PreetNama
ਸਿਹਤ/Health

ਹੈਲਮੇਟ ਨਾ ਪਹਿਨਿਆ ਤਾਂ ਰੱਦਦ ਹੋ ਜਾਵੇਗਾ DL, ਜਾਣੋ ਨਵੇਂ ਨਿਯਮ

ਕਰਨਾਟਕ ਸਰਕਾਰ ਨੇ ਦੋ ਪਹੀਆ ਵਾਹਨ ਚਾਲਕਾਂ ਤੇ ਉਸ ‘ਤੇ ਸਵਾਰ ਹੋਣ ਵਾਲਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਹਿਮ ਫ਼ੈਸਲਾ ਕੀਤਾ ਹੈ। ਬਿਨਾਂ ਹੈਲਮੇਟ ਪਹਿਨੇ ਚਾਲਕ ਸਮੇਤ ਮੋਟਰਸਾਈਕਲ ‘ਤੇ ਸਵਾਰ ਹੋਣ ਵਾਲਿਆਂ ਦਾ ਡਰਾਈਵਿੰਗ ਲਾਇਸੈਂਸ (ਡੀਐੱਲ) ਤਿੰਨ ਮਹੀਨਿਆਂ ਲਈ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਨਵੇਂ ਨਿਰਦੇਸ਼ਾਂ ਮੁਤਾਬਕ ਦੋਪਹੀਆ ਵਾਹਨਾਂ ‘ਤੇ ਸਵਾਰ ਹੋਣ ਵਾਲੇ ਚਾਰ ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਹੈਲਮੇਟ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਨੇ ਇਸ ਦੀ ਉਲੰਘਣਾ ਕਰਨ ਵਾਲਿਆਂ ਲਈ ਜੁਰਮਾਨੇ ਦੇ ਨਾਲ ਹੀ ਡਰਾਈਵਿੰਗ ਲਾਇਸੈਂਸ ਨੂੰ ਤਿੰਨ ਮਹੀਨਿਆਂ ਤਕ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਨਿਰਦੇਸ਼ ਸੂਬੇ ਦੇ ਟਰਾਂਸਪੋਰਟ ਵਿਭਾਗ ਨੂੰ ਜਾਰੀ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਲਿਆ ਗਿਆ ਹੈ।

Related posts

world doctors day : ਤੰਦਰੁਸਤ ਸਮਾਜ ਦਾ ਸਿਰਜਕ ਹੈ ਡਾਕਟਰ

On Punjab

ਬੈਠਣ ਦਾ ਸਮਾਂ ਘਟਾਉਣ ਨਾਲ ਘੱਟ ਹੋ ਸਕਦੈ ਜੀਵਨ ਸ਼ੈਲੀ ਦੀਆਂ ਬਿਮਾਰੀਆਂ ਦਾ ਖ਼ਤਰਾ

On Punjab

Black Raisin Benefits: ਕਈ ਗੰਭੀਰ ਬਿਮਾਰੀਆਂ ਦਾ ਇਲਾਜ ਕਰਦੀ ਹੈ ਕਾਲੀ ਸੌਗੀ

On Punjab