52.81 F
New York, US
April 20, 2024
PreetNama
ਰਾਜਨੀਤੀ/Politics

ਹੁਣ ਹਰ ਸਾਲ ਨੇਤਾਜੀ ਸੁਭਾਸ਼ ਚੰਦਰ ਬੋਸ ਦਾ ਜਨਮਦਿਨ ‘ਪਰਾਕ੍ਰਮ ਦਿਵਸ’ ਦੇ ਰੂਪ ‘ਚ ਮਨਾਇਆ ਜਾਵੇਗਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਮਹਾਨ ਆਜ਼ਾਦੀ ਘੁਲਾਟੀਆਂ ਤੇ ਆਜ਼ਾਦ ਹਿੰਦ ਫੌਜ ਦੇ ਸੰਸਥਾਪਕ ਨੇਤਾਜੀ ਸੁਭਾਸ਼ ਚੰਦਰ ਬੋਸ (Netaji Subhash Chandra Bose) ਦੀ 125ਵੀਂ ਜੈਅੰਤੀ ਤੋਂ ਪਹਿਲਾਂ ਭਾਰਤ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਨਿਊਜ਼ ਏਜੰਸੀ ਏਐੱਨਆਈ ਅਨੁਸਾਰ ਹਰ ਸਾਲ 23 ਜਨਵਰੀ ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮਦਿਨ ਨੂੰ ਪਰਾਕ੍ਰਮ ਦਿਵਸ (Prakram Diwas) ਦੇ ਰੂਪ ‘ਚ ਮਨਾਉਣ ਦਾ ਫ਼ੈਸਲਾ ਲਿਆ ਹੈ। ਸੰਸਕ੍ਰਿਤੀ ਮੰਤਰਾਲੇ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਕਾਬਿਲੇਗ਼ੌਰ ਹੈ ਕਿ ਨੇਤਾਜੀ ਦੀ 125ਵੀਂ ਜੈਅੰਤੀ ਨੂੰ ਕੇਂਦਰ ਸਰਕਾਰ ਨੇ ਹੁਣ ਹੋਰ ਵੀ ਜ਼ਿਆਦਾ ਸ਼ਾਨਦਾਰ ਤਰੀਕੇ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦਾ ਅੰਦਾਜ਼ਾ ਇਸ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਇਸ ਸਬੰਧੀ ਗਠਿਤ ਉੱਚ ਪੱਧਰੀ ਕਮੇਟੀ ਦੀ ਅਗਵਾਈ ਖ਼ੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ।
85 ਮੈਂਬਰਾਂ ਵਾਲੀ ਇਸ ਕਮੇਟੀ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀ, ਕੇਂਦਰੀ ਮੰਤਰੀਆਂ ਦੇ ਨਾਲ ਸੱਤਾ ਧਿਰ ਤੇ ਵਿਰੋਧੀ ਧਿਰ ਦੇ ਸੀਨੀਅਰ ਆਗੂਆਂ ਤੇ ਨੇਤਾਜੀ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਨੇਤਾਜੀ ਨਾਲ ਜੁੜੇ ਪ੍ਰੋਗਰਾਮਾਂ ਦੀ ਸ਼ੁਰੂਆਤ 23 ਜਨਵਰੀ ਨੂੰ ਉਨ੍ਹਾਂ ਦੀ ਜੈਅੰਤੀ ਨਾਲ ਹੋਵੇਗੀ। ਪ੍ਰੋਗਰਾਮ ਸਾਲ ਭਰ ਕਰਵਾਏ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇਤਾਜੀ ਸੁਭਾਸ਼ ਚੰਦਰ ਬੌਸ ਦੇ 125ਵੇਂ ਜੈਅੰਤੀ ਸਮਾਗਮਾਂ ਦੀ ਸ਼ੁਰੂਆਤ 23 ਜਨਵਰੀ ਨੂੰ ਕੋਲਕਾਤਾ ਦੇ ਇਤਿਹਾਸਕ ਵਿਕਟੋਰੀਆ ਮੈਮੋਰੀਅਲ ਹਾਲ ਤੋਂ ਕਰਨਗੇ।
ਸੰਸਕ੍ਰਿਤੀ ਮੰਤਰਾਲੇ ਨੇ ਹਾਲ ਹੀ ‘ਚ ਨੇਤਾ ਜੀ 125ਵੀਂ ਜੈਅੰਤੀ ਸਬੰਧੀ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਵਿਚ ਸਿਆਸੀ ਆਗੂਆਂ ਤੋਂ ਇਲਾਵਾ ਲੇਖਕ, ਇਤਿਹਾਸਕਾਰ ਸਮੇਤ ਆਜ਼ਾਦ ਹਿੰਦ ਫੌਜ ਨਾਲ ਜੁੜੇ ਵੱਕਾਰੀ ਲੋਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਵਿਚ ਜਿਹੜੇ ਪ੍ਰਮੁੱਖ ਹਨ, ਉਨ੍ਹਾਂ ਵਿਚ ਨੇਤਾਜੀ ਸੁਭਾਸ਼ ਚੰਦਰ ਬੋਸ ਆਈਐੱਨਏ ਟਰੱਸਟ ਦੇ ਚੇਅਰਮੈਨ ਬ੍ਰਿਗੇਡੀਅਰ ਆਰਐੱਸ ਚਿਕਾਰਾ, ਇਤਿਹਾਸਕਾਰ ਤੇ ਲੇਖਿਕਾ ਪੂਰਬੀ ਰਾਏ, ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ, ਸੰਗੀਤਕਾਰ ਏਆਰ ਰਹਿਮਾਨ, ਅਦਾਕਾਰ ਮਿਥੁਨ ਚੱਕਰਵਰਤੀ, ਅਦਾਕਾਰਾ ਕਾਜੋਲ ਆਦਿ ਸ਼ਾਮਲ ਹਨ।
ਨੇਤਾਜੀ ਦੇ ਪਰਿਵਾਰਕ ਮੈਂਬਰਾਂ ‘ਚ ਉਨ੍ਹਾਂ ਦੀ ਬੇਟੀ ਅਨੀਤਾ ਬੋਸ, ਭਤੀਜੇ ਅਰਧੇਂਦੂ ਬੋਸ, ਪੜਪੋਤੇ ਚੰਦ ਕੁਮਾਰ ਬੋਸ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਨੇਤਾਜੀ ਦੀਆਂ ਯਾਦਾਂ ਨਾਲ ਜੁੜੇ ਪ੍ਰੋਗਰਾਮ ਕੋਲਕਾਤਾ, ਦਿੱਲੀ ਸਮੇਤ ਨੇਤਾਜੀ ਤੇ ਆਜ਼ਾਦ ਹਿੰਦ ਫੌਜ ਨਾਲ ਜੁੜੇ ਦੇਸ਼-ਵਿਦੇਸ਼ ਦੀਆਂ ਹੋਰ ਥਾਵਾਂ ‘ਤੇ ਕੀਤਾ ਜਾਵੇਗਾ। ਨੇਤਾਜੀ ਪ੍ਰਤੀ ਸਨਮਾਨ ਪ੍ਰਦਰਸ਼ਿਤ ਕਰਨ ਦਾ ਕੇਂਦਰ ਸਰਕਾਰ ਦਾ ਇਹ ਕੋਈ ਪਹਿਲਾ ਮੌਕਾ ਨਹੀਂ ਹੈ। ਇਸ ਤੋਂ ਪਹਿਲਾਂ ਉਹ ਆਜ਼ਾਦ ਹਿੰਦ ਫੌਜ ਦੇ 75ਵੇਂ ਸਥਾਪਨਾ ਦਿਵਸ ਨੂੰ ਵੀ ਸ਼ਾਨਦਾਰ ਤਰੀਕੇ ਨਾਲ ਮਨਾ ਚੁੱਕੀ ਹੈ ਜਿਸ ਵਿਚ ਖ਼ੁਦ ਪ੍ਰਧਾਨ ਮੰਤਰੀ ਸ਼ਾਮਲ ਹੋਏ ਸਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਨੇਤਾਜੀ ਨਾਲ ਜੁੜੀਆਂ ਗੁਪਤ ਫਾਈਲਾਂ ਨੂੰ ਵੀ ਜਨਤਕ ਕੀਤਾ ਸੀ, ਜਿਸ ਦੀ ਮੰਗ ਉਨ੍ਹਾਂ ਦੇ ਪ੍ਰਸ਼ੰਸਕਾਂ ਤੇ ਪਰਿਵਾਰਕ ਮੈਂਬਰਾਂ ਵੱਲੋਂ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਸੀ। ਹਾਲਾਂਕਿ ਬੰਗਾਲ ‘ਚ ਇਸ ਸਾਲ ਮਾਰਚ-ਅਪ੍ਰੈਲ ‘ਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਦੇ ਲਿਹਾਜ਼ ਤੋਂ ਇਸ ਦੀ ਅਹਿਮੀਅਤ ਜ਼ਿਆਦਾ ਹੈ, ਜਿੱਥੇ ਭਾਜਪਾ ਪੂਰਾ ਜ਼ੋਰ ਲਗਾਇਆ ਹੋਇਆ ਹੈ।

Related posts

ਕੁਝ ਦਿਨ ਪਹਿਲਾਂ ਸੁਸ਼ਾਂਤ ਦੀ ਸਾਬਕਾ ਮੈਨੇਜਰ ਨੇ ਕੀਤੀ ਸੀ ਖੁਦਕੁਸ਼ੀ

On Punjab

ਚੱਕਰਵਾਤੀ ਅਮਫਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੂਫਾਨ ਪ੍ਰਭਾਵਿਤ ਬੰਗਾਲ ਨੂੰ ਤੁਰੰਤ 1000 ਕਰੋੜ ਦੀ ਸਹਾਇਤਾ ਦੇਣ ਦਾ ਕੀਤਾ ਐਲਾਨ

On Punjab

ਕੋਵਿਡ 19 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਕਰਨਗੇ ਮੁੱਖ ਮੰਤਰੀਆਂ ਨਾਲ ਬੈਠਕ

On Punjab