52.07 F
New York, US
March 26, 2026
PreetNama
ਖਾਸ-ਖਬਰਾਂ/Important News

13 ਹਜ਼ਾਰ ਕਰੋੜ ਦੇ ਧੋਖੇਬਾਜ਼ ਨੂੰ ਭਾਰਤ ਲਿਆਉਣ ਲਈ ਏਅਰ ਐਂਬੁਲੈਂਸ ਦੇਣ ਨੂੰ ਤਿਆਰ ਈਡੀ

ਨਵੀਂ ਦਿੱਲੀਪੰਜਾਬ ਨੈਸ਼ਨਲ ਬੈਂਕ ਨੂੰ 13 ਹਜ਼ਾਰ ਕਰੋੜ ਰੁਪਏ ਦਾ ਚੂਨਾ ਲਗਾ ਕੇ ਫਰਾਰ ਹੋਏ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਐਂਟੀਗੁਆ ਤੋਂ ਵਾਪਸ ਲਿਆਉਣ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਏਅਰ ਐਂਬੂਲੈਂਸ ਅਤੇ ਮੈਡੀਕਲ ਐਕਸਪਰਟ ਦੀ ਟੀਮ ਉਪਲਬਧ ਕਰਵਾਉਣ ਦਾ ਆਫਰ ਦਿੱਤਾ ਹੈ। ਇਸ ਤੋਂ ਇਲਾਵਾ ਚੋਕਸੀ ਨੂੰ ਭਾਰਤ ‘ਚ ਇਲਾਜ ਦੇਣ ਦੀ ਗੱਲ ਵੀ ਕੀਤੀ ਗਈ ਹੈ।

ਇਸ ਹਫ਼ਤੇ ਦੀ ਸ਼ੁਰੂਆਤ ‘ਚ ਚੋਕਸੀ ਨੇ ਇੱਕ ਹਲਫਨਾਮਾ ਪੇਸ਼ ਕੀਤਾ ਸੀ ਜਿਸ ‘ਚ ਉਸ ਨੇ ਦਾਅਵਾ ਕੀਤਾ ਸੀ ਕਿ ਉਹ ਭਾਰਤ ਆਉਣ ‘ਚ ਅਸਮਰੱਥ ਹੈ ਕਿਉਂਕਿ ਉਸ ਦੀ ਸਿਹਤ ਠੀਕ ਨਹੀਂ ਹੈ। ਇਸ ਹਲਫਨਾਮੇ ਦੇ ਜਵਾਬ ‘ਚ ਈਡੀ ਨੇ ਇੱਕ ਹਲਫ਼ਨਾਮਾ ਹਾਈਕੋਰਟ ਦੇ ਸਾਹਮਣੇ ਪੇਸ਼ ਕੀਤਾ ਜਿਸ ‘ਚ ਚੋਕਸੀ ਦੇ ਦਾਅਵਿਆਂ ਨੂੰ ਗੁੰਮਰਾਹ ਕਰਨ ਵਾਲਾ ਦੱਸਿਆ ਗਿਆ।

ਈਡੀ ਦੇ ਹਲਫਨਾਮੇ ‘ਚ ਕਿਹਾ, ‘ਚੋਕਸੀ ਨੇ ਆਪਣੀ ਸਿਹਤ ਨੂੰ ਲੈ ਕੇ ਦਾਅਵਾ ਪੇਸ਼ ਕੀਤਾ ਹੈਉਹ ਅਦਾਲਤ ਨੂੰ ਗੁੰਮਰਾਹ ਕਰਨ ਵਾਲਾ ਹੈ ਅਤੇ ਇਹ ਕਾਨੂੰਨੀ ਕਾਰਵਾਈ ‘ਚ ਦੇਰੀ ਕਰਨ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਮੈਡੀਕਲ ਐਕਸਪਰਟ ਟੀਮ ਅਤੇ ਇੱਕ ਏਅਰ ਐਂਬੁਲੈਂਸ ਦਾ ਇੰਤਜ਼ਾਮ ਕਰ ਲਈ ਤਿਆਰ ਹਾਂ। ਜਿਸ ਨਾਲ ਚੋਕਸੀ ਨੂੰ ਵਾਪਸ ਲਿਆਂਦਾ ਜਾ ਸਕੇ।”

ਏਜੰਸੀ ਨੇ ਕਿਹਾ, ‘ਚੌਕਸੀ ਦਾ ਦਾਅਵਾ ਹੈ ਕਿ ਉਨ੍ਹਾਂ ਦੀ 6129 ਕਰੋੜ ਦੀ ਜਾਈਦਾਦ ਨੂੰ ਸੀਜ਼ ਕੀਤਾ ਗਿਆ ਜੋ ਗਲਤ ਹੈ ਕਿਉਂਕਿ ਜਾਂਚ ਦੌਰਾਨ ਈਡੀ ਨੇ ਉਸਦੀ 2100 ਕਰੋੜ ਦੀ ਸੰਪਤੀ ਸੀਜ਼ ਕਰਨ ਦੀ ਗੱਲ ਕੀਤੀ ਸੀ। ਈਡੀ ਦਾ ਕਹਿਣਾ ਹੈ ਕਿ ਭਗੋੜੇ ਹੀਰਾ ਕਾਰੋਬਾਰੀ ਨੇ ਦੇਸ਼ ਤੋਂ ਭੱਜਣ ਤੋਂ ਪਹਿਲਾਂ ਆਪਣੀ ਜਾਇਦਾਦ ਵੇਚਣ ਦੀ ਕੋਸ਼ਿਸ਼ ਕੀਤੀ ਸੀ।

Related posts

ਅਮਿਤਾਭ ਦੀ ਤਬੀਅਤ ਖ਼ਰਾਬ, ਫੇਰ ਵੀ ਸਾਈਨ ਕੀਤੀ ਹੋਰ ਫ਼ਿਲਮ

On Punjab

ਭਗਵੰਤ ਮਾਨ ਨੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਸਰਕਾਰੀ ਡਿਗਰੀ ਕਾਲਜ ਸੁਖਚੈਨ ਲੋਕਾਂ ਨੂੰ ਕੀਤਾ ਸਮਰਪਿਤ

On Punjab

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਆਪ’ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ਼) ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (97791-00200) ਦੀ ਵੀ ਸ਼ੁਰੂਆਤ ਕੀਤੀ। ਇਹ ਸੈੱਲ ਸੈਕਟਰ-79 ਸਥਿਤ ਸੋਹਾਣਾ ਥਾਣੇ ਦੀ ਦੂਜੀ ਮੰਜ਼ਿਲ ’ਤੇ ਕੰਮ ਕਰੇਗਾ। ਹਾਲ ਹੀ ’ਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ੍ਹ ਹੈ। ਇਸੇ ਤਹਿਤ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਐਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਵਜੋਂ ਨਵਾਂ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਆਮ ਨਾਗਰਿਕਾਂ ਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦੇਵੇਗੀ ਤੇ ਨਸ਼ਾ ਛੱਡਣ ਵਾਲਿਆਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਨਸ਼ਾ ਤਸਕਰੀ ਰੋਕਣ ਤੇ ਇਸ ਘਿਣਾਉਣੇ ਅਪਰਾਧ ’ਚ ਸ਼ਾਮਲ ਵੱਡੀਆਂ ਮੱਛੀਆਂ ਦੀ ਸ਼ਨਾਖਤ ’ਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਭਗਵੰਤ ਮਾਨ ਨੇ ਕਿਹਾ, ‘‘ਟਾਸਕ ਫੋਰਸ ਸਿਰਫ਼ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਹੀ ਨਹੀਂ ਹੋਵੇਗੀ, ਸਗੋਂ ਇਸ ਨਵੀਂ ਵਿਸ਼ੇਸ਼ ਫੋਰਸ ਨੂੰ ਨਸ਼ਿਆਂ ਦੀ ਅਲਾਮਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਮੁਲਾਜ਼ਮ, ਸਾਧਨਾਂ ਅਤੇ ਟੈਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।’’ ਉਨ੍ਹਾਂ ਕਿਹਾ ਕਿ ਏਐੱਨਟੀਐੱਫ਼ ਦੇ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ 400 ਤੋਂ ਵਧਾ ਕੇ 861 ਕੀਤੀ ਜਾ ਰਹੀ ਹੈ ਤੇ ਫੋਰਸ ਨੂੰ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਵੀ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ, ‘‘ਏਐੱਨਟੀਐੱਫ਼ ਨੂੰ ਮੁਹਾਲੀ ’ਚ ਆਪਣਾ ਹੈੱਡਕੁਆਰਟਰ ਬਣਾਉਣ ਲਈ ਇੱਕ ਏਕੜ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਐਨਫੋਰਸਮੈਂਟ-ਨਸ਼ਾ ਮੁਕਤੀ ਰੋਕਥਾਮ ਰਣਨੀਤੀ ਲਾਗੂ ਕਰਨ ਲਈ ਪੰਜਾਬ ਸਟੇਟ ਕੈਂਸਰ ਅਤੇ ਡੀ-ਅਡਿੱਕਸ਼ਨ ਟਰੀਟਮੈਂਟ ਇਨਫਰਾਸਟਰਕਚਰ ਫੰਡ ’ਚੋਂ 10 ਕਰੋੜ ਰੁਪਏ ਏਐੱਨਟੀਐੱਫ਼ ਲਈ ਮਨਜ਼ੂਰ ਕੀਤੇ ਜਾਣਗੇ।’’ ਇਸ ਦੌਰਾਨ ਮੁੱਖ ਮੰਤਰੀ ਨੇ ਖੰਨਾ ਬੇਅਦਬੀ ਕਾਂਡ ਅਤੇ ਅੰਮ੍ਰਿਤਸਰ ਵਿੱਚ ਐੱਨਆਰਆਈ ’ਤੇ ਹੋਏ ਹਮਲੇ ਦੇ ਮਾਮਲਿਆਂ ਪੰਜਾਬ ਪੁਲੀਸ ਦੀਆਂ ਫੌਰੀ ਕਾਰਵਾਈਆਂ ਦੀ ਸ਼ਲਾਘਾ ਕੀਤੀ। ਕੰਗਨਾ ਰਣੌਤ ਨੂੰ ਜ਼ਾਬਤੇ ’ਚ ਰੱਖੇ ਭਾਜਪਾ ਮੁਹਾਲੀ: ਭਾਜਪਾ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਤੇ ਉਸ ਵੱਲੋਂ ਕਿਸਾਨਾਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਆਪਣੇ ‘ਵਿਵਾਦਤ’ ਸੰਸਦ ਮੈਂਬਰਾਂ ਨੂੰ ਜ਼ਾਬਤੇ ’ਚ ਰੱਖਣ ਲਈ ਆਖਿਆ ਹੈ। ਮਾਨ ਕਿਹਾ, ‘‘ਕੰਗਨਾ ਕਥਿਤ ਹੋਛੇ ਬਿਆਨਾਂ ਨਾਲ ਦੇਸ਼ ਦਾ ਮਾਹੌਲ ਵਿਗਾੜ ਰਹੀ ਹੈ। ਉਹ ਮੰਡੀ ਹਲਕੇ (ਹਿਮਾਚਲ ਪ੍ਰਦੇਸ਼) ਦੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਬੇਬੁਨਿਆਦ ਬਿਆਨਾਂ ਰਾਹੀਂ ਪੰਜਾਬੀਆਂ ਖਾਸਕਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਅਜਿਹੇ ਆਗੂਆਂ ਨੂੰ ਸਮਾਜ ’ਚ ਕਥਿਤ ਜ਼ਹਿਰ ਫੈਲਾਉਣ ਤੋਂ ਰੋਕਣਾ ਚਾਹੀਦਾ ਹੈ, ਕਿਉਂਕਿ ਭਗਵਾ ਪਾਰਟੀ ਸਿਰਫ਼ ਇੰਨਾ ਕਹਿ ਕੇ ‘‘ਇਹ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਹਨ’’, ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

On Punjab