PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਕਾਰਨ ਕੜਾਕੇ ਦੀ ਠੰਢ

ਸ਼ਿਮਲਾ-ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੀਤ ਲਹਿਰ ਜਾਰੀ ਹੈ ਅਤੇ ਸ਼ਿਮਲਾ ਸਣੇ ਉਚਾਈ ਵਾਲੇ ਇਲਾਕਿਆਂ ਤੇ ਕਬਾਇਲੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਣ ਨਾਲ ਹਾਲਾਤ ਹੋਰ ਖ਼ਰਾਬ ਹੋ ਗਏ ਹਨ। ਮੌਸਮ ਵਿਭਾਗ ਨੇ ਅੱਜ ਇਹ ਜਾਣਕਾਰੀ ਦਿੱਤੀ।ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਰਾਤ ਤੋਂ ਸੂਬੇ ਦੀ ਰਾਜਧਾਨੀ ਸ਼ਿਮਲਾ ਵਿੱਚ 1.6 ਸੈਂਟੀਮੀਟਰ ਬਰਫ਼ਬਾਰੀ ਦਰਜ ਕੀਤੀ ਗਈ। ਡਲਹੌਜ਼ੀ, ਮਨਾਲੀ ਅਤੇ ਸੋਲੰਗ ਨਾਲਾ ਤੇ ਅਟਲ ਸੁਰੰਗ ਦੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਅੱਜ ਬਰਫ਼ਬਾਰੀ ਹੋਈ।

ਅਧਿਕਾਰੀਆਂ ਨੇ ਦੱਸਿਆ ਕਿ ਨਾਰਕੰਡਾ ਤੇ ਕੁਫਰੀ ਵਿੱਚ ਬਰਫ਼ਬਾਰੀ ਜਾਰੀ ਹੈ, ਜਿਸ ਕਰ ਕੇ ਨਾਰਕੰਡਾ ਨੇੜੇ ਕੌਮੀ ਸ਼ਾਹਰਾਹ ਨੰਬਰ-5 (ਪੁਰਾਣਾ ਹਿੰਦੁਸਤਾਨ ਤਿੱਬਤ ਮਾਰਗ) ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਵਾਹਨਾਂ ਨੂੰ ਸ਼ਿਮਲਾ-ਸੁੰਨੀ-ਲੁਹਰੀ ਮਾਰਗ ਤੋਂ ਭੇਜਿਆ ਜਾ ਰਿਹਾ ਹੈ। ਬਰਫ਼ਬਾਰੀ ਤੋਂ ਬਾਅਦ ਲਾਹੌਲ ਤੇ ਸਪਿਤੀ ਪ੍ਰਸ਼ਾਸਨ ਨੇ ਇਕ ਐਡਵਾਈਜ਼ਰੀ ਜਾਰੀ ਕਰ ਕੇ ਯਾਤਰੀਆਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਲਈ ਕਿਹਾ ਹੈ ਕਿਉਂਕਿ ਇਹ ਖ਼ਤਰਨਾਕ ਹੋ ਸਕਦਾ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪਿਆ।

ਲਾਹੌਲ ਤੇ ਸਪਿਤੀ ਦਾ ਤਾਬੋ ਰਾਤ ਵਿੱਚ ਸਭ ਤੋਂ ਠੰਢਾ ਰਿਹਾ, ਜਿੱਥੇ ਘੱਟੋ ਘੱਟ ਤਾਪਮਾਨ ਮਨਫੀ 11.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਮੈਦਾਨੀ ਤੇ ਹੇਠਲੇ ਇਲਾਕਿਆਂ ’ਚ ਸੀਤ ਲਹਿਰ ਦਾ ‘ਯੈੱਲੋ ਅਲਰਟ’ ਜਾਰੀ ਕੀਤਾ ਹੈ ਅਤੇ ਸ਼ੁੱਕਰਵਾਰ ਨੂੰ ਦਰਮਿਆਨੇ ਤੇ ਉਚਾਈ ਵਾਲੇ ਪਹਾੜੀ ਇਲਾਕਿਆਂ ’ਚ ਮੀਂਹ ਤੇ ਬਰਫ਼ਬਾਰੀ ਦੀ ਚਿਤਾਵਨੀ ਜਾਰੀ ਕੀਤੀ ਹੈ।

ਕਸ਼ਮੀਰ ਵਿੱਚ ਬਰਫ਼ਬਾਰੀ, ਮੀਂਹ ਦੀ ਪੇਸ਼ੀਨਗੋਈ:ਕਸ਼ਮੀਰ ਵਿੱਚ ਅੱਜ ਮੁੜ ਤੋਂ ਬਰਫ਼ਬਾਰੀ ਹੋਈ ਅਤੇ ਵਾਦੀ ਦੀਆਂ ਉਚਾਈ ਵਾਲੀਆਂ ਥਾਵਾਂ ’ਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਪਹਿਲਗਾਮ ਤੇ ਸੋਨਮਰਗ ਦੀਆਂ ਸੈਰ ਸਪਾਟੇ ਵਾਲੀਆਂ ਥਾਵਾਂ, ਜੋਜਿਲਾ, ਬਡਗਾਮ ਦੇ ਉੱਪਰੀ ਇਲਾਕਿਆਂ, ਗੁਰੇਜ਼, ਬਾਂਦੀਪੋਰਾ, ਗਾਂਦਰਬਲ ਤੇ ਹੋਰ ਥਾਵਾਂ ’ਤੇ ਤੜਕੇ ਬਰਫ਼ਬਾਰੀ ਹੋਈ। ਇਸ ਤੋਂ ਇਲਾਵਾ ਅਨੰਤਨਾਗ, ਕੁਲਗਾਮ, ਸ਼ੋਪੀਆਂ, ਪੁਲਵਾਮਾ ਤੇ ਬਾਰਾਮੂਲਾ ਦੇ ਮੈਦਾਨੀ ਇਲਾਕਿਆਂ ਅਤੇ ਸ੍ਰੀਨਗਰ ਵਿੱਚ ਵੀ ਹਲਕੀ ਬਰਫ਼ਬਾਰੀ ਹੋਈ।

Related posts

ਸੰਭਲ ਮਸਜਿਦ ਹਿੰਸਾ: ਸੰਭਲ ਹਿੰਸਾ ਸਬੰਧੀ ਸਪਾ ਐਮਪੀ ਤੇ ਵਿਧਾਇਕ ਦੇ ਪੁੱਤਰ ਖ਼ਿਲਾਫ਼ ਐਫਆਈਆਰ

On Punjab

Manipur Viral Video: ਮਨੀਪੁਰ ਘਟਨਾ ‘ਤੇ ਮੋਦੀ ਸਰਕਾਰ ਦੇ ਸਮਰਥਨ ‘ਚ ਆਇਆ ਅਮਰੀਕਾ, ਵੀਡੀਓ ਬਾਰੇ ਕਹੀ ਇਹ ਗੱਲ

On Punjab

ਪਾਕਿਸਤਾਨ ’ਚ ਮੌਨਸੂਨ ਕਾਰਨ ਹੁਣ ਤੱਕ 657 ਮੌਤਾਂ

On Punjab