38.25 F
New York, US
March 17, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ

ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਦੇ ਕੇਸ ਵਿਚ ਫੈਸਲਾ ਸੁਣਾਇਆ। ਸ਼ਿਕਾਇਤਕਰਤਾ ਜਸਵੰਤ ਦੀ ਪਤਨੀ ਅਤੇ ਇਸਤਗਾਸਾ ਪੱਖ ਨੇ ਕੁਮਾਰ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ।

ਕਤਲ ਦੇ ਅਪਰਾਧ ਵਿੱਚ ਵੱਧ ਤੋਂ ਵੱਧ ਮੌਤ ਦੀ ਸਜ਼ਾ ਸੀ, ਜਦੋਂ ਕਿ ਘੱਟੋ-ਘੱਟ ਸਜ਼ਾ ਉਮਰ ਕੈਦ ਸੀ। ਜ਼ਿਕਰਯੋਗ ਹੈ ਕਿ ਅਦਾਲਤ ਨੇ 12 ਫਰਵਰੀ ਨੂੰ ਸੱਜਣ ਕੁਮਾਰ ਨੂੰ ਅਪਰਾਧ ਲਈ ਦੋਸ਼ੀ ਠਹਿਰਾਇਆ ਸੀ। ਜ਼ਿਕਰਯੋਗ ਹੈ ਕਿ ਕੁਮਾਰ ਫਿਲਹਾਲ ਤਿਹਾੜ ਜੇਲ ’ਚ ਬੰਦ ਹੈ।

Related posts

ਭਾਰਤ-ਅਮਰੀਕਾ ਵਪਾਰ ਸਮਝੌਤਾ ਸਿਰੇ ਲੱਗਣ ਦੀ ਆਸ ਦਰਮਿਆਨ ਸ਼ੁਰੂਆਤੀ ਕਾਰੋਬਾਰ ’ਚ ਸ਼ੇਅਰ ਬਾਜ਼ਾਰ ਚੜ੍ਹਿਆ

On Punjab

ਉੱਤਰੀ ਕੋਰੀਆ ਦੀ ਅਮਰੀਕਾ ਨੂੰ ਧਮਕੀ, ਸਬਰ ਦੀ ਵੀ ਕੋਈ ਹੱਦ !

On Punjab

ਉਚ ਅਧਿਕਾਰੀਆਂ ਨੂੰ ਸਭਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ

On Punjab