ਪ੍ਰਕਿਰਿਆ ਪਟਿਆਲਾ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਦੀ ਨਿਗਰਾਨੀ ਹੇਠ ਹੋਈ।ਚੋਣ ਤੋਂ ਬਾਅਦ ਹਸਨ ਭਾਰਦਵਾਜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਲਾਭ ਸਿੰਘ ਦੀ ਹਾਜ਼ਰੀ ਵਿੱਚ ਨਗਰ ਨਿਗਮ ਬਰਨਾਲਾ ਦੇ ਮੇਅਰ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲਿਆ।

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (ਜਿਨ੍ਹਾਂ ਨੂੰ ਪਾਰਟੀ ਹਾਈਕਮਾਨ ਨੇ ਬਰਨਾਲਾ ਮੇਅਰ ਚੋਣ ਦੀ ਨਿਗਰਾਨੀ ਦੀ ਜ਼ਿੰਮੇਵਾਰੀ ਦਿੱਤੀ ਸੀ) ਅਤੇ ਸੰਸਦ ਮੈਂਬਰ ਮੀਤ ਹੇਅਰ ਨੇ ਨਵੇਂ ਚੁਣੇ ਮੇਅਰ ਨੂੰ ਵਧਾਈ ਦਿੱਤੀ। ਉਨ੍ਹਾਂ ਉਮੀਦ ਜਤਾਈ ਕਿ ਇਹ ਨਵੀਂ ਟੀਮ ਬਰਨਾਲਾ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰੇਗੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਨਗਰ ਨਿਗਮ ਬਰਨਾਲਾ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉੱਥੇ ਹੀ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਨੂੰ ਮਾਡਲ ਸ਼ਹਿਰ ਵਜੋਂ ਵਿਕਸਿਤ ਕਰਨ ਦੀ ਸੋਚ ਨਾਲ ਨਗਰ ਨਿਗਮ ਦਾ ਦਰਜਾ ਦਿਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਹੁਣ ਨਵੇਂ ਚੁਣੇ ਮੇਅਰ ਅਤੇ ਕੌਂਸਲਰ ਇਸ ਦਿਸ਼ਾ ਵਿੱਚ ਤਨਦੇਹੀ ਨਾਲ ਕੰਮ ਕਰਨਗੇ। ਦੂਜੇ ਪਾਸੇ ਮੇਅਰ ਹਸਨ ਭਾਰਦਵਾਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਮੀਤ ਹੇਅਰ ਅਤੇ ਬਰਨਾਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਰਨਾਲਾ ਨੂੰ ਵਿਕਾਸ ਪੱਖੋਂ ਨੰਬਰ ਇੱਕ ਸ਼ਹਿਰ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Related posts

CM ਮਾਨ ਨੇ ਮੁੜ SGPC ‘ਤੇ ਵਿੰਨ੍ਹਿਆ ਨਿਸ਼ਾਨਾ, ਗੁਰਬਾਣੀ ਦਾ ਲਾਈਵ ਪ੍ਰਸਾਰਣ ਕਰਨ ਤੋਂ ਪੈਰ ਪਿੱਛੇ ਖਿੱਚਣ ਦੀ ਕੀਤੀ ਨਿਖੇਧੀ

On Punjab

ਹਰੇਕਲਾ ਹਜਬਾ: ਸੰਤਰੇ ਵੇਚਣ ਤੋਂ ਲੈ ਕੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਹੋਣ ਤਕ ਦਾ ਸਫ਼ਰ

On Punjab

2 dera factions clash over memorial gate

On Punjab