PreetNama
ਰਾਜਨੀਤੀ/Politics

ਹੇਮੰਤ ਸੋਰੇਨ 27 ਦਸੰਬਰ ਨੂੰ ਚੁੱਕ ਸਕਦੇ ਨੇ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ

Hemant Soren CM oath: ਝਾਰਖੰਡ: ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ । ਇਨ੍ਹਾਂ ਚੋਣਾਂ ਵਿੱਚ ਜੇਐਮਐਮ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿੱਚ ਸਾਹਮਣੇ ਆਈ ਹੈ । ਇਨ੍ਹਾਂ ਚੋਣਾਂ ਵਿੱਚ ਜੇਐਮਐਮ ਨੂੰ ਕੁੱਲ 30 ਸੀਟਾਂ ਹਾਸਿਲ ਹੋਈਆਂ ਹਨ, ਜਿਸ ਤੋਂ ਬਾਅਦ ਹੇਮੰਤ ਸੋਰੇਨ ਦਾ ਸੀਐਮ ਬਣਨਾ ਤੈਅ ਹੈ । ਜਿਸ ਕਾਰਨ ਹੇਮੰਤ ਸੋਰੇਨ ਆਪਣੇ ਮੰਤਰੀ ਮੰਡਲ ਦੇ ਸਹਿਯੋਗੀਆਂ ਨਾਲ 27 ਦਸੰਬਰ ਨੂੰ ਆਪਣੇ ਸੂਬੇ ਦੀ ਰਾਜਧਾਨੀ ਰਾਂਚੀ ਦੇ ਮੋਰਹਾਬਾਦੀ ਮੈਦਾਨ ’ਚ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ ।

ਝਾਰਖੰਡ ਵਿਧਾਨ ਸਭਾ ਚੋਣਾਂ ਵਿੱਚ ਕੁੱਲ 81 ਵਿੱਚੋਂ 47 ਸੀਟਾਂ ਜਿੱਤਣ ਤੋਂ ਬਾਅਦ ਗੱਠਜੋੜ ਦੇ ਆਗੂ ਹੇਮੰਤ ਸੋਰੇਨ ਦੀ ਰਿਹਾਇਸ਼ਗਾਹ ‘ਤੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਆਪਣੀ ਇਸ ਇੱਛਾ ਬਾਰੇ ਗੱਠਜੋੜ ਵੱਲੋਂ ਰਾਜਪਾਲ ਦ੍ਰੋਪਦੀ ਮੁਰਮੂ ਨੂੰ ਸੂਚਿਤ ਕਰੇਗਾ ਤੇ ਜੇ ਉਨ੍ਹਾਂ ਦੀ ਸਹਿਮਤੀ ਮਿਲੀ, ਤਾਂ ਸਹੁੰ-ਚੁਕਾਈ ਪ੍ਰੋਗਰਾਮ ਮੋਰਹਾਬਾਦੀ ਮੈਦਾਨ ਵਿੱਚ ਰੱਖਿਆ ਜਾਵੇਗਾ ।

ਜੇਐਮਐਮ ਦਾ ਇਨ੍ਹਾਂ ਚੋਣਾਂ ਵਿੱਚ ਜਿੱਤਣਾ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ । ਆਪਣੀ ਇਸ ਜਿੱਤ ਤੋਂ ਬਾਅਦ ਹੇਮੰਤ ਸੋਰੇਨ ਨੇ ਕਿਹਾ ਉਹ ਯਕੀਨ ਦਵਾਉਂਦੇ ਹਨ ਕਿ ਉਨ੍ਹਾਂ ਦੀਆਂ ਉਮੀਦਾਂ ਨਹੀਂ ਟੁੱਟਣਗੀਆਂ, ਬੇਸ਼ੱਕ ਉਹ ਕਿਸੇ ਵੀ ਵਰਗ ਜਾਂ ਭਾਈਚਾਰੇ ਦੇ ਹੋਣ । ਆਪਣੀ ਸਰਕਾਰ ਦੇ ਢਾਂਚੇ ਬਾਰੇ ਪੁੱਛੇ ਜਾਣ ’ਤੇ ਹੇਮੰਤ ਸੋਰੇਨ ਨੇ ਦੱਸਿਆ ਕਿ ਉਹ ਇਸ ਦੀ ਵਿਸਥਾਰਤ ਚਰਚਾ ਲਈ ਦਿੱਲੀ ਜਾਣਗੇ ਤੇ ਉੱਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਗੱਲਬਾਤ ਕਰਨਗੇ ।

ਇਸ ਤੋਂ ਇਲਾਵਾ ਪਾਰਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਸੁਪ੍ਰਿਯੋ ਭੱਟਾਚਾਰੀਆ ਨੇ ਦੱਸਿਆ ਕਿ 24 ਦਸੰਬਰ ਨੂੰ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਹੋਰ ਸਹਿਯੋਗੀਆਂ ਨਾਲ ਵਿਚਾਰ-ਵਟਾਂਦਰਾ ਕਰ ਕੇ ਗੱਠਜੋੜ ਦੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਰਸਮੀ ਤੌਰ ’ਤੇ ਹੇਮੰਤ ਸੋਰੇਨ ਨੂੰ ਆਗੂ ਚੁਣੇ ਜਾਣ ਤੋਂ ਬਾਅਦ ਸੂਬੇ ਵਿੱਚ ਸਰਕਾਰ ਦੇ ਗਠਨ ਦਾ ਦਾਅਵਾ ਰਾਜਪਾਲ ਸਾਹਮਣੇ ਪੇਸ਼ ਕੀਤਾ ਜਾਵੇਗਾ ।

Related posts

Sukhbir Singh tests positive: ਸੁਖਬੀਰ ਬਾਦਲ ਨੂੰ ਹੋਇਆ ਕੋਰੋਨਾ, ਰਿਪੋਰਟ ਆਈ ਪੌਜ਼ੇਟਿਵ

On Punjab

ਸੰਵਿਧਾਨ ਦੀ ਪ੍ਰਸਤਾਵਨਾ: ਸੰਵਿਧਾਨ ਦੀ ਪ੍ਰਸਤਾਵਨਾ ’ਚ ‘ਸਮਾਜਵਾਦੀ’ ਤੇ ‘ਧਰਮ ਨਿਰਪੱਖ’ ਸ਼ਬਦਾਂ ਖ਼ਿਲਾਫ਼ ਪਟੀਸ਼ਨਾਂ ਸੁਪਰੀਮ ਕੋਰਟ ਵੱਲੋਂ ਖ਼ਾਰਜ

On Punjab

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਦਾ ਸਨਮਾਨ

On Punjab