67.19 F
New York, US
June 9, 2026
PreetNama
ਫਿਲਮ-ਸੰਸਾਰ/Filmy

ਹੁਣ ਵਧਣਗੀਆਂ ਸਿੱਧੂ ਮੂਸੇਵਾਲਾ ਦੀਆਂ ਮੁਸ਼ਕਲਾਂ, ਪੱਤਰਕਾਰਾਂ ਨਾਲ ਪੰਗਾ ਪੈ ਸਕਦਾ ਭਾਰੀ !

ਬਰਨਾਲਾ: ਸਿੱਧੂ ਮੂਸੇਵਾਲਾ ‘ਤੇ ਵਿਵਾਦ ਬੀਤੇ ਕੁਝ ਸਮੇਂ ਤੋਂ ਇੱਕੋ ਰਾਹ ‘ਤੇ ਚੱਲਦੇ ਦਿਖਾਈ ਦੇ ਰਹੇ ਹਨ। ਸਿੱਧੂ ਮੂਸੇਵਾਲਾ ਵੱਲੋਂ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਪੱਤਰਕਾਰਾਂ ਵਿਰੁੱਧ ਭੱਦੀ ਸ਼ਬਦਾਵਲੀ ਵਰਤੀ ਗਈ ਸੀ। ਇਸ ਤੋਂ ਬਾਅਦ ਅੱਜ ਬਰਨਾਲਾ ਦੇ ਪੱਤਰਕਾਰ ਭਾਈਚਾਰੇ ਵੱਲੋਂ ਵਿਰੋਧ ‘ਚ ਰੋਸ ਮਾਰਚ ਕੀਤਾ ਗਿਆ ਤੇ ਐਸਐਸਪੀ ਬਰਨਾਲਾ ਨੂੰ ਮੰਗ ਪੱਤਰ ਸੌਂਪ ਕੇ ਕਾਰਵਾਈ ਦੀ ਮੰਗ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨੇ ਪੁਲਿਸ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਿੱਧੂ ਮੂਸੇਵਾਲਾ ‘ਤੇ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਜ਼ਿਲ੍ਹੇ ਦੀ ਸਮੂਹ ਪ੍ਰੈੱਸ ਵੱਲੋਂ ਬਰਨਾਲਾ ਪੁਲਿਸ ਪ੍ਰਸ਼ਾਸਨ ਦਾ ਬਾਈਕਾਟ ਕੀਤਾ ਜਾਵੇਗਾ। ਇਸ ਮੌਕੇ ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਕੋਰੋਨਾਵਾਇਰਸ ਦੇ ਲੌਕਡਾਊਨ ਦੌਰਾਨ ਨਿਯਮਾਂ ਦਾ ਉਲੰਘਣ ਕਰਕੇ ਜ਼ਿਲ੍ਹੇ ਵਿੱਚ ਫਾਇਰਿੰਗ ਕੀਤੀ ਗਈ ਸੀ। ਇਸ ਸਬੰਧੀ ਬਰਨਾਲਾ ਪੁਲਿਸ ਵੱਲੋਂ ਅਸਲਾ ਐਕਟ ਵਰਗੀਆਂ ਸੰਗੀਨ ਧਰਾਵਾਂ ਤਹਿਤ ਸਿੱਧੂ ਮੂਸੇ ਵਾਲੇ ‘ਤੇ ਪਰਚਾ ਦਰਜ ਕੀਤਾ ਹੋਇਆ ਹੈ।
ਬੀਤੇ ਦਿਨੀਂ ਸਿੱਧੂ ਨੂੰ ਬਰਨਾਲਾ ਪੁਲਿਸ ਵੱਲੋਂ ਨੋਟਿਸ ਜਾਰੀ ਕਰਕੇ ਬੁਲਾਇਆ ਗਿਆ ਸੀ, ਪਰ ਗਾਇਕ ਨੋਟਿਸ ਦੇਣ ਦੇ ਬਾਵਜੂਦ ਬਰਨਾਲਾ ਪੁਲਿਸ ਕੋਲ ਨਹੀਂ ਪਹੁੰਚਿਆ। ਜਿਸ ਦੀ ਬਰਨਾਲਾ ਦੀ ਸਮੂਹ ਪ੍ਰੈੱਸ ਵੱਲੋਂ ਕਵਰੇਜ ਕੀਤੀ ਗਈ ਸੀ। ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਆਪਣੇ ਸੋਸ਼ਲ ਅਕਾਊਂਟ ‘ਤੇ ਲਾਈਵ ਹੋ ਕੇ ਪੱਤਰਕਾਰਾਂ ਲਈ ਭੱਦੀ ਸ਼ਬਦਾਵਲੀ ਵਰਤੀ ਤੇ ਪੱਤਰਕਾਰਾਂ ਨੂੰ ਸੋਧਾ ਲਾਉਣ ਤੱਕ ਦੀਆਂ ਧਮਕੀਆਂ ਦਿੱਤੀਆਂ।

Related posts

ਬਾਲੀਵੁੱਡ ‘ਚ ਡਰੱਗਸ ਕਨੈਕਸ਼ਨ ਦੀ ਜਾਂਚ ਦਰਮਿਆਨ ਗੋਆ ਤੋਂ ਮੁੰਬਈ ਪਹੁੰਚ ਕਰਨ ਜੌਹਰ

On Punjab

Dia Mirza ਨੇ ਬੇਟੇ ਨੂੰ ਦਿੱਤਾ ਜਨਮ, ਦੱਸਿਆ ਦੋ ਮਹੀਨੇ ਤਕ ਲੋਕਾਂ ਤੋਂ ਕਿਉਂ ਲੁਕਾਈ Good News

On Punjab

Raju Srivastava Health Update : ਰਾਜੂ ਸ਼੍ਰੀਵਾਸਤਵ ਦੇ ਭਤੀਜੇ ਨੇ ਦੱਸੀ ਕਾਮੇਡੀਅਨ ਦੀ ਹਾਲਤ, ਕਿਹਾ – ਉਨ੍ਹਾਂ ਬਾਰੇ ਕੋਈ ਅਫਵਾਹ ਨਾ ਫੈਲਾਓ

On Punjab