60.98 F
New York, US
October 5, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਹਵਾਲੇ

ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਵਿੱਚ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ਵਿੱਚ ਲੈਣ-ਦੇਣ ਆਦਿ ਦੇ ਦੋਸ਼ਾਂ ਦੀ ਜਾਂਚ ਸੀ.ਬੀ.ਆਈ. (CBI) ਨੂੰ ਸੌਂਪ ਦਿੱਤੀ ਹੈ।  ਮਾਮਲਾ ਵਿੱਤੀ ਲੈਣ-ਦੇਣ ਦਾ: ਹਾਈ ਕੋਰਟ ਵੱਲੋਂ ਸੀ.ਬੀ.ਆਈ. ਜਾਂਚ ਦੇ ਹੁਕਮ ਪਟੀਸ਼ਨਕਰਤਾ ਨਿਖਿਲ ਸਰਾਫ਼ ਨੇ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਵਿਅਕਤੀਆਂ, ਸਰਕਾਰੀ ਉੱਚ ਅਧਿਕਾਰੀਆਂ ’ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਸਨ ਅਤੇ ਮੁੱਖ ਮੰਤਰੀ ਦਫ਼ਤਰ ਦੇ ਕੁੱਝ ਵਿਅਕਤੀਆਂ ’ਤੇ ਵੀ ਉਂਗਲ ਉਠਾਈ ਗਈ ਸੀ। ਈ.ਡੀ. (ED) ਵੱਲੋਂ ਇਸ ਤੋਂ ਪਹਿਲਾਂ ਪੰਜਾਬ ਦੇ ਡੀ.ਜੀ.ਪੀ. ਨੂੰ ਤਿੰਨ ਪੱਤਰ ਲਿਖ ਕੇ ਸਰਕਾਰੀ ਬਦਲੀਆਂ, ਤਾਇਨਾਤੀਆਂ ਅਤੇ ਹੋਰ ਲੈਣ-ਦੇਣ ਵਿੱਚ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਗਏ ਸਨ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਇਸ ਮਾਮਲੇ ’ਤੇ ਸਾਰੀਆਂ ਧਿਰਾਂ ਦੇ ਵਿਸਥਾਰਤ ਪੱਖ ਤੇ ਦਲੀਲਾਂ ਸੁਣਨ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਬੈਂਚ ਨੇ ਇਸ ਪਟੀਸ਼ਨ ’ਤੇ ਫ਼ੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਤੇ ਪਾਰਦਰਸ਼ੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿਉਂਕਿ ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੀ ਹੁਣ ਤੱਕ ਦੀ ਕਾਰਵਾਈ ਸੰਤੁਸ਼ਟੀਜਨਕ ਨਹੀਂ ਹੈ।

ਬੈਂਚ ਨੇ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੇ ਹੁਕਮ ਸੁਣਾਏ ਹਨ, ਜੋ ਇਸ ਮਾਮਲੇ ਵਿੱਚ ਐੱਫ਼.ਆਈ.ਆਰ. ਦਰਜ ਕਰਕੇ ਤੁਰੰਤ ਜਾਂਚ ਸ਼ੁਰੂ ਕਰੇਗੀ। ਬੈਂਚ ਨੇ ਇਸ ਮਾਮਲੇ ਦੀ ਜਾਂਚ ਰਿਪੋਰਟ ਦੋ ਮਹੀਨਿਆਂ ਦੇ ਅੰਦਰ ਦੇਣ ਲਈ ਕਿਹਾ ਹੈ। ਬੈਂਚ ਨੇ ਨਿਰਪੱਖ ਜਾਂਚ ਲਈ ਪੰਜਾਬ ਪੁਲੀਸ ਨੂੰ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨ ਲਈ ਵੀ ਕਿਹਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਈ.ਡੀ. ਵੱਲੋਂ ਡੀ.ਜੀ.ਪੀ. ਨੂੰ ਪੱਤਰ ਲਿਖਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ ਹੈ।

Related posts

ਦਿੱਲੀ ਸਰਕਾਰ ਦਾ ਕੇਂਦਰ ਨੂੰ ਸੁਝਾਅ, Odd-Even ਦੇ ਹਿਸਾਬ ਨਾਲ ਖੁੱਲ੍ਹਣ ਮਾਲ ਤੇ ਕੰਪਲੈਕਸ

On Punjab

ਅਮਰੀਕੀ ਵੀਜ਼ਾ ਸਖਤੀ ਦਾ ਭਾਰਤੀਆਂ ਨੂੰ ਸਭ ਤੋਂ ਵੱਡਾ ਨੁਕਸਾਨ, ਵਿਦੇਸ਼ ਜਾਣ ਦੇ ਸੁਫਨੇ ਚਕਨਾਚੂਰ

On Punjab

ਕਾਬੁਲ ਦੀ ਮਸਜਿਦ ‘ਚ ਜ਼ਬਰਦਸਤ ਧਮਾਕਾ, ਇਮਾਮ ਸਮੇਤ ਦੋ ਦੀ ਮੌਤ

On Punjab