67.21 F
New York, US
August 27, 2025
PreetNama
ਰਾਜਨੀਤੀ/Politics

ਹੁਣ ਕਾਂਗਰਸ ਦਾ ਇਹ ਸਾਬਕਾ ਮੰਤਰੀ ਵਿਜੀਲੈਂਸ ਦੇ ਰਡਾਰ ‘ਤੇ, ਆਮਦਨੀ ਤੋਂ ਵੱਧ ਜਾਇਦਾਦ ਮਾਮਲੇ ‘ਚ ਜਾਂਚ ਸ਼ੁਰੂ

ਪੰਜਾਬ ਦੇ ਇਕ ਹੋਰ ਸਾਬਕਾ ਕਾਂਗਰਸੀ ਮੰਤਰੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਤਾਜ਼ਾ ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ (Vijay Inder Singla) ਖਿਲਾਫ਼ ਜਾਂਚ ਆਰੰਭ ਦਿੱਤੀ ਹੈ। ਇਹ ਵੀ ਚਰਚਾ ਹੈ ਕਿ ਸਾਬਕਾ ਮੰਤਰੀ ਖਿਲਾਫ਼ ਜਾਇਦਾਦ ਤੋਂ ਵੱਧ ਆਮਦਨ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਸਿੰਗਲਾ ਫਿਲਹਾਲ ਇਸ ਬਾਰੇ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ।

ਵਿਜੀਲੈਂਸ ਦੀ ਇਸ ਕਾਰਵਾਈ ਤੋਂ ਬਾਅਦ ਕਾਂਗਰਸ ਦਾ ਇਹ 5ਵਾਂ ਸਾਬਕਾ ਮੰਤਰੀ ਹੈ ਜਿਹੜਾ ਵਿਜੀਲੈਂਸ ਦੇ ਰਡਾਰ ‘ਤੇ ਹੈ। ਇਸ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ, ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜ਼ੀਆਂ ਤੇ ਸੁੰਦਰ ਸ਼ਾਮ ਅਰੋੜਾ ਖਿਲਾਫ਼ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਸਾਬਕਾ ਲੋਕ ਨਿਰਮਾਣ ਮੰਤਰੀ ਖਿਲਾਫ਼ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਦਾ ਨਿਰੀਖਣ ਕਰਨ ਤੋੰ ਬਾਅਦ ਜਾਂਚ ਆਰੰਭ ਕੀਤੀ ਗਈ ਸੀ। ਵਿਜੀਲੈਂਸ ਦਾ ਇਹ ਵੀ ਦੱਸਣਾ ਹੈ ਕਿ ਸਰੋਤਾਂ ਤੋਂ ਜ਼ਿਆਦਾ ਆਮਦਨ ਦੀ ਪੜਤਾਲ ਦੌਰਾਨ ਸਮੁੱਚੇ ਅਸਾਸਿਆਂ, ਆਮਦਨ ਦਾ ਲੇਖਾ-ਜੋਖਾ ਮੰਗਿਆ ਗਿਆ ਹੈ। ਇਸ ਤੋਂ ਬਿਨਾਂ ਪਿਛਲੇ ਸਮੇਂ ਦੌਰਾਨ ਕੀਤੇ ਖਰਚ, ਖਰੀਦੋ-ਫ਼ਰੋਖ਼ਤ ਆਦਿ ਦਾ ਮਿਲਾਨ ਜਾਰੀ ਹੈ।

Related posts

ਸਰਕਾਰ ਨੇ ਸਹਿਕਾਰਤਾ ਲਈ 60 ਤੋਂ ਵੱਧ ਯੋਜਨਾਵਾਂ ਸ਼ੁਰੂ ਕੀਤੀਆਂ: ਸ਼ਾਹ

On Punjab

ਤਿਲੰਗਾਨਾ ਪਲਾਂਟ ਧਮਾਕਾ: ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ 1-1 ਕਰੋੜ ਮੁਆਵਜ਼ਾ ਐਲਾਨਿਆ

On Punjab

ਦਿੱਲੀ ਹਾਈ ਕੋਰਟ ਦਾ ਸਵਾਲ, ਦਵਾਈਆਂ-ਆਕਸੀਜਨ ਕਿਉਂ ਵੰਡ ਰਹੇ ਹਨ ਸਿਆਸੀ ਪਾਰਟੀਆਂ ਦੇ ਆਗੂ, ਪ੍ਰਸ਼ਾਸਨ ਨੂੰ ਸੌਂਪਣ ਸਾਮਾਨ

On Punjab