PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨ ਦੀਆਂ ਸੇਵਾਵਾਂ ਜਾਰੀ ਰੱਖਣ ਨੂੰ ਪ੍ਰਵਾਨਗੀ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਵੀਂ ਭਰਤੀ ਹੋਣ ਤੱਕ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਨਵੀਂ ਭਰਤੀ ਹੋਣ ਤੱਕ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਨੌਕਰੀ ਨੂੰ ਜਾਰੀ ਰੱਖਣ ਦੀ ਬੇਨਤੀ ਕੀਤੀ ਸੀ। ਸੁਪਰੀਮ ਕੋਰਟ ਨੇ ਮਾਮਲੇ ’ਤੇ ਸੁਣਵਾਈ ਕਰਦਿਆਂ ਅੱਜ ਪੰਜਾਬ ਸਰਕਾਰ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।14 ਜੁਲਾਈ 2025 ਨੂੰ ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ। ਇਸ ਸਬੰਧੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਪ੍ਰੋਫੈਸਰਾਂ ਦੇ ਹਟਾਏ ਜਾਣ ਨਾਲ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦੇ ਸੰਭਾਵੀ ਨੁਕਸਾਨ ਨੂੰ ਉਜਾਗਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਨਵੀਂ ਭਰਤੀ ਹੋਣ ਤੱਕ ਇਨ੍ਹਾਂ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਸੇਵਾਵਾਂ ਜਾਰੀ ਰੱਖਣ ਦੀ ਮੰਗ ਕੀਤੀ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਮਨਜ਼ੂਰ ਕਰ ਲਿਆ ਹੈ।

ਗ਼ੌਰਤਲਬ ਹੈ ਕਿ ਸੁਪਰੀਮ ਕੋਰਟ ਨੇ 14 ਜੁਲਾਈ 2025 ਵਿੱਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਭਰਤੀ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਸਾਲ 2024 ਵਿੱਚ ਇਸ ਨਿਯੁਕਤੀ ਨੂੰ ਸਹੀ ਠਹਿਰਾਇਆ ਸੀ।

Related posts

ਰੱਖਿਆ ਮੰਤਰਾਲੇ ਵੱਲੋਂ ਸਾਬਕਾ ਫੌਜੀਆਂ ਤੇ ਪਰਿਵਾਰਾਂ ਨੂੰ ਮਿਲਦੀਆਂ ਤਿੰਨ ਗ੍ਰਾਂਟਾਂ ਵਿਚ ਦੁੱਗਣਾ ਵਾਧਾ

On Punjab

ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਕਾਰਨ ਕੜਾਕੇ ਦੀ ਠੰਢ

On Punjab

Corona Alert In Ladakh : ਲੱਦਾਖ ਦੇ ਸਾਰੇ ਸਕੂਲ 4 ਜੁਲਾਈ ਤੋਂ 15 ਦਿਨਾਂ ਲਈ ਬੰਦ, ਮਾਸਕ ਪਹਿਨਣਾ ਵੀ ਹੋਇਆ ਲਾਜ਼ਮੀ

On Punjab