PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਹੋਲਾ ਮਹੱਲਾ: ਖਾਲਸੇ ਦੀ ਧਰਤੀ ਆਨੰਦਪੁਰ ਸਾਹਿਬ ’ਚ ਲੱਗੀਆਂ ਰੌਣਕਾਂ

ਸ੍ਰੀ ਆਨੰਦਪੁਰ ਸਾਹਿਬ- ਹੋਲੇ ਮਹੱਲੇ ਦੇ ਦੂਜੇ ਦਿਨ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।ਸਮੁੱਚੀ ਗੁਰੂ ਨਗਰੀ ਨੀਲੇ, ਕੇਸਰੀ ਅਤੇ ਬਸੰਤੀ ਰੰਗ ਦੀਆਂ ਦਸਤਾਰਾਂ, ਝੂਲ ਰਹੇ ਨਿਸ਼ਾਨਾਂ ਸਣੇ ਗੁਰਬਾਣੀ ਦੇ ਰੰਗ ਵਿੱਚ ਰੰਗੀ ਗਈ ਹੈ।ਤਖ਼ਤ ਕੇਸਗੜ੍ਹ ਸਾਹਿਬ ਸਣੇ ਵੱਖ-ਵੱਖ ਗੁਰਦੁਆਰਿਆਂ ’ਚ ਅਖੰਡ ਪਾਠ ਆਰੰਭ ਹੋਣ ਨਾਲ ਹੋਲਾ ਮਹੱਲਾ ਵੀਰਵਾਰ ਨੂੰ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋ ਗਿਆ ਸੀ।ਪ੍ਰਸ਼ਾਸਨ ਵੱਲੋਂ ਹੋਲੇ ਮਹੱਲੇ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਸ਼ਰਧਾਲੂਆਂ ਦੀ ਵੱਡੀ ਗਿਣਤੀ ਆਮਦ ਕਾਰਨ ਸੜਕਾਂ ’ਤੇ ਜਾਮ ਵੀ ਲੱਗੇ ਹੋਏ ਸਨ। ਚਾਰੇ ਪਾਸੇ ਸੈਂਕੜੇ ਲੰਗਰ ਲਗਾਏ ਗਏ ਹਨ।

Related posts

ਅੱਠ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ‘ਯੈਲੋ ਅਲਰਟ’

On Punjab

ਟਿੱਕਟੌਕ ਦੀਆਂ ਸ਼ੌਕੀਨ ਦੋ ਮਹਿਲਾਵਾਂ ਨੂੰ ਦੋ-ਦੋ ਸਾਲ ਸਜ਼ਾ, ਤੇ 14-14 ਲੱਖ ਰੁਪਏ ਜ਼ੁਰਮਾਨਾ

On Punjab

PM ਮੋਦੀ ਦੇ ਕੇਰਲ ਦੌਰੇ ਦੌਰਾਨ ਆਤਮਘਾਤੀ ਹਮਲੇ ਦੀ ਧਮਕੀ, ਪੁਲਿਸ ਜਾਂਚ ‘ਚ ਜੁਟੀ

On Punjab