60.48 F
New York, US
October 7, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

2027 ਚੋਣਾਂ ਤੋਂ ਪਹਿਲਾਂ ਗਠਜੋੜ ਦੇ ਸੰਕੇਤ: ‘ਪੰਜਾਬ ਨੂੰ ਬਚਾਉਣ ਲਈ ਇਕਜੁੱਟ ਹੋਣਾ ਜ਼ਰੂਰੀ’— ਆਰ. ਪੀ. ਸਿੰਘ ਦਾ ਵੱਡਾ ਬਿਆਨ

ਨਵੀਂ ਦਿੱਲੀ-  ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਾਲੇ ਮੁੜ ਗਠਜੋੜ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਅਤੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਨਵੀਂ ਦਿੱਲੀ ਸਥਿਤ ਸੁਲਤਾਨਪੁਰ ਫਾਰਮ ਹਾਊਸ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਵਿਚਾਲੇ ਹੋਈ ਇਸ ਅਹਿਮ ਬੈਠਕ ਤੋਂ ਬਾਅਦ ਆਰ. ਪੀ. ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਹਾਲਾਤ ਬਹੁਤ ਨਾਜ਼ੁਕ ਹਨ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ 2027 ਦੀਆਂ ਚੋਣਾਂ ਕਿਸੇ ਪਾਰਟੀ ਦੇ ਜਿੱਤਣ ਜਾਂ ਹਾਰਨ ਦੀਆਂ ਨਹੀਂ, ਸਗੋਂ ‘ਪੰਜਾਬ ਨੂੰ ਬਚਾਉਣ’ ਦੀਆਂ ਹਨ। ਇਸ ਮਕਸਦ ਲਈ ਸਾਰੀਆਂ ਪੰਜਾਬ ਹਿਤੈਸ਼ੀ ਧਿਰਾਂ ਦਾ ਇੱਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਪਿਛਲੇ ਦਿਨੀਂ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਹੋਏ ਹਮਲੇ ਤੋਂ ਬਾਅਦ ਆਪਣੇ ਦਿੱਲੀ ਨਿਵਾਸ ਵਿਖੇ ਆਰਾਮ ਕਰ ਰਹੇ ਹਨ। ਆਰ. ਪੀ. ਸਿੰਘ ਨੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ ਅਤੇ ਕਿਹਾ ਕਿ ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਇਹ ਮੁਲਾਕਾਤ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਵੱਲੋਂ ਗਠਜੋੜ ਦੇ ਦਿੱਤੇ ਗਏ ਸੰਕੇਤਾਂ ਤੋਂ ਤੁਰੰਤ ਬਾਅਦ ਹੋਈ ਹੈ। ਦੋਵਾਂ ਧਿਰਾਂ ਵਿਚਾਲੇ ਹੋ ਰਹੀਆਂ ਇਹਨਾਂ ਮੁਲਾਕਾਤਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਤੰਬਰ 2020 ਵਿੱਚ ਖੇਤੀ ਕਾਨੂੰਨਾਂ ਕਾਰਨ ਟੁੱਟਿਆ ਇਹ ਗਠਜੋੜ ਇੱਕ ਵਾਰ ਫਿਰ ਨੇੜੇ ਆ ਸਕਦਾ ਹੈ।

Related posts

ਸੰਯੁਕਤ ਰਾਸ਼ਟਰ ‘ਚ ਭਾਰਤ ਦੇ ਤਿੱਖੇ ਸ਼ਬਦ, ‘ਅੱਤਵਾਦ ਨੂੰ ਖਤਮ ਕਰਨ ਲਈ ਤਾਲਮੇਲ ਵਾਲੀ ਨੀਤੀ ਬਣਾਉਣ ‘ਚ ਅਸਫਲ ਰਿਹਾ ਯੂਐੱਨ’

On Punjab

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ SIT ਸਾਹਮਣੇ ਹੋਏ ਪੇਸ਼

On Punjab

ਅਨੁਰਾਗ ਠਾਕੁਰ ਵੱਲੋਂ ਸੁਪਰੀਮ ਕੋਰਟ ਦਾ ਰੁਖ਼

On Punjab