PreetNama
ਰਾਜਨੀਤੀ/Politics

ਹੁਣ ਅਨਲੌਕ-3: ਮੋਦੀ ਅੱਜ ਕਰਨਗੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ। 31 ਜੁਲਾਈ ਨੂੰ ਅਨਲੌਕ ਫੇਜ਼-2 ਖਤਮ ਹੋ ਰਿਹਾ ਹੈ। ਅਜੋਕੀ ਮੀਟਿੰਗ ਵਿੱਚ ਅਨਲੌਕ-3 ਬਾਰੇ ਮੌਜੂਦਾ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਿਹਤ ਮੰਤਰੀ ਹਰਸ਼ ਵਰਧਨ ਦੇ ਵੀ ਬੈਠਕ ‘ਚ ਸ਼ਾਮਲ ਹੋਣ ਦੀ ਉਮੀਦ ਹੈ।
ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਤੋਂ ਇਲਾਵਾ 19 ਜੁਲਾਈ ਨੂੰ ਮੋਦੀ ਨੇ 7 ਰਾਜਾਂ- ਬਿਹਾਰ, ਅਸਾਮ, ਆਂਧਰਾ ਪ੍ਰਦੇਸ਼, ਤੇਲੰਗਾਨਾ, ਤਾਮਿਲਨਾਡੂ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ ਤੇ ਕੋਰੋਨਾ ਤੇ ਹੜ੍ਹਾਂ ਦੀ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਸੀ। ਪ੍ਰਧਾਨ ਮੰਤਰੀ ਅੱਜ 4 ਮਹੀਨਿਆਂ ਵਿੱਚ ਮੁੱਖ ਮੰਤਰੀਆਂ ਨਾਲ 8ਵੀਂ ਮੁਲਾਕਾਤ ਕਰਨਗੇ।

Related posts

ਸਰਨਾ ਭਰਾਵਾਂ ਤੇ ਜੀ ਕੇ ਦੀ ਮੈਂਬਰਸ਼ਿਪ ਰੱਦ

On Punjab

ਈਡੀ ਦੀ ਦੁਰਵਰਤੋਂ ਵਿਰੁੱਧ ਕਾਂਗਰਸ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ

On Punjab

ਗੁਰਦਾਸਪੁਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

On Punjab