63.68 F
New York, US
September 30, 2026
PreetNama
ਖਾਸ-ਖਬਰਾਂ/Important News

ਜ਼ਬਰਦਸਤੀ ਧਰਮ ਪਰਿਵਰਤਨ ਨੂੰ ਰੋਕਣ ਲਈ ਜਲਦ ਹੀ ਬਣੇਗਾ ਕਾਨੂੰਨ

Pak curb forced conversion of minorities : ਘੱਟ ਗਿਣਤੀਆਂ ਦੇ ਸ਼ੋਸ਼ਣ ਦੇ ਮਾਮਲਿਆਂ ਨਾਲ ਅੰਤਰਰਾਸ਼ਟਰੀ ਪੱਧਰ ‘ਤੇ ਖ਼ਰਾਬ ਆਪਣੀ ਪਹਿਚਾਨ ਨੂੰ ਸੁਧਾਰਣ ਦੀ ਨੀਅਤ ਨਾਲ ਪਾਕਿਸਤਾਨ ਨੇ ਵੱਡੀ ਕੋਸ਼ਿਸ਼ ਸ਼ੁਰੂ ਹੋਈ। ਜ਼ਬਰਦਸਤੀ ਧਰਮ ਬਦਲਾਅ ਦੀਆਂ ਘਟਨਾਵਾਂ ‘ਤੇ ਰੋਕ ਲਗਾਉਣ ਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਬਿੱਲ ਦਾ ਖਰੜਾ ਤਿਆਰ ਕਰਨ ਲਈ 22 ਮੈਂਬਰੀ ਸੰਸਦੀ ਕਮੇਟੀ ਗਠਿਤ ਕੀਤੀ ਗਈ ਹੈ। ਦਰਅਸਲ, ਮੁਸਲਿਮ ਬਹੁਗਿਣਤੀ ਪਾਕਿਸਤਾਨ ਘੱਟ ਗਿਣਤੀਆਂ ਦੇ ਸ਼ੋਸ਼ਣ ਤੇ ਜਬਰੀ ਧਰਮ ਬਦਲਾਅ ਕਰਾਉਣ ਲਈ ਬਦਨਾਮ ਹੈ।
ਸੈਨੇਟ ਸਕੱਤਰੇਤ ਤੋਂ ਜਾਰੀ ਨੋਟੀਫਿਕੇਸ਼ਨ ਮੁਤਾਬਿਕ ਚੇਅਰਮੈਨ ਸਾਦਿਕ ਸੰਜਰਾਨੀ ਨੇ ਕੌਮੀ ਅਸੈਂਬਲੀ ਦੇ ਚੇਅਰਮੈਨ ਅਸਦ ਕੈਸਰ, ਸੈਨੇਟ ‘ਚ ਸਦਨ ਦੇ ਨੇਤਾ ਸ਼ਿਬਲੀ ਫਰਾਜ਼ ਤੇ ਵਿਰੋਧੀ ਧਿਰ ਦੇ ਨੇਤਾ ਰਾਜਾ ਜਫਰੂਲ ਹੱਕ ਨਾਲ ਸਲਾਹ ਮਸ਼ਵਰੇ ਪਿੱਛੋਂ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ‘ਚ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਦੇ ਮੰਤਰੀ ਨੂਰੁਲ ਹੱਕ ਕਾਦਰੀ, ਮਨੁੱਖੀ ਅਧਿਕਾਰ ਮਾਮਲਿਆਂ ਦੀ ਮੰਤਰੀ ਸ਼ਿਰੀਨ ਮਜਾਰੀ ਤੇ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਲੀ ਮੁਹੰਮਦ ਖ਼ਾਨ ਵੀ ਹਨ। ਇਸ ਦੇ ਇਲਾਵਾ ਕਮੇਟੀ ‘ਚ ਹਿੰਦੂ ਸੰਸਦ ਮੈਂਬਰ ਅਸ਼ੋਕ ਕੁਮਾਰ ਨੂੰ ਵੀ ਰੱਖਿਆ ਗਿਆ ਹੈ। ਕਮੇਟੀ ਆਪਣੀ ਪਹਿਲੀ ਮੀਟਿੰਗ ਕਦੋਂ ਕਰੇਗੀ ਇਸ ਬਾਰੇ ਹਲੇ ਕੋਈ ਵੀ ਤਾਰੀਖ ਨਿਰਧਾਰਿਤ ਨਹੀਂ ਕੀਤੀ ਗਈ।

Related posts

ਕੌਣ ਹੈ ਦੁਨੀਆ ਦਾ ਸਭ ਤੋਂ ਅਮੀਰ ਵਿਅਕਤੀ Bernard Arnault, ਜਿਸ ਨੇ Elon Musk ਨੂੰ ਛੱਡਿਆ ਪਿੱਛੇ

On Punjab

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ

On Punjab

ਗਿਆਨੀ ਹਰਪ੍ਰੀਤ ਸਿੰਘ ਮਾਮਲੇ ‘ਚ ਤਿੰਨ ਮੈਂਬਰੀ ਕਮੇਟੀ ਗਠਿਤ, ਜਥੇਦਾਰ ‘ਤੇ ਲੱਗੇ ਦੋਸ਼ਾਂ ਦੀ ਕਰੇਗੀ ਪੜਤਾਲ

On Punjab