PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਾਈ ਕੋਰਟ ਦੇ ਮੁੱਖ ਜਸਟਿਸ ਵੱਲੋਂ ਪੁਲੀਸ ਨੂੰ ਨਿਰਪੱਖ ਜਾਂਚ ਦੇ ਨਿਰਦੇਸ਼

ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜਸਟਿਸ ਨੇ ਦਿੜ੍ਹਬਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲੀਸ ਨੂੰ ਬਿਨਾਂ ਕਿਸੇ ਪੱਖਪਾਤ ਦੇ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀ.ਐੱਸ.ਪੀ. ਦਿੜ੍ਹਬਾ ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਮੁੱਖ ਜਸਟਿਸ ਨੇ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ ਅਤੇ ਢੁਕਵੀਂ ਜਾਂਚ ਕਰਨ ਲਈ ਕਿਹਾ ਹੈ। ਡੀ.ਐੱਸ.ਪੀ. ਨੇ ਕਿਹਾ ਕਿ ਇਸ ਵੇਲੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਕਰ ਰਹੀ ਹੈ ਅਤੇ ਜਾਂਚ ਦੇ ਤੱਥ ਨਸ਼ਰ ਨਹੀਂ ਕੀਤੇ ਜਾ ਸਕਦੇ। ਦੱਸਣਯੋਗ ਹੈ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕੇ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਨੇ ਪੰਚਾਇਤ ਦੇ ਦਬਾਅ ਕਾਰਨ ਖ਼ੁਦਕੁਸ਼ੀ ਕਰ ਲਈ ਸੀ। ਗੁਲਜ਼ਾਰ ਸਿੰਘ ਨੇ ਵਿੱਤ ਮੰਤਰੀ ਦੇ ਪ੍ਰੋਗਰਾਮ ਵਿੱਚ ਨਸ਼ੇ ਦਾ ਮੁੱਦਾ ਚੁੱਕਿਆ ਸੀ।

Related posts

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਬੇਹੱਦ ਪਸੰਦ ਹੈ ‘ਪਖਾਲ ਭਾਤ’, ਅਟਲ ਜੀ ਦੀ ਰਸੋਈ ਤੋਂ ਲੈ ਕੇ ਪਰਵੇਜ਼ ਮੁਸ਼ੱਰਫ ਦੀ ਮਹਿਮਾਨਨਿਵਾਜ਼ੀ ਤੱਕ ਦੀਆਂ ਦਿਲਚਸਪ ਕਿੱਸੇ…

On Punjab

ਸਿਡਨੀ: ਬੀਚ ’ਤੇ ਸ਼ਾਰਕ ਦੇ ਹਮਲੇ ਕਾਰਨ ਸਰਫਰ ਦੀ ਮੌਤ

On Punjab

Gen Z ਬਾਰੇ ਟਿੱਪਣੀਆਂ ਨੂੰ ਲੈ ਕੇ SFI ਵੱਲੋਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਵਿੱਚ Kangana Ranaut ਵਿਰੁੱਧ ਪ੍ਰਦਰਸ਼ਨ

On Punjab