PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਾਈ ਕੋਰਟ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਵਧਾਈ, ਭਵਿੱਖ ’ਚ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮ

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਵਿੱਚ ਮਾਮਲੇ ਦੀ ਤਫ਼ਤੀਸ਼ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਨੂੰ ਕੋਰਟ ਨੇ ਨੋਟ ਕਰ ਲਿਆ।

ਅਦਾਲਤ ਨੇ ਕਿਹਾ ਕਿ ਬਾਜਵਾ ਵਿਰੁੱਧ ਜਾਂਚ ਜਾਰੀ ਰਹੇਗੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਅਜੇ ਵੀ ਕਾਇਮ ਰਹੇਗੀ। ਹਾਈ ਕੋਰਟ ਨੇ ਇਹ ਵੀ ਆਦੇਸ਼ ਦਿੱਤਾ ਕਿ ਜੇਕਰ ਭਵਿੱਖ ਵਿੱਚ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਪੈਂਦੀ ਹੈ, ਤਾਂ ਪਹਿਲਾਂ ਕੋਰਟ ਨੂੰ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਉਂਝ ਸਰਕਾਰ ਨੇ ਅਦਾਲਤ ਵਿਚ ਕਿਹਾ ਕਿ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਇਸ ਮਾਮਲੇ ’ਤੇ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ

Related posts

ਰਾਮਦੇਵ ਦੇ ਬਿਆਨ ਖ਼ਿਲਾਫ਼ ਕੋਰਟ ਪੁੱਜੇ ਡਾਕਟਰਾਂ ਨੂੰ ਅਦਾਲਤ ਨੇ ਕਿਹਾ – ਸਮਾਂ ਬਰਬਾਦ ਕਰਨ ਦੀ ਥਾਂ ਮਹਾਮਾਰੀ ਦਾ ਇਲਾਜ ਲੱਭੋ

On Punjab

ਅਮਰੀਕਾ ਦਾ ਵੱਡਾ ਦਾਅਵਾ, ਚੀਨ ਨੇ ਲੈਬ ‘ਚ ਤਿਆਰ ਕੀਤਾ ਕੋਰੋਨਾ ਵਾਇਰਸ…

On Punjab

ਟਰੰਪ ਦੀ ਭਾਸ਼ਾ ਬੋਲਣ ਵਾਲੀ ਐੱਮਪੀ ਦਾ ਟਵਿੱਟਰ ਅਕਾਊਂਟ ਬੰਦ

On Punjab